ਦਿੱਲੀ ਵੱਲ ਜਾਂਦੇ ਕਿਸਾਨਾਂ ਦੇ ਕਾਫਲੇ ਨੂੰ ਪੰਜਾਬੀ ਗਾਇਕਾਂ ਨੇ ਇੰਝ ਦਿੱਤਾ ਸਮਰਥਨ-ਹਰ ਪਾਸੇ ਹੋ ਰਹੀ ਚਰਚਾ,ਦੇਖੋ ਪੂਰੀ ਖ਼ਬਰ

ਪੰਜਾਬੀ ਗਾਇਕਾਂ ਤੇ ਕਲਾਕਾਰਾਂ ਨੇ ਇਸ ਵਾਰ ਕਿਸਾਨ ਅੰਦੋਲਨ ‘ਚ ਪੂਰਾ ਸਮਰਥਨ ਦਿੱਤਾ। ਜਿੱਥੇ ਪਹਿਲਾਂ ਧਰਨਿਆਂ ‘ਚ ਜਾਕੇ ਕਿਸਾਨਾਂ ਦਾ ਹੌਸਲਾ ਵਧਾਇਆ ਉੱਥੇ ਹੀ ਹੁਣ ਜਦੋਂ ਕਿਸਾਨਾਂ ਨੇ ਦਿੱਲੀ ਵੱਲ ਚਾਲੇ ਪਾਏ ਤਾਂ ਵੀ ਕਲਾਕਾਰਾਂ ਵੱਲੋਂ ਕਿਸਾਨਾਂ ਦੇ ਮੋਚਾ ਫਤਹਿ ਕਰਨ ਲਈ ਅਰਦਾਸ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ।

ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਨੇ ਟਵੀਟ ਕਰਦਿਆਂ ਲਿਖਿਆ, ‘ਕਿਹੜਾ ਬੰਨ੍ਹ ਮਾਰੂ ਯਾਰੋ, ਵਗਦਿਆਂ ਦਰਿਆਵਾਂ ਨੂੰ। ਸ਼ਾਲਾ! ਸੱਚਾਈ ਦੀ ਜਿੱਤ ਹੋਵੇ, ਸ਼ਾਲਾ! ਰੋਟੀ ਦੀ ਜਿੱਤ ਹੋਵੇ।’ਦਿਲਜੀਤ ਨੇ ਵੀ ਕਿਸਾਨ ਅੰਦੋਲਨ ਦੀਆਂ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ,’ਬਾ ਭਲੀ ਕਰੇ, ਅੰਗ ਸੰਗ ਸਹਾਈ ਹੋਣ।’

ਪੰਜਾਬੀ ਗਾਇਕ ਜੈਜ਼ੀ ਬੀ ਨੇ ਵੀ ਕਿਸਾਨ ਕਾਫਲੇ ਦੀ ਤਸਵੀਰ ਸਾਂਝੀ ਕਰਦਿਆਂ ਅਰਦਾਸ ਕੀਤੀ, ‘ਵਾਹਿਗੁਰੂ ਜੀ ਕਿਰਪਾ ਰੱਖਿਓ, ਇਹ ਮੈਦਾਨ ਫਤਹਿ ਕਰਨ ਸਾਡੇ ਕਿਸਾਨ ਮਜਦੂਰ।’ਇਸ ਤੋਂ ਇਲਾਵਾ ਹਾਰਡੀ ਸੰਧੂ ਤੇ ਐਮੀ ਵਿਰਕ ਨੇ ਵੀ ਸੋਸ਼ਲ ਮੀਡੀਆ ਜ਼ਰੀਏ ਕਿਸਾਨ ਕਾਫਲੇ ਦੀਆਂ ਤਸਵੀਰਾਂ ਸ਼ੇਅਰ ਕਰਦਿਆਂ ਆਪਣਾ ਸਮਰਥਨ ਦਿੱਤਾ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |