ਹੁਣੇ ਹੁਣੇ ਕੈਪਟਨ ਤੇ ਸਿੱਧੂ ਦੀ ਮੀਟਿੰਗ ਤੋਂ ਬਾਅਦ ਆਈ ਇਹ ਤਾਜ਼ਾ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਰਾਹ ਇਕ ਹੁੰਦੇ ਦਿਖਾਈ ਦੇ ਰਹੇ ਹਨ। ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਲੰਚ ‘ਤੇ ਮੁਲਾਕਾਤ ਹੋਈ। ਇਹ ਮੁਲਾਕਾਤ ਕਰੀਬ ਇਕ ਘੰਟਾ ਚੱਲੀ, ਜਿਸ ਦੌਰਾਨ ਪੰਜਾਬ ਦੇ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ। ਨਵਜੋਤ ਸਿੰਘ ਸਿੱਧੂ ਨੇ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਉਹ ਅੰਮ੍ਰਿਤਸਰ ਲਈ ਰਵਾਨਾ ਹੋ ਗਏ।

ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਇਸ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਖੁਸ਼ਨੁਮਾ ਮਾਹੌਲ ‘ਚ ਹੋਈ ਹੈ ਅਤੇ ਦੋਹਾਂ ਨੇਤਾਵਾਂ ਨੇ ਕਾਫੀ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਨਾਲ ਹੀ ਲੰਚ ਦਾ ਮਜ਼ਾ ਵੀ ਲਿਆ। ਦੱਸ ਦੇਈਏ ਕਿ ਬੀਤੇ ਕਾਫੀ ਸਮੇਂ ਤੋਂ ਦੋਹਾਂ ਨੇਤਾਵਾਂ ਦੇ ਰਿਸ਼ਤਿਆਂ ‘ਚ ਖੱਟਾਸ ਚੱਲ ਰਹੀ ਸੀ।

ਨਵਜੋਤ ਸਿੱਧੂ ਵੱਲੋਂ ਆਪਣੀ ਹੀ ਸਰਕਾਰ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਕੈਪਟਨ ਨੇ ਉਨ੍ਹਾਂ ਦਾ ਕੈਬਨਿਟ ਮਹਿਕਮਾ ਬਦਲ ਦਿੱਤਾ ਸੀ, ਜਿਸ ਤੋਂ ਗੁੱਸੇ ‘ਚ ਆਏ ਸਿੱਧੂ ਨੇ ਸਥਾਨਕ ਸਰਕਾਰਾਂ ਦੀ ਜਗ੍ਹਾ ਹੋਰ ਕੋਈ ਮਹਿਕਮਾ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ, ਜਿਸ ਦੇ ਚੱਲਦੇ ਦੋਹਾਂ ਨੇਤਾਵਾਂ ‘ਚ ਕਾਫੀ ਦੂਰੀਆਂ ਆ ਗਈਆਂ ਸਨ

ਪਰ ਹਾਈਕਮਾਂਡ ਵੱਲੋਂ ਸਿੱਧੂ ਨੂੰ ਤਵੱਜੋਂ ਦਿੱਤੇ ਜਾਣ ਤੋਂ ਬਾਅਦ ਅਤੇ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਦੋਵੇਂ ਨੇਤਾ ਇੱਕੋ ਮੰਚ ‘ਤੇ ਦੁਬਾਰਾ ਇਕੱਠੇ ਦਿਖਾਈ ਦਿੱਤੇ।ਕਿਸਾਨੀ ਅੰਦੋਲਨ ਨੇ ਦੁਬਾਰਾ ਕੈਪਟਨ ਅਤੇ ਸਿੱਧੂ ਨੂੰ ਇੱਕ ਮੰਚ ‘ਤੇ ਲਿਆਂਦਾ ਅਤੇ ਹੁਣ ਦੋਹਾਂ ਨੇਤਾਵਾਂ ਨੇ ਲੱਗਦਾ ਹੈ ਕਿ ਆਪਣੇ ਗਿਲੇ-ਸ਼ਿਕਵੇ ਵੀ ਦੂਰ ਕਰ ਲਏ ਹਨ। ਇਸ ਮੀਟਿੰਗ ਦੇ ਦੂਰ ਆਗਾਮੀ ਸਿੱਟੇ ਨਿਕਲਣ ਦੀ ਉਮੀਦ ਜਤਾਈ ਜਾ ਰਹੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |