ਕਿਸਾਨ ਅੰਦੋਲਨ ਬਾਰੇ ਅੱਜ ਹੋਵੇਗਾ ਇਹ ਵੱਡਾ ਫੈਸਲਾ-ਦੇਖੋ ਤਾਜ਼ਾ ਵੱਡੀ ਖ਼ਬਰ

ਮੰਗਲਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਕਿਸਾਨਾਂ ਨਾਲ ਗੱਲਬਾਤ ਦੀ ਅਗਵਾਈ ਕਰਨਗੇ। ਇਸ ਬੈਠਕ ਵਿੱਚ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਸ਼ਾਮਲ ਰਹਿਣਗੇ। ਸੂਤਰਾਂ ਮੁਤਾਬਕ ਬੈਠਕ ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੇ ਘਰ ਹੋ ਸਕਦੀ ਹੈ। ਅੱਜ ਸਭ ਦੀਆਂ ਨਜ਼ਰਾਂ ਇਸ ਮੀਟਿੰਗ ਉੱਪਰ ਹਨ। ਇਸ ਮੀਟਿੰਗ ਮਗਰੋਂ ਕਿਸਾਨ ਅੰਦੋਲਨ ਦਾ ਅਗਲਾ ਐਕਸ਼ਨ ਸਾਹਮਣੇ ਆਏਗਾ।

ਦੱਸ ਦੇਈਏ ਕਿ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਇਹ ਤੀਜੀ ਮੀਟਿੰਗ ਹੋਏਗੀ। ਇਸ ਤੋਂ ਪਹਿਲਾਂ ਕਿਸਾਨਾਂ ਨੇ ਐਤਵਾਰ ਨੂੰ ਕੇਂਦਰ ਸਰਕਾਰ ਦੇ ਸੱਦੇ ਨੂੰ ਠੁਕਰਾ ਦਿੱਤਾ ਸੀ। ਇਸ ਦੇ ਨਾਲ ਹੀ ਕਿਸਾਨ ਅਗਲੀ ਰਣਨੀਤੀ ਲਈ ਆਪਣੀ ਮੀਟਿੰਗ ਵੀ ਕਰ ਰਹੇ ਹਨ। ਕੇਂਦਰ ਵੱਲੋਂ ਮੀਟਿੰਗ ਲਈ 32 ਕਿਸਾਨ ਜਥੇਬੰਦੀਆਂ ਨੂੰ ਸੱਦਾ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਕਿਸਾਨ ਆਪਣੀਆਂ ਵੱਖਰੀਆਂ ਮੀਟਿੰਗ ਵੀ ਕਰ ਰਹੇ ਹਨ।

ਕਿਸਾਨ ਸੰਗਠਨਾਂ ਨੇ ਕਿਹਾ ਹੈ ਕਿ “ਤਿੰਨ ‘ਕਾਲੇ ਕਾਨੂੰਨਾਂ’, ਦਿੱਲੀ-ਐਨਸੀਆਰ ਵਿੱਚ ਏਅਰ ਕੁਆਲਿਟੀ ਮੈਨੇਜਮੈਂਟ ਬਾਰੇ ਨਵਾਂ ਲਾਗੂ ਕੀਤਾ ਆਰਡੀਨੈਂਸ ਤੇ ਬਿਜਲੀ ਬਿੱਲ 2020 ‘ਤੇ ਗੱਲਬਾਤ ਨਾ-ਕਰਨ ਯੋਗ ਹੈ।” ਉਧਰ ਕੇਂਦਰ ਸਰਕਾਰ ਆਪਣੇ ਫੈਸਲੇ ਤੇ ਡਟੀ ਹੋਈ ਹੈ ਕਿ ਨਵੇਂ ਕਾਨੂੰਨ ਕਿਸਾਨਾਂ ਦੇ ਲਾਭਕਾਰੀ ਹਨ ਪਰ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਡਰਾਂ ਤੇ ਡਟੇ ਹੋਏ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |