ਹੁਣੇ ਹੁਣੇ ਕਿਸਾਨ ਜੱਥੇਬੰਦੀਆਂ ਨੇ 9 ਦਸੰਬਰ ਬਾਰੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ਉਤੇ ਡਟੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਨੂੰ ਸਾਫ ਆਖ ਦਿੱਤਾ ਹੈ ਕਿ ਹੁਣ ਗੱਲਬਾਤ ਸਿਰਫ ਕਾਨੂੰਨਾਂ ਨੂੰ ਰੱਦ ਕਰਨ ਦੀ ਹੋਵੇਗੀ। ਜਥੇਬੰਦੀਆਂ ਦਾ ਕਹਿਣਾ ਹੈ ਕਿ 9 ਦਸੰਬਰ ਦੀ ਮੀਟਿੰਗ ਵਿਚ ਵੀ ਗੱਲ ਸਿਰਫ ਹਾਂ ਜਾਂ ਨਾ ਦੀ ਹੋਵੇਗੀ।

ਕਿਸਾਨ ਜਥੇਬੰਦੀ ਬੀਕੇਯੂ ਉਗਰਾਹਾ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਕਿਹਾ ਹੈ ਕਿ ਜੇਕਰ ਸਰਕਾਰ ਕਾਨੂੰਨਾਂ ਵਿਚ ਸੋਧ ਕਰਨ ਦੀ ਗੱਲ ਕਰ ਰਹੀ ਹੈ ਤਾਂ ਇਸਦਾ ਮਤਲਬ ਹੈ ਕਿ ਕਾਨੂੰਨ ਗਲਤ ਬਣੇ ਹਨ। ਇਸ ਲਈ ਇਨ੍ਹਾਂ ਨੂੰ ਰੱਦ ਕਰਨ ਉਤੇ ਕੋਈ ਇਤਰਾਜ ਨਹੀਂ ਹੋਣਾ ਚਾਹੀਦਾ ਹੈ।

ਉਨ੍ਹਾਂ ਸਰਕਾਰ ਨੂੰ ਦਿੱਲੀ ਵਿਚ ਸਾਡੇ ਬਜ਼ੁਰਗਾਂ ਅਤੇ ਬੱਚਿਆਂ ਬਾਰੇ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਅਸੀਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਵਾਪਸ ਭੇਜਣ ਦੀ ਸਰਕਾਰ ਦੀ ਅਪੀਲ ਨੂੰ ਅਸਵੀਕਾਰ ਕਰਦੇ ਹਾਂ, ਸਾਡੀ ਯੂਨੀਅਨ ਉਨ੍ਹਾਂ ਦੀ ਦੇਖਭਾਲ ਕਰਨ ਦੇ ਯੋਗ ਹੈ।

ਦੱਸ ਦਈਏ ਕਿ ਸਰਕਾਰ ਨੇ 9 ਦਸੰਬਰ ਨੂੰ ਅਗਲੀ ਬੈਠਕ ਦੀ ਤਜਵੀਜ਼ ਰੱਖੀ ਹੈ ਅਤੇ ਅੱਗੇ ਵਿਚਾਰ ਵਟਾਂਦਰੇ ਮਗਰੋਂ ਪੁਖ਼ਤਾ ਪ੍ਰਸਤਾਵ ਪੇਸ਼ ਕਰਨ ਲਈ ਕਿਸਾਨ ਜਥੇਬੰਦੀਆਂ ਤੋਂ ਸਮਾਂ ਮੰਗਿਆ ਹੈ। ਉਂਜ ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਕਾਇਮ ਹੈ ਅਤੇ ਇਹ ਸ਼ਾਂਤਮਈ ਹੋਵੇਗਾ। ਕਿਸਾਨ ਜਥੇਬੰਦੀਆਂ ਰਣਨੀਤੀ ਬਣਾਉਣ ਲਈ ਅੱਜ ਬੈਠਕ ਕਰਨਗੀਆਂ।

ਖੇਤੀ ਕਾਨੂੰਨਾਂ ਅਤੇ ਹੋਰ ਮੰਗਾਂ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਸਰਕਾਰ ਨਾਲ ਪੰਜਵੇਂ ਗੇੜ ਦੀ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਇਥੋਂ ਦੇ ਵਿਗਿਆਨ ਭਵਨ ’ਚ ਗੱਲਬਾਤ ਲਈ ਗਏ ਕਿਸਾਨਾਂ ਨੇ ਮੌਨ ਧਾਰ ਕੇ ਸਰਕਾਰ ਨੂੰ ‘ਹਾਂ ਜਾਂ ਨਾਂਹ’ ’ਚ ਜਵਾਬ ਦੇਣ ਲਈ ਕਿਹਾ ਕਿ ਉਹ ਖੇਤੀ ਕਾਨੂੰਨ ਵਾਪਸ ਲੈ ਰਹੇ ਹਨ ਜਾਂ ਨਹੀਂ। ਕਿਸਾਨਾਂ ਨੇ ਸਰਕਾਰ ਵੱਲੋਂ ਕਾਨੂੰਨਾਂ ’ਚ ਤਰਮੀਮਾਂ ਕਰਨ ਦੇ ਸੁਝਾਅ ਨੂੰ ਸਿਰੇ ਤੋਂ ਨਕਾਰ ਦਿੱਤਾ। ਕੁਝ ਕਿਸਾਨਾਂ ਨੇ ਆਪਣੇ ਮੂੰਹ ’ਤੇ ਉਂਗਲਾਂ ਰੱਖੀਆਂ ਹੋਈਆਂ ਸਨ ਅਤੇ ਹੱਥ ’ਚ ਕਾਗਜ਼ ਫੜਿਆ ਹੋਇਆ ਸੀ ਜਿਸ ’ਤੇ ‘ਹਾਂ ਜਾਂ ਨਾਂਹ’ ਲਿਖਿਆ ਹੋਇਆ ਸੀ।