ਬਜ਼ੁਰਗ ਬੀਬੀਆਂ ਬਾਰੇ ਗਲਤ ਬੋਲਣ ਤੇ ਹੁਣੇ ਹੁਣੇ ਕੰਗਨਾ ਰਣੌਤ ਬਾਰੇ ਆਈ ਵੱਡੀ ਮਾੜੀ ਖ਼ਬਰ-ਦੇਖੋ ਪੂਰੀ ਖ਼ਬਰ

ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਆਪਣੀ ਗਲਤ ਬਿਆਨਬਾਜ਼ੀ ਦੇ ਕਾਰਨ ਲਗਾਤਾਰ ਵਿਵਾਦਾਂ ‘ਚ ਘਿਰਦੀ ਜਾ ਰਹੀ ਹੈ। ਕੰਗਣਾ ਵਲੋਂ ਕਿਸਾਨਾਂ ‘ਤੇ ਕੀਤੀ ਗਈ ਗਲਤ ਟਿੱਪਣੀ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਗਈ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਨੇਤਾ ਨੇ ਕਿਹਾ ਕਿ ਅਦਾਕਾਰਾ ਕੰਗਣਾ ਵਲੋਂ ਕਿਸਾਨ ਬੀਬੀਆਂ ਖ਼ਿਲਾਫ਼ ਕੀਤੀ ਗਈ ਟਿੱਪਣੀ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਉਹ ਨਾਰੀ ਹੋ ਕੇ ਨਾਰੀ ਦਾ ਸਨਮਾਨ ਨਹੀਂ ਕਰ ਰਹੀ। ਉਨ੍ਹਾਂ ਦੱਸਿਆ ਅੰਮ੍ਰਿਤਸਰ ਦੇ ਕਮਿਸ਼ਨਰ ਨੂੰ ਉਨ੍ਹਾਂ ਵਲੋਂ ਕੰਗਣਾ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਤੇ ਉਨ੍ਹਾਂ ਨੇ ਵਿਸ਼ਵਾਸ ਦਵਾਇਆ ਕਿ ਜਲਦ ਹੀ ਉਸ ਖ਼ਿਲਾਫ਼ ਪਰਚਾ ਦਰਜ ਕਰ ਲਿਆ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਗੁਰਦਾਸਪੁਰ ਦੇ ਸਾਂਸਦ ਸੰਨੀ ਦਿਓਲ ਬਾਰੇ ਬੋਲਦਿਆਂ ਕਿਹਾ ਕਿ ਉਸ ਵਲੋਂ ਨਲਕਾ ਪੁੱਟਣਾ ਸੋਖਾ ਸੀ ਪਰ ਕਿਸਾਨਾਂ ਨੂੰ ਹੱਕ ਦਿਵਾਉਣੇ ਬਹੁਤ ਔਖੇ ਹਨ। ਹੁਣ ਤੱਕ ਉਹ ਕਿਸਾਨਾਂ ਦੇ ਹੱਕਾਂ ‘ਚ ਨਜ਼ਰ ਨਹੀਂ ਆਏ। ਉਨ੍ਹਾਂ ਕਿਹਾ ਕਿ ਅਜਿਹੇ ਲੀਡਰਾਂ ‘ਤੇ ਵੀ ਪਰਚਾ ਦਰਜ ਹੋਣਾ ਚਾਹੀਦੇ ਹਨ।

ਇਥੇ ਦੱਸ ਦੇਈਏ ਕਿ ਬੀਤੇ ਦਿਨ ਕੰਗਨਾ ਰਣੌਤ ਨੇ ਟਵੀਟ ਕਰਦਿਆਂ ਬਜ਼ੁਰਗ ਬੇਬੇ ਦੀ ਤਸਵੀਰ ਸਾਂਝੀ ਕੀਤੀ ਤੇ ਦਾਅਵਾ ਕੀਤਾ ਕਿ ਉਹ ਪ੍ਰਦਰਸ਼ਨਾਂ ‘ਚ ਜਾਣ ਲਈ ਪੈਸੇ ਲੈਂਦੀ ਹੈ। ਹਾਲਾਂਕਿ ਕੰਗਣਾ ਨੇ ਬਾਅਦ ‘ਚ ਆਪਣਾ ਇਹ ਟਵੀਟ ਡਿਲੀਟ ਕਰ ਦਿੱਤਾ। ਇਸ ਨੂੰ ਲੈ ਕੇ ਹਰ ਕਿਸੇ ਵਲੋਂ ਉਸ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |