ਹੁਣੇ ਅੱਕੇ ਕਿਸਾਨਾਂ ਨੇ 24 ਘੰਟਿਆਂ ਲਈ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਅੰਦੋਲਨ 25ਵੇਂ ਦਿਨ ਵੀ ਜਾਰੀ ਹੈ। ਕੜਾਕੇ ਦੀ ਠੰਡ ਵਿੱਚ ਵੀ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਆਪਣੀ ਆਵਾਜ਼ ਬੁਲੰਦ ਕੀਤੀ ਹੋਈ ਹੈ। ਇਸ ਦੌਰਾਨ ਅੱਜ ਕਿਸਾਨ ਜਥੇਬੰਦੀਆਂ ਨੇ ਵੱਡੇ ਐਲਾਨ ਕੀਤੇ ਹਨ, ਜਿਸ ਵਿੱਚ ਕਲ੍ਹ ਤੋਂ ਲਗਾਤਾਰ 24 ਘੰਟੇ ਦੀ ਭੁੱਖ ਹੜਤਾਲ ਰਹੇਗੀ।

ਦਿੱਲੀ ਦੇ ਸਾਰੇ ਬਾਰਡਰਾਂ ਉਪਰ ਗਿਆਰਾਂ ਬੰਦੇ ਇੱਕ ਵਾਰ ਬੈਠਣਗੇ ਤੇ 24 ਘੰਟੇ ਬਾਅਦ ਅਗਲੇ ਗਿਆਰਾਂ ਬੰਦੇ ਭੁੱਖ ਹੜਤਾਲ ਕਰਨਗੇ। ਇਸ ਤਰ੍ਹਾਂ ਇਹ ਭੁੱਖ ਹੜਤਾਲ ਲਗਾਤਾਰ ਚੱਲਦੀ ਰਹੇਗੀ।ਇਸ ਤੋਂ ਇਲਾਵਾ ਹਰਿਆਣਾ ਦੇ ਸਾਰੇ ਟੋਲ ਪਲਾਜ਼ੇ ਤਿੰਨ ਦਿਨ 25 ਦਸੰਬਰ ਤੋਂ 27 ਦਸੰਬਰ ਤੱਕ ਫ੍ਰੀ ਕੀਤੇ ਜਾਣਗੇ।

ਸਾਰੇ ਕਿਸਾਨ ਸਮਰਥਕਾਂ ਨੂੰ 27 ਦਸੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ‘ਮਨ ਕੀ ਬਾਤ’ ਦੌਰਾਨ ਥਾਲੀਆਂ ਵਜਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੇ ਸੰਬੋਧਨ ਤਕ ਥਾਲੀਆਂ ਵਜਾਉਂਦੇ ਰਹੋ।ਕਿਸਾਨਾਂ ਨੇ ਦੱਸਿਆ ਕਿ ਪੂਰੀ ਦੁਨੀਆਂ ‘ਚ 27 ਦਸੰਬਰ ਤੱਕ ਭਾਰਤੀ ਦੂਤਾਵਾਸ ਅੱਗੇ ਮੁਜ਼ਾਹਰੇ ਕੀਤੇ ਜਾਣਗੇ।

ਮੋਦੀ ਸਰਕਾਰ ‘ਚ ਭਾਈਵਾਲ ਬਣੀਆਂ ਪਾਰਟੀਆਂ ਨੂੰ ਕਿਹਾ ਜਾਏਗਾ ਕਿ ਸਰਕਾਰ ਨੂੰ ਬਿਲ ਰੱਦ ਕਰਨ ਲਈ ਕਹਿਣ, ਜੇਕਰ ਉਹ ਅਜਿਹਾ ਨਹੀਂ ਕਰਨਗੀਆਂ ਤਾਂ ਇਨ੍ਹਾਂ ਭਾਈਵਾਲਾ ਪਾਰਟੀਆਂ ਦਾ ਵਿਰੋਧ ਵੀ ਕੀਤਾ ਜਾਵੇਗਾ। ਆੜਤੀਆਂ ਨੂੰ ਵੀ ਸੜਕਾਂ ‘ਤੇ ਆਉਣ ਲਈ ਕਿਹਾ ਗਿਆ ਹੈ, ਜਿਸ ਵਿੱਚ ਕਿਸਾਨ ਜਥੇਬੰਦੀਆਂ ਇਨ੍ਹਾਂ ਦਾ ਸਾਥ ਦੇਣਗੀਆਂ।

ਉਥੇ ਹੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਹੈ ਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਕਿਸਾਨ ਅੰਦੋਲਨ ਖਤਮ ਕਰਨ ਲਈ ਇੱਕ ਜਾਂ ਦੋ ਦਿਨਾਂ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰ ਸਕਦੇ ਹਨ। ਸ਼ਾਹ ਐਤਵਾਰ ਨੂੰ ਪੱਛਮੀ ਬੰਗਾਲ ਵਿੱਚ ਸਨ। ਉਨ੍ਹਾਂ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਮੈਨੂੰ ਮੀਟਿੰਗ ਦਾ ਸਹੀ ਸਮਾਂ ਪਤਾ ਨਹੀਂ ਹੈ ਪਰ ਖੇਤੀਬਾੜੀ ਮੰਤਰੀ ਸੋਮਵਾਰ ਜਾਂ ਮੰਗਲਵਾਰ ਨੂੰ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰ ਸਕਦੇ ਹਨ।