ਕਿਸਾਨਾਂ ਦੀ ਚੇਤਾਵਨੀਂ-ਜੇ ਮੰਗਾ ਨਾ ਮੰਨੀਆਂ ਤਾਂ ਦਿੱਲੀ ਵਿਚ ਇਹ ਚੀਜ਼ਾਂ ਵੀ ਹੋਣਗੀਆਂ ਬੰਦ-ਦੇਖੋ ਪੂਰੀ ਖ਼ਬਰ

ਹਰਿਆਣਾ ਦੇ ਜੀਂਦ ਵਿਚ ਖਾਪ ਪੰਚਾਇਤਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਖਾਪ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਮੰਗ ਨੂੰ ਨਹੀਂ ਮੰਨਦੀ ਤਾਂ ਦਿੱਲੀ ਵਿਚ ਦੁੱਧ, ਫਲਾਂ ਅਤੇ ਸਬਜ਼ੀਆਂ ਦੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ।ਜੀਂਦ ਵਿਚ ਹੋਈ ਮਹਾਂਪੰਚਾਇਤ ਵਿਚ ਸਰਕਾਰ ਨੂੰ ਆਖਿਆ ਹੈ ਕਿ ਕਿਸਾਨ ਨਾਲ ਹੋ ਰਹੇ ਧੱਕਾ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਮਹਾਂਪੰਚਾਇਤ ਵਿੱਚ ਖਾਪ ਨੇ ਫੈਸਲਾ ਕੀਤਾ ਕਿ ਉਹ ਹਰਿਆਣਾ ਸਰਕਾਰ ਡੇਗਣ ਲਈ ਮੁਹਿੰਮ ਦੀ ਸ਼ੁਰੂਆਤ ਕਰਨਗੇ। ਦੱਸ ਦਈਏ ਕਿ ਹਰਿਆਣਾ ਵਿਚ ਭਾਜਪਾ ਦੀ ਸਰਕਾਰ ਕੋਲ ਬਹੁਮਤ ਨਹੀਂ ਹੈ। ਹਰਿਆਣਾ ਦੀ ਖੱਟਰ ਸਰਕਾਰ ਜੇਜੇਪੀ ਅਤੇ ਆਜ਼ਾਦ ਵਿਧਾਇਕਾਂ ਦੇ ਸਮਰਥਨ ਨਾਲ ਚੱਲ ਰਹੀ ਹੈ।

ਖਾਪ ਨੇਤਾਵਾਂ ਨੇ ਐਲਾਨ ਕੀਤਾ ਕਿ ਜਿਨ੍ਹਾਂ ਵਿਧਾਇਕਾਂ ਨੇ ਸਰਕਾਰ ਦਾ ਸਮਰਥਨ ਕੀਤਾ ਹੈ, ਉਨ੍ਹਾਂ ਉਤੇ ਸਮਰਥਨ ਵਾਪਸ ਲੈਣ ਲਈ ਦਬਾਅ ਬਣਾਇਆ ਜਾਵੇਗੀ। ਹਰ ਖਾਪ ਜਾ ਕੇ ਇਨ੍ਹਾਂ ਵਿਧਾਇਕਾਂ ਨੂੰ ਮਿਲੇਗਾ। ਪਹਿਲਾਂ ਵਿਧਾਇਕਾਂ ਨੂੰ ਸ਼ਾਂਤੀ ਨਾਲ ਅਪੀਲ ਕੀਤੀ ਜਾਏਗੀ ਅਤੇ ਜੇਕਰ ਉਹ ਸਹਿਮਤ ਨਹੀਂ ਹੋਏ ਤਾਂ ਉਨ੍ਹਾਂ ਦੇ ਪਿੰਡਾਂ ਵਿਚ ਦਾਖਲੇ ‘ਤੇ ਪਾਬੰਦੀ ਲਗਾਈ ਜਾਵੇਗੀ।

ਖਾਪ ਦੇ ਨੁਮਾਇੰਦੇ ਦਿੱਲੀ ਸਰਹੱਦ ‘ਤੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਖਾਪ ਅੰਦੋਲਨ ਵਿਚ ਹਰ ਤਰ੍ਹਾਂ ਨਾਲ ਕਿਸਾਨਾਂ ਦੀ ਮਦਦ ਕਰਨਗੇ। ਖਾਪ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਤਾਨਾਸ਼ਾਹੀ ਵੱਲ ਵੱਧ ਰਹੀ ਹੈ। ਖਾਪ ਨੇ ਘੋਸ਼ਣਾ ਕੀਤੀ ਕਿ ਜੇ ਲੋੜ ਪਈ ਤਾਂ ਪੂਰੇ ਹਰਿਆਣਾ ਤੋਂ ਖਾਪ ਮਹਾਂਪੰਚਾਇਤ ਵੀ ਆਯੋਜਿਤ ਕੀਤੀ ਜਾ ਸਕਦੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |