ਟਿੱਕ-ਟੌਕ ਤੇ PUBG ਤੋਂ ਬਾਅਦ ਕੇਂਦਰ ਸਰਕਾਰ ਨੇ ਹੁਣੇ ਹੁਣੇ ਇਹ 43 ਐਪਸ ਕੀਤੇ ਬੈਨ-ਦੇਖੋ ਪੂਰੀ ਖ਼ਬਰ

ਕੇਂਦਰ ਸਰਕਾਰ ਨੇ ਭਾਰਤ ’ਚ 43 ਹੋਰ ਐਪਸ ਨੂੰ ਬੈਨ ਕਰ ਦਿੱਤਾ ਹੈ। ਆਈ.ਟੀ. ਐਕਟ ਦੇ ਸੈਕਸ਼ਨ 69-ਏ ਤਹਿਤ ਇਹ ਸਾਰੇ ਐਪਸ ਬਲਾਕ ਕੀਤੇ ਗਏ ਹਨ। ਸਨੇਕ ਵੀਡੀਓ ਨੂੰ ਵੀ ਬਲਾਕ ਕਰ ਦਿੱਤਾ ਗਿਆ ਹੈ।ਸੂਚਨਾ ਤਕਨੀਕੀ ਐਕਟ ਦੀ ਧਾਰਾ 69-ਏ ਤਹਿਤ ਸਰਕਾਰ ਨੇ 43 ਮੋਬਾਇਲ ਐਪਸ ’ਤੇ ਬੈਨ ਲਗਾ ਦਿੱਤਾ ਹੈ।


<
ਇਨ੍ਹਾਂ ਐਪਸ ਨੂੰ ਭਾਰਤ ਦੀ ਪ੍ਰਭੂਸੱਤਾ, ਅਖੰਡਤਾ ਅਤੇ ਸੁਰੱਖਿਆ ਲਈ ਖ਼ਤਰਾ ਦੱਸਿਆ ਗਿਆ ਹੈ। ਸਰਕਾਰ  ਇਨ੍ਹਾਂ ਐਪਸ ਨੂੰ ਲੈ ਕੇ ਸ਼ਿਕਾਇਤ ਮਿਲੀ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਐਪਸ ਭਾਰਤ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਲਈ ਖ਼ਤਾਰ ਪੈਦਾ ਕਰ ਸਕਦੇ ਸਨ।

>ਇਸੇ ਨੂੰ ਵੇਖਦੇ ਹੋਏ ਸਰਕਾਰ ਨੇ ਵੱਡਾ ਕਦਮ ਚੁੱਕਦੇ ਹੋਏ ਇਨ੍ਹਾਂ ਨੂੰ ਬੈਨ ਕਰ ਦਿੱਤਾ ਹੈ। ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਬਿਆਨ ਮੁਤਾਬਕ, ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ’ਚ ਰੱਖਦੇ ਹੋਏ ਐਪਸ ਨੂੰ ਬੈਨ ਕੀਤਾ ਗਿਆ ਹੈ।

ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨੀਕੀ ਮੰਤਰਾਲੇ ਨੇ ਭਾਰਤੀ ਸਾਈਬਰ ਅਪਰਾਧ ਕੋਆਰਡੀਨੇਸ਼ਨ ਸੈਂਟਰ, ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਪ੍ਰਾਪਤ ਵਿਆਪਕ ਰਿਪੋਰਟਾਂ ਦੇ ਆਧਾਰ ’ਤੇ ਭਾਰਤ ’ਚ ਯੂਜ਼ਰਸ ਤਕ ਇਨ੍ਹਾਂ ਐਪਸ ਦੀ ਪਹੁੰਚ ਨੂੰ ਰੋਕਣ ਦਾ ਆਦੇਸ਼ ਜਾਰੀ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ 118 ਚੀਨੀ ਐਪਸ ਨੂੰ ਬੈਨ ਕੀਤਾ ਸੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |