ਮਾੜੀ ਖਬਰ:ਹੁਣੇ ਹੁਣੇ ਹੋਲੇ ਮਹਲੇ ਤੇ ਅਨੰਦਪੁਰ ਸਾਹਿਬ ਜਾ ਰਹੀ ਸੰਗਤ ਨਾਲ ਵਾਪਰਿਆ ਭਿਆਨਕ ਹਾਦਸਾ

ਸੂਬੇ ਅੰਦਰ ਆਏ ਦਿਨ ਹੀ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਇਕ ਤਾਂ ਕਰੋਨਾ ਦਾ ਕਹਿਰ ਦਿਨੋਂ ਦਿਨ ਵਧ ਰਿਹਾ ਹੈ ਜਿਸ ਨੇ ਲੋਕਾਂ ਨੂੰ ਡ-ਰ ਦੇ ਸਾਏ ਹੇਠ ਜੀਣ ਲਈ ਮ-ਜ-ਬੂ-ਰ ਕਰ ਦਿੱਤਾ ਹੈ। ਉਥੇ ਇਹ ਹਰ ਰੋਜ਼ ਹੋਣ ਵਾਲੇ ਸੜਕ ਹਾਦਸਿਆਂ ਨੇ ਵੀ ਲੋਕਾਂ ਦੇ ਮਨ ਅੰਦਰ ਡਰ ਪੈਦਾ ਕੀਤਾ ਹੈ।

ਕਿਉਂਕਿ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਸੜਕ ਹਾਦਸੇ ਸਾਹਮਣੇ ਆ ਚੁੱਕੇ ਹਨ |ਜਿਨ੍ਹਾਂ ਵਿੱਚ ਹਜ਼ਾਰਾਂ ਬੇਕਸੂਰ ਲੋਕਾਂ ਦੀ ਜਾਨ ਚਲੇ ਗਈ ਹੈ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਸੋਗ ਮਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਹੋਲੇ ਮਹੱਲੇ ਤੇ ਅਨੰਦਪੁਰ ਸਾਹਿਬ ਜਾ ਰਹੀ ਸੰਗਤ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਜ਼ਿਲ੍ਹਾ ਜਲੰਧਰ ਦੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ਼ਰਧਾਲੂ ਨਤਮਸਤਕ ਹੋ ਕੇ ਹੋਲਾ-ਮਹੱਲਾ ਮਨਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਸਨ।

ਉਸ ਸਮੇਂ ਇਸ ਜਥੇ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਹ ਜਥਾ ਪਠਾਨਕੋਟ ਅਤੇ ਫਤਿਹਗੜ੍ਹ ਚੂੜੀਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਇਆ ਸੀ। ਇਸ ਤੋਂ ਬਾਅਦ ਇਹ ਜਥਾ ਅਨੰਦਪੁਰ ਸਾਹਿਬ ਜਾ ਰਿਹਾ ਸੀ। ਇਨ੍ਹਾਂ ਸ਼ਰਧਾਲੂਆਂ ਨਾਲ ਭਰੀ ਹੋਈ ਗੱਡੀ ਕਿਸੇ ਕਾਰਨ ਸੜਕ ਤੇ ਪਲਟ ਗਈ। ਇਸ ਹਾਦਸੇ ਵਿਚ 25 ਸ਼ਰਧਾਲੂਆਂ ਨੂੰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਸਾਰੇ ਜਖ਼ਮੀ ਸ਼ਰਧਾਲੂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਹ ਹਾਦਸਾ ਸੁਲਤਾਨਪੁਰ ਲੋਧੀ ਤੋਂ ਡੱਲਾ ਰੋਡ ਤੇ ਹੋਇਆ ਹੈ। ਇਸ ਹਾਦਸੇ ਵਿਚ ਜ਼ਖਮੀ ਹੋਏ ਸ਼ਰਧਾਲੂਆਂ ਨੂੰ ਰਾਹਗੀਰ ਲੋਕਾਂ ਅਤੇ ਨੇੜੇ ਦੇ ਲੋਕਾਂ ਵੱਲੋਂ ਮਦਦ ਕਰਕੇ ਹਸਪਤਾਲ ਪਹੁੰਚਾਇਆ ਗਿਆ। ਇਸ ਤੋਂ ਪਹਿਲਾਂ ਵੀ ਆਨੰਦਪੁਰ ਸਾਹਿਬ ਜਾਂਦੇ ਹੋਏ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਸੀ। ਮਿਲੀ ਜਾਣਕਾਰੀ ਅਨੁਸਾਰ ਹਸਪਤਾਲ ਵਿੱਚ ਜ਼ੇਰੇ ਇਲਾਜ਼ ਜ਼ਖਮੀ ਖ਼ਤਰੇ ਤੋਂ ਬਾਹਰ ਹਨ।

Leave a Reply

Your email address will not be published.