ਆਖ਼ਰ ਕਿਸਾਨ ਅੰਦੋਲਨ ਅੱਗੇ ਝੁਕੀ ਕੇਂਦਰ ਸਰਕਾਰ,ਖੇਤੀ ਕਾਨੂੰਨਾਂ ਬਾਰੇ ਲਿਆ ਵੱਡਾ ਫੈਸਲਾ,ਹੋਗੀ ਸਹਿਮਤੀ-ਦੇਖੋ ਪੂਰੀ ਖ਼ਬਰ

ਕਿਸਾਨਾਂ ਦੇ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਚੱਲ ਰਹੀ ਕੈਬਨਿਟ ਮੀਟਿੰਗ ਵਿੱਚੋਂ ਇਹ ਖ਼ਬਰ ਆਈ ਹੈ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਅੱਗੇ ਝੁਕਦੀ ਨਜ਼ਰ ਆ ਰਹੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਕਾਰ ਨੇ ਕਿਸਾਨਾਂ ਨੂੰ ਭੇਜਣ ਵਾਲੇ ਪ੍ਰਸਤਾਵ ਵਿੱਚ MSP ਬਾਰੇ ਲਿਖਤੀ ਭਰੋਸਾ ਦੇਣ ‘ਤੇ ਸਹਿਮਤੀ ਜਤਾਈ ਹੈ। ਇਸ ਦੇ ਨਾਲ ਹੀ ਸਰਕਾਰ ਮਸਲੇ ਦੇ ਨਿਬੇੜੇ ਲਈ ਐਸਡੀਐਮ ਤੋਂ ਇਲਾਵਾ, ਅਦਾਲਤ ਵਿੱਚ ਜਾਣ ਦੀ ਇਜਾਜ਼ਤ ਉੱਪਰ ਵੀ ਲਿਖਤੀ ਰੂਪ ਵਿੱਚ ਦੇਣ ਨੂੰ ਤਿਆਰ ਹੈ।

ਇਸ ਦੇ ਨਾਲ ਹੀ ਸਰਕਾਰ APMC ਕਾਨੂੰਨ ਤਹਿਤ ਮੰਡੀਆਂ ਨੂੰ ਮਜ਼ਬੂਤ ਕਰਨ ਲਈ ਤਿਆਰ ਹੈ। ਕਿਸਾਨ ਚਾਹੁੰਦੇ ਹਨ ਕਿ ਜਿਨ੍ਹਾਂ ਵਪਾਰੀਆਂ ਨੂੰ ਪ੍ਰਾਈਵੇਟ ਮੰਡੀਆਂ ਵਿੱਚ ਵਪਾਰ ਕਰਨ ਦੀ ਆਗਿਆ ਹੋਵੇ, ਉਨ੍ਹਾਂ ਨੂੰ ਰਜਿਸਟਰ ਕੀਤਾ ਜਾਵੇ। ਜਦੋਂਕਿ ਕਾਨੂੰਨ ਅਨੁਸਾਰ ਸਿਰਫ ਪੈਨ ਕਾਰਡ ਹੋਣਾ ਲਾਜ਼ਮੀ ਹੈ। ਸਰਕਾਰ ਵੀ ਕਿਸਾਨਾਂ ਦੀ ਇਸ ਮੰਗ ਨੂੰ ਮੰਨਣ ਲਈ ਤਿਆਰ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |