ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਆਈ ਇਹ ਵੱਡੀ ਖ਼ਬਰ-ਕਿਸਾਨਾਂ ਚ’ ਛਾਈ ਖੁਸ਼ੀ,ਦੇਖੋ ਪੂਰੀ ਖ਼ਬਰ

ਭਾਰਤ ਦੇਸ਼ ਦਾ ਅੰਨਦਾਤਾ ਇਸ ਸਮੇਂ ਆਪਣੀਆਂ ਮੰਗਾਂ ਦੀ ਪੂਰਤੀ ਕਰਵਾਉਣ ਖ਼ਾਤਿਰ ਧਰਨੇ ਉੱਪਰ ਬੈਠਾ ਹੈ ।ਜਿਸ ਵਿੱਚ ਉਨ੍ਹਾਂ ਦੀ ਇੱਕੋ ਇੱਕ ਅਹਿਮ ਮੰਗ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਹੈ। ਇਸ ਵਿੱਚ ਪੰਜਾਬ ਸੂਬੇ ਦੀ ਸਰਕਾਰ ਵੀ ਕਿਸਾਨਾਂ ਦੀ ਮਦਦ ਕਰ ਰਹੀ ਹੈ ਅਤੇ ਹਾਲ ਹੀ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਆਪਣੇ ਕਿਸਾਨਾਂ ਨੂੰ ਇੱਕ ਨਵੀਂ ਖੁਸ਼ਖਬਰੀ ਦਿੱਤੀ ਗਈ ਹੈ।

ਇਸ ਖੁਸ਼ਖਬਰੀ ਦਾ ਕਾਰਨ ਬਟਾਲਾ ਦੇ ਵਿੱਚ ਸਹਿਕਾਰੀ ਖੰਡ ਮਿੱਲ ਦੀ ਪਿੜਾਈ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ। ਜਿਸ ਦੀ ਧਾਰਮਿਕ ਸਮਾਗਮ ਤੋਂ ਬਾਅਦ ਰਸਮੀ ਤੌਰ ‘ਤੇ ਪਿੜਾਈ ਦਾ ਆਰੰਭ ਪੰਜਾਬ ਸਰਕਾਰ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੂਬਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਕੀਤਾ ਗਿਆ। ਜਿੱਥੇ ਗੱਲ ਬਾਤ ਕਰਦੇ ਹੋਏ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਇਹ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੇ ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ ਜਲਦ ਹੀ ਸੰਬੰਧਤ ਕਿਸਾਨਾਂ ਨੂੰ ਜਾਰੀ ਕਰ ਦਿੱਤੀ ਜਾਵੇਗੀ।

ਪੰਜਾਬ ਦੇ ਵਿਕਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕੇ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਦਾ ਵੀ ਨਵੀਨੀਕਰਨ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਗੰਨੇ ਦੀ ਫਸਲ ਦਾ ਬਕਾਇਆ ਸਹਿਕਾਰੀ ਮਿੱਲਾ ਵੱਲੋਂ ਕਿਸਾਨਾਂ ਨੂੰ ਮਿਲ ਜਾਵੇਗਾ। ਖਾਸ ਤੌਰ ਉੱਤੇ ਗੁਰਦਾਸਪੁਰ ਅਤੇ ਬਟਾਲਾ ਸਹਿਕਾਰੀ ਮਿਲ ਵਿੱਚ ਫਾਰਮਾ ਖੰਡ ਤਿਆਰ ਕੀਤੀ ਜਾਵੇਗੀ।

ਦੂਜੀ ਖੰਡ ਮਿੱਲਾਂ ਤੋਂ ਬਿਲਕੁਲ ਵੱਖਰੀ ਹੈ। ਇਸ ਖੰਡ ਨੂੰ ਬਣਾਉਣ ਦਾ ਮਕਸਦ ਹੈ ਕਿ ਗੰਨੇ ਦੇ ਉਤਪਾਦਨ ਤੋਂ ਮਿੱਲ ਨੂੰ ਫਾਇਦਾ ਹੋ ਸਕੇ। ਫਿਰ ਮਿੱਲ ਕੋਲੋਂ ਕਿਸਾਨ ਨੂੰ ਆਪਣੀ ਫਸਲ ਦੀ ਰਾਸ਼ੀ ਉਸੇ ਸਮੇਂ ਮਿਲ ਸਕਦੀ ਹੈ। ਪੰਜਾਬ ਅੰਦਰ ਨਿੱਜੀ ਖੰਡ ਮਿੱਲਾਂ ਦੇ ਮੁਕਾਬਲੇ ਸਹਿਕਾਰੀ ਖੰਡ ਮਿੱਲਾਂ ਦਾ ਨਵੀਨੀਕਰਨ ਵੱਖਰੇ ਢੰਗ ਨਾਲ ਕੀਤਾ ਜਾਵੇਗਾ ਅਤੇ ਇਸ ਦੀ ਸਮਰੱਥਾ ਨੂੰ ਵਧਾਇਆ ਜਾ ਰਿਹਾ ਹੈ।

ਰੰਧਾਵਾ ਨੇ ਦੱਸਿਆ ਕਿ ਆਉਣ ਵਾਲੇ 10 ਦਿਨਾਂ ਦੇ ਅੰਦਰ ਹੀ ਸਰਕਾਰ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੇ ਵਿੱਚੋ ਰਹਿੰਦਾ ਬਕਾਇਆ ਵਾਪਸ ਕਰਵਾ ਦਿੱਤਾ ਜਾਵੇਗਾ। ਕਿਸਾਨਾਂ ਦਾ ਕੇਂਦਰ ਸਰਕਾਰ ਕੋਲ ਸਬਸਿਡੀ ਦਾ ਰਹਿੰਦਾ ਬਕਾਇਆ ਹੈ ਉਹ ਵੀ ਉਹਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਤੇ ਭੇਜ ਦਿੱਤਾ ਜਾਵੇਗਾ ,ਜੋ ਕਿ ਕੇਂਦਰ ਸਰਕਾਰ ਵੱਲੋਂ ਸਬਸਿਡੀ ਦਾ 60 ਕਰੋੜ ਬਣਦਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾ ਚੁੱਕੀ ਹੈ।