ਦਿੱਲੀ ਜਾ ਰਹੇ ਕਿਸਾਨਾਂ ਨਾਲ ਹੁਣੇ ਹੁਣੇ ਵਾਪਰਿਆ ਭਿਆਨਕ ਹਾਦਸਾ,ਮੌਕੇ ਤੇ ਹੋਈਆਂ ਮੌਤਾਂ,ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਗਏ ‘ਦਿੱਲੀ ਚਲੋ’ ਪ੍ਰੋਗਰਾਮ ਤਹਿਤ ਦਿੱਲੀ ਜਾ ਰਹੇ ਕਿਸਾਨਾਂ ਦੇ ਜਥੇ ਵਿਚ ਸ਼ਾਮਲ ਇਕ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਦਾ ਰਿਹਾ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲੀ ਚਹਿਲਾਂਵਾਲੀ ਦੇ ਰਹਿਣ ਵਾਲੇ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋਈ, ਇਕ ਹੋਰ ਕਿਸਾਨ ਜ਼ਖਮੀ ਦੱਸਿਆ ਜਾ ਰਿਹਾ ਹੈ।

ਘਟਨਾ ਦੀ ਜਾਣਕਾਰੀ ਦਿੰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 4 ਵਜੇ ਦੇ ਕਰੀਬ ਵਾਪਰਿਆ। ਉਹਨਾਂ ਦੱਸਿਆ ਕਿ ਜਦੋਂ ਕਿਸਾਨ ਹਰਿਆਣਾ ਦੇ ਰੋਹਤਕ ਅਤੇ ਹਾਂਸੀ ਵਿਚਕਾਰ ਪਿੰਡ ਮੁਢਾਲ ਕੋਲ ਅਪਣੇ ਟਰੈਕਟਰ ਰਾਹੀਂ ਅੱਗੇ ਵੱਧ ਰਹੇ ਸੀ ਤਾਂ ਇਕ ਟਰਾਲੇ ਨੇ ਉਹਨਾਂ ਨੂੰ ਪਿੱਛੋਂ ਟੱਕਰ ਮਾਰੀ।

ਜਿਸ ਦੇ ਚਲਦਿਆਂ ਕਿਸਾਨ ਦੀ ਮੌਤ ਹੋ ਗਈ ਜਦਕਿ ਕਿਸਾਨ ਦੇ ਪਿੰਡ ਦਾ ਇਕ ਹੋਰ ਨੌਜਵਾਨ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਕਿਸਾਨ ਧੰਨਾ ਸਿੰਘ (45) ਪੁੱਤਰ ਗੁਰਜੰਟ ਸਿੰਘ ਖਿਆਲੀ ਚਹਿਲਾਂ ਵਾਲੀ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |