ਹੁਣੇ ਹੁਣੇ ਦਿੱਲੀ ਪਹੁੰਚੇ ਕਿਸਾਨਾਂ ਨੂੰ ਕੈਪਟਨ ਨੇ ਕੀਤੀ ਇਹ ਵੱਡੀ ਅਪੀਲ-ਦੇਖੋ ਪੂਰੀ ਖ਼ਬਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਨਿਰਧਾਰਤ ਥਾਂ ਤੇ ਧਰਨਾ ਸ਼ਿਫਟ ਕਰਨ ਦੀ ਅਪੀਲ ਕੀਤੀ ਹੈ। ਓਧਰ ਕਿਸਾਨ ਜਥੇਬੰਦੀਆਂ ਦੀ ਪਹਿਲੀ ਮੀਟਿੰਗ ਸਵੇਰੇ 11 ਵਜੇ ਤੇ ਦੂਜੀ ਦੁਪਹਿਰ ਦੇ ਵਜੇ ਹੋਣੀ ਤੈਅਹੋਈ ਹੈ। ਇਸ ਮੀਟਿੰਗ ‘ਚ ਸਾਰੇ ਕਿਸਾਨ ਸੰਗਠਨ ਆਪਣੀ ਅੱਗੇ ਦੀ ਰਣਨੀਤੀ ਤੈਅ ਕਰਨਗੇ।

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਹਿਣ ‘ਤੇ ਇਕ ਨਿਰਧਾਰਤ ਸਥਾਨ ‘ਤੇ ਸ਼ਿਫਟ ਹੋਣ ਦੀ ਅਪੀਲ ਸਵੀਕਾਰ ਕਰ ਲੈਣ। ਇਸ ਤਰ੍ਹਾਂ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਜਲਦ ਗੱਲਬਾਤ ਦਾ ਰਾਹ ਲੱਭਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਗੱਲ ਸੁਣਨ ਦੀ ਕੇਂਦਰ ਦੀ ਇੱਛਾ ਨੂੰ ਦਰਸਾਉਂਦਾ ਸ਼ਾਹ ਦਾ ਬਿਆਨ ਇਕ ਸੁਆਗਤ ਯੋਗ ਕਦਮ ਹੈ। ਖੇਤਰੀ ਕਾਨੂੰਨਾਂ ਦੇ ਮੁੱਦੇ ‘ਤੇ ਮੌਜੂਦਾ ਵਿਵਾਦ ਦਾ ਇਕਮਾਤਰ ਹੱਲ ਚਰਚਾ ਹੈ।ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਜਾਣਕਾਰੀ ਸਾਹਮਣੇ ਆਈ ਹੈ।

ਅੰਦੋਲਨ ਨਾਲ ਜੁੜੇ ਕਿਸਾਨ ਅੱਗੇ ਦੀ ਰਣਨੀਤੀ ਬਣਾਉਣ ਲਈ ਅੱਜ ਸਵੇਰੇ 11 ਵਜੇ ਪੰਜਾਬ ਦੇ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀ ਸਿੰਘੂ ਬਾਰਡਰ ਦੇ ਕੋਲ ਬੈਠਕ ਕਰਨਗੇ। ਇਸ ਤੋਂ ਬਾਅਦ ਦੋ ਵਜੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਤੀਨਿਧੀਆਂ ਦੀ ਬੈਠਕ ਹੋਵੇਗੀ। ਇਨ੍ਹਾਂ ਦੋਵੇਂ ਬੈਠਕਾਂ ਨਾਲ ਹੀ ਅੱਗੇ ਦਾ ਰਾਹ ਸਾਫ ਹੋਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |