ਦਿੱਲੀ ਜਾ ਰਹੇ ਕਿਸਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ,ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ,ਦੇਖੋ ਪੂਰੀ ਖ਼ਬਰ

ਬਰਨਾਲਾ ਲੁਧਿਆਣਾ ਮੁੱਖ ਮਾਰਗ ‘ਤੇ ਟੋਲ ਪਲਾਜ਼ਾ ਅੱਗੇ ਚੱਲ ਰਹੇ ਕਿਸਾਨ ਮੋਰਚੇ ਨੇੜੇ ਮੋਰਚੇ ਵਿੱਚ ਸ਼ਾਮਲ ਇੱਕ ਕਿਸਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪਿੰਡ ਧਨੇਰ ਦਾ ਸਰਗਰਮ ਵਰਕਰ ਕਾਹਨ ਸਿੰਘ ਖਰਾਬ ਮੌਸਮ ਕਾਰਨ ਧਰਨੇ ‘ਤੇ ਬੈਠੇ ਕਿਸਾਨਾਂ ਲਈ ਨੇੜਲੇ ਇੱਕ ਗੁਦਾਮ ਤੋਂਂ ਤਰਪਾਲ ਲੈਣ ਗਿਆ ਸੀ ਅਤੇ ਵਾਪਸ ਆਉਂਦੇ ਸਮੇਂ ਮੋਰਚੇ ਨੇੜੇ ਹੀ ਇੱਕ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਉਸਦੀ ਮੌਤ ਹੋ ਗਈ।

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਨੇ ਕਿਹਾ ਕਿ ਕਾਹਨ ਸਿੰਘ ਧਨੇਰ ਲਗਾਤਾਰ ਕਿਸਾਨ ਮੋਰਚੇ ਵਿੱਚ ਸ਼ਮੂਲੀਅਤ ਕਰਦਾ ਆ ਰਿਹਾ ਹੈ ਅਤੇ ਅੱਜ ਵੀ ਹਾਦਸੇ ਸਮੇਂ ਉਹ ਕਿਸਾਨ ਮੋਰਚੇ ਲਈ ਤਰਪਾਲ ਦਾ ਪ੍ਰਬੰਧ ਕਰ ਰਿਹਾ ਸੀ ਇਸ ਲਈ ਉਹ ਕਿਸਾਨ ਲਹਿਰ ਦਾ ਸ਼ਹੀਦ ਹੈ।


ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ, 5 ਲੱਖ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ।ਕਿਸਾਨ ਜਥੇਬੰਦੀਆਂ ਨੇ ਤਹਿ ਕੀਤਾ ਹੈ ਕਿ ਸਰਕਾਰ ਵੱਲੋਂ ਮੰਗਾਂ ਪੂਰੀਆਂ ਕਰਨ ਉਪਰੰਤ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |