ਕੈਪਟਨ ਦੀ ਅਮਿਤ ਸ਼ਾਹ ਨਾਲ ਮੀਟਿੰਗ,ਸਰਕਾਰ ਲਿਆ ਰਹੀ ਕਿਸਾਨਾਂ ਲਈ ਨਵੀਂ ਪੇਸ਼ਕਸ਼-ਦੇਖੋ ਪੂਰੀ ਖ਼ਬਰ

ਅੱਜ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਅਹਿਮ ਮੀਟਿੰਗ ਹੋ ਰਹੀ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰ ਰਹੇ ਹਨ। ਚਰਚਾ ਹੈ ਕਿ ਕਿਸਾਨਾਂ ਤੋਂ ਪਹਿਲਾਂ ਅਮਿਤ ਸ਼ਾਹ ਦੀ ਕੈਪਟਨ ਨਾਲ ਮੁਲਕਾਤ ਦਾ ਕੀ ਰਾਜ਼ ਹੈ।

ਸੂਤਰਾਂ ਮੁਤਾਬਕ ਕੇਂਦਰ ਸਰਕਾਰ ਕਿਸਾਨਾਂ ਲਈ ਨਵੀਂ ਪੇਸ਼ਕਸ਼ ਲਿਆਉਣ ਬਾਰੇ ਵਿਚਾਰ ਕਰ ਰਹੀ ਹੈ। ਇਸ ਬਾਰੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਚਰਚਾ ਕਰ ਰਹੇ ਹਨ। ਨਵੀਂ ਪੇਸ਼ਕਸ਼ ’ਚ ਹੋ ਸਕਦਾ ਹੈ ਕਿ ਤਿੰਨੇ ਨਵੇਂ ਖੇਤੀ ਕਾਨੂੰਨ ਦੋ ਕੁ ਮਹੀਨਿਆਂ ਲਈ ਰੋਕ ਲਏ ਜਾਣ। ਉਸ ਦੌਰਾਨ ਮੁੱਖ ਮੰਤਰੀਆਂ ਤੇ ਕਿਸਾਨਾਂ ਦੇ ਨੁਮਾਇੰਦਿਆਂ ਦੀ ਕਮੇਟੀ ਇਸ ਮੁੱਦੇ ’ਤੇ ਗੱਲਬਾਤ ਕਰੇ।

ਕਿਸਾਨਾਂ ਨਾਲ ਕੇਂਦਰੀ ਮੰਤਰੀਆਂ ਦੀ ਬੈਠਕ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਤੇ ਅਮਿਤ ਸ਼ਾਹ ਵੱਲੋਂ ਮਿਲ ਬੈਠ ਕੇ ਕਿਸਾਨ ਅੰਦੋਲਨ ਨਾਲ ਸਬੰਧਤ ਰੇੜਕੇ ਦਾ ਕੋਈ ਸੁਖਾਵਾਂ ਹੱਲ ਕੱਢਿਆ ਜਾਵੇ।

ਇਸ ਦੌਰਾਨ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਬਾਰੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਸਿਰਫ਼ ਕੇਂਦਰ ਸਰਕਾਰ ਨਾਲ ਹੀ ਗੱਲ ਕਰਨਗੇ। ਇਹ ਕਿਸੇ ਸਿਆਸੀ ਪਾਰਟੀ ਜਾਂ ਪੰਜਾਬ ਦੇ ਮੁੱਖ ਮੰਤਰੀ ਬਾਰੇ ਨਹੀਂ ਹੈ, ਇਹ ਸਿਰਫ਼ ਪੰਜਾਬ ਸਬੰਧੀ ਨਹੀਂ, ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਬਾਰੇ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |