ਹੁਣੇ ਹੁਣੇ ਕੇਜਰੀਵਾਲ ਨੇ ਖੁੱਲੇ ਦਿਲ ਨਾਲ ਕਿਸਾਨ ਅੰਦੋਲਨ ਲਈ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਖੇਤੀ ਬਾਰੇ ਕੇਂਦਰੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਕੀਤੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨਾਂ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਸਮੇਤ ਪਾਰਟੀ ਦੇ ਸਾਰੇ ਵਿਧਾਇਕ, ਵਲੰਟੀਅਰ ਅਤੇ ਸੀਨੀਅਰ ਆਗੂ ਸੋਮਵਾਰ ਨੂੰ ਭੁੱਖ ਹੜਤਾਲ ‘ਤੇ ਬੈਠੇ। ਇਸ ਦੇ ਨਾਲ ਹੀ ਪਾਰਟੀ ਦੇ ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਕਿਸਾਨਾਂ ਦੇ ਜ਼ਿਲ੍ਹਾ ਪੱਧਰੀ ਰੋਸ ਧਰਨਿਆਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ।

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਕਿਸਾਨਾਂ ਨਾਲ ਹੈ। ਦੇਸ਼ ਦੇ ਅੰਨਦਾਤਾ ਖਾਤਰ ਮਰ ਜਾਵਾਂਗੇ, ਪਰ ਕਿਸੇ ਦੇ ਦਬਾਅ ਅੱਗੇ ਨਹੀਂ ਝੁਕਾਂਗੇ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਸਿੱਧੀ, ਸਰਲ ਤੇ ਸਪੱਸ਼ਟ ਮੰਗ ਨੂੰ ਤੁਰਤ ਸਵੀਕਾਰ ਕਰਦੇ ਹੋਏ ਕਾਨੂੰਨ ਵਾਪਸ ਲਏ ਜਾਣ ਅਤੇ ਸਾਰੀਆਂ ਫਸਲਾਂ ਦੀ ਐਮਐਸਪੀ ਉੱਤੇ ਖਰੀਦ ਨੂੰ ਕਾਨੂੰਨੀ ਗਰੰਟੀ ਦਿੱਤੀ ਜਾਵੇ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਿਸਾਨਾਂ ਦੇ ਹੱਕ ‘ਚ ਕੇਂਦਰ ਸਰਕਾਰ ਨੂੰ ਸਖਤ ਸੁਨੇਹਾ ਦੇਣ ਲਈ ਜਿੱਥੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਭਗਵੰਤ ਮਾਨ, ਉਪ ਮੁੱਖ ਮੰਤਰੀ ਮੁਨੀਸ਼ ਸਿੰਸੋਦੀਆ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਾਰੇ ਵਿਧਾਇਕਾਂ ਅਤੇ ਰਾਜ ਸਭਾ ਮੈਂਬਰਾਂ ਨਾਲ ਦਿੱਲੀ ‘ਚ ਭੁੱਖ ਹੜਤਾਲ ‘ਤੇ ਬੈਠੇ, ਉਥੇ ਉਨ੍ਹਾਂ (ਚੀਮਾ) ਨੇ ਚੰਡੀਗੜ੍ਹ ‘ਚ ਵਿਧਾਇਕਾਂ ਅਤੇ ਆਗੂਆਂ ਨਾਲ ਭੁੱਖ ਹੜਤਾਲ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਜਤਾਇਆ। ਇਸ ਤੋਂ ਇਲਾਵਾ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਲੁਧਿਆਣਾ, ਪ੍ਰੋ. ਬਲਜਿੰਦਰ ਕੌਰ ਨੇ ਬਠਿੰਡਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ, ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਮਾਨਸਾ ਅਤੇ ਵਿਧਾਇਕ ਜੈ ਸਿੰਘ ਰੋੜੀ ਨੇ ਹੁਸ਼ਿਆਰਪੁਰ ‘ਚ ਕਿਸਾਨਾਂ ਦੇ ਜ਼ਿਲ੍ਹਾ ਪੱਧਰੀ ਧਰਨਿਆਂ ‘ਚ ਸਥਾਨਕ ਆਗੂਆਂ ਅਤੇ ਵਲੰਟੀਅਰਾਂ ਨਾਲ ਹਿੱਸਾ ਲਿਆ।

ਆਗੂ ਨੇ ਕਿਹਾ ਕਿ ਮੋਦੀ ਸਰਕਾਰ ਦਿੱਲੀ ਦੇ ਸਾਰੇ ਸਟੇਡੀਅਮਾਂ ਨੂੰ ਜੇਲ੍ਹ ਬਣਾ ਕੇ ਕਿਸਾਨ ਅੰਦੋਲਨ ਨੂੰ ਬਿਨਾਂ ਕਿਸੇ ਨਤੀਜੇ ਪਹੁੰਚੇ ਖਤਮ ਕਰਨਾ ਚਾਹੁੰਦੀ ਸੀ, ਪ੍ਰੰਤੂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ਦੀ ਇਸ ਯੋਜਨਾ ਉਤੇ ਪਾਣੀ ਫੇਰ ਦਿੱਤਾ ਅਤੇ ਸਟੇਡੀਅਮਾਂ ਨੂੰ ਜੇਲ੍ਹ ਬਣਾਉਣ ਤੋਂ ਕੋਰੀ ਨਾਂਹ ਕਰ ਦਿੱਤੀ ਅਤੇ ਕਿਸਾਨਾਂ ਦੇ ਅੰਦੋਲਨ ਦਾ ਸਾਥ ਦਿੱਤਾ। ਜਿਸ ਤੋਂ ਬਾਅਦ ਹੁਣ ਕੇਂਦਰ ਮੋਦੀ ਸਰਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਨਾਲ ਨਰਾਜ਼ ਚੱਲ ਰਹੀ ਹੈ।

ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਬਿਨਾਂ ਕਿਸੇ ਝੰਡੇ, ਬੈਨਰ ਜਾਂ ਹੋਰ ਚਿੰਨਾਂ, ਨਾਅਰੇਬਾਜ਼ੀ ਦੇ ਕਿਸਾਨਾਂ ਦੀ ਸੇਵਾ ਵਿਚ ਇਕ ‘ਸੇਵਾਦਾਰ’ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਅੰਦੋਲਨ ‘ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਏ ਹਨ। ਆਗੂ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਸਿੰਘੂ ਬਾਰਡਰ ਉਤੇ ਅੰਦੋਲਨਕਾਰੀਆਂ ਨੂੰ ਮਿਲਣ ਅਤੇ ਉਥੇ ਦਿੱਲੀ ਦੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਪ੍ਰੰਤੂ ਅਗਲੇ ਹੀ ਦਿਨ ਮੋਦੀ ਦੀ ਦਿੱਲੀ ਪੁਲਿਸ ਅਤੇ ਭਾਜਪਾ ਦੇ ਲੋਕਾਂ ਨੇ ਮਿਲਕੇ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਘਰ ਹੀ ਨਜ਼ਰਬੰਦ ਕਰ ਦਿੱਤਾ।