31 ਮਾਰਚ ਤੋਂ ਬਾਅਦ ਸਕੂਲ ਖੁੱਲਣਗੇ ਜਾਂ ਬੰਦ ਰਹਿਣਗੇ,ਸਿਖਿਆ ਮੰਤਰੀ ਸਿੰਗਲਾ ਵਲੋਂ ਆਇਆ ਇਹ ਵੱਡਾ ਬਿਆਨ

ਸੂਬੇ ਵਿੱਚ ਵਧ ਰਹੇ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਈ ਅਹਿਮ ਫੈਸਲੇ ਲਏ ਗਏ ਹਨ। ਜਿੱਥੇ ਸੂਬੇ ਅੰਦਰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ।

ਉੱਥੇ ਹੀ ਸਕੂਲਾਂ ਵਿੱਚ ਹੋਣ ਵਾਲੀਆਂ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ। ਕਰੋਨਾ ਦੇ ਪ੍ਰਸਾਰ ਨੂੰ ਰੋਕਣ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਹ ਪੁਖ਼ਤਾ ਕਦਮ ਚੁੱਕੇ ਗਏ ਹਨ।ਉੱਥੇ ਹੀ ਹੁਣ ਸੂਬਾ ਸਰਕਾਰ ਵੱਲੋਂ 31 ਮਾਰਚ ਨੂੰ ਅਗਲੀ ਬੈਠਕ ਕਰਕੇ ਆਉਣ ਵਾਲੇ ਦਿਨਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਹੁਣ 31 ਮਾਰਚ ਤੋਂ ਬਾਅਦ ਸਕੂਲ ਖੁਲਣਗੇ ਜਾਂ ਬੰਦ ਰਹਿਣਗੇ , ਇਸ ਬਾਰੇ ਸਿੱਖਿਆ ਮੰਤਰੀ ਸਿੰਗਲਾ ਦਾ ਬਿਆਨ ਸਾਹਮਣੇ ਆਇਆ ਹੈ।

ਅੱਜ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸੂਬੇ ਅੰਦਰ ਬੰਦ ਕੀਤੇ ਗਏ ਸਕੂਲਾਂ ਬਾਰੇ ਬੋਲਦਿਆਂ ਹੋਇਆਂ ਕਿਹਾ ਹੈ ਕਿ ਅਜੇ ਪੰਜਾਬ ਦੇ ਸਕੂਲਾਂ ਨੂੰ 31 ਮਾਰਚ ਤੱਕ ਲਈ ਬੰਦ ਕੀਤਾ ਗਿਆ ਹੈ। ਉਸ ਤੋਂ ਬਾਅਦ ਬੱਚਿਆਂ ਦੇ ਸਰੀਰਕ ਫਿਟਨੈੱਸ ਦੇ ਟੈਸਟ ਕਰਵਾਉਣ ਤੋਂ ਬਾਅਦ ਹੀ ਸਰਕਾਰ ਵੱਲੋਂ ਅਗਲੀ ਰਣਨੀਤੀ ਉਲੀਕੀ ਜਾਵੇਗੀ।ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਕੰਪਲੈਕਸ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਲਈ ਆਏ ਸਨ। ਉਨ੍ਹਾਂ ਦੱਸਿਆ ਕਿ ਇਸ ਨਵੀਂ ਬਣ ਰਹੀ ਇਮਾਰਤ ਦੀ ਲਾਗਤ 13 ਕਰੋੜ ਰੁਪਏ ਹੈ। ਜੋ 5 ਏਕੜ ਜ਼ਮੀਨ ਉਪਰ ਉਸਾਰੀ ਜਾ ਰਹੀ ਹੈ।

ਇਸ ਇਮਾਰਤ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਹੋਏ ਵਿਜੈ ਇੰਦਰ ਸਿੰਗਲਾ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਲੈ ਕੇ ਦੱਸਿਆ ਗਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਸੂਬੇ ਅੰਦਰ 5 ਤਹਿਸੀਲ ਕੰਪਲੈਕਸ ਤਿਆਰ ਹੋ ਰਹੇ ਹਨ।

ਜਿਨ੍ਹਾਂ ਵਿੱਚੋਂ ਇਕ ਭਵਾਨੀਗੜ੍ਹ ਵਿਖੇ ਬਣ ਰਿਹਾ ਹੈ।ਇਸ ਨਵੀਂ ਤਕਨੀਕ ਦੀ ਤਹਿਸੀਲ ਕੋਰਟ ਰੂਮ ਅਤੇ ਐਸਡੀਐਮ ਦੀ ਰਿਹਾਇਸ਼ ਦਾ ਵੀ ਪੂਰਨ ਪ੍ਰਬੰਧ ਹੋਵੇਗਾ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਸਕੂਲਾਂ ਵਿਚ ਅਧਿਆਪਕ ਅਤੇ ਵਿਦਿਆਰਥੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ ਜਿਸ ਕਾਰਨ ਉਨ੍ਹਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਕਿਉਂਕਿ ਸੂਬਾ ਸਰਕਾਰ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੋਈ ਵੀ ਸਮਝੌਤਾ ਨਹੀਂ ਕਰਨਾ ਚਾਹੁੰਦੀ।

Leave a Reply

Your email address will not be published. Required fields are marked *