ਕਾਠਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਹਸਨਪੁਰ ਮੰਡੇਰ ਦੇ ਇਕ ਕਿਸਾਨ ਸੁਰਿੰਦਰ ਸਿੰਘ ਦੀ ਦਿੱਲੀ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਜਾਂਦੇ ਸਮੇਂ ਹਾਦਸਾ ਵਾਪਰਨ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਮੰਡੇਰ ਨਿਵਾਸੀ ਨੰਬਰਦਾਰ ਜਸਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਪਿੰਡ ਹਸਨਪੁਰ ਮੰਡੇਰ ਦਾ ਕਿਸਾਨ ਸੁਰਿੰਦਰ ਸਿੰਘ (50 ਸਾਲ) ਪੁੱਤਰ ਮੇਜਰ ਸਿੰਘ ਆਪਣੇ ਟਰੈਕਟਰ ਟਰਾਲੀ ਵਿਚ 10-12 ਕਿਸਾਨਾਂ ਨੂੰ ਲੈ ਕੇ ਦਿੱਲੀ ਵਿਖੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਜਾ ਰਿਹਾ ਸੀ।
ਇਸ ਦੌਰਾਨ ਬੀਤੇ ਦਿਨੀਂ ਜਦੋਂ ਉਹ ਦਿੱਲੀ ਤੋਂ ਪਿੱਛੇ ਸੋਨੀਪਤ ਦੇ ਨਜ਼ਦੀਕ ਪਹੁੰਚਿਆ ਤਾਂ ਰਾਤ 8-9 ਵਜੇ ਦੇ ਕਰੀਬ ਉਹ ਟਰੈਕਟਰ ਟਰਾਲੀ ਨੂੰ ਇਕ ਸਾਈਡ ‘ਤੇ ਲਗਾ ਕੇ ਕਿਸੇ ਕੰਮ ਲਈ ਰੋਡ ਕਰਾਸ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਇਕ ਤੇਜ਼ ਰਫਤਾਰ ਕਾਰ ਨੇ ਫੇਟ ਮਾਰ ਦਿੱਤੀ ਜਿਸ ਕਾਰਨ ਕਿਸਾਨ ਨੇ ਮੌਕੇ ‘ਤੇ ਹੀ ਮੌਤ ਹੋ ਗਈ। ਕਿਸਾਨ ਸੁਰਿੰਦਰ ਸਿੰਘ ਦੀ ਮੌਤ ਦੀ ਘਟਨਾ ਸੁਣ ਕੇ ਪਿੰਡ ‘ਚ ਸ਼ੋਕ ਦੀ ਲਹਿਰ ਛਾ ਗਈ ਅਤੇ ਉਸ ਦੇ ਮ੍ਰਿਤਕ ਸਰੀਰ ਨੂੰ ਲੈਣ ਲਈ ਪਰਿਵਾਰਕ ਮੈਂਬਰ ਸੋਨੀਪਤ ਲਈ ਰਵਾਨਾ ਹੋ ਗਏ ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |