ਕਿਸਾਨ ਅੰਦੋਲਨ ਸਾਹਮਣੇ ਝੁਕੀ ਮੋਦੀ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਕਿਸਾਨ ਅੰਦੋਲਨ ਸਾਹਮਣੇ ਮੋਦੀ ਸਰਕਾਰ ਮੁੜ ਝੁਕਦੀ ਨਜ਼ਰ ਆ ਰਹੀ ਹੈ। ਕਿਸਾਨਾਂ ਦੇ ਦੋ-ਟੁਕ ਜਵਾਬ ਮਗਰੋਂ ਕੇਂਦਰ ਸਰਕਾਰ ਮੁੜ ਗੱਲ਼ਬਾਤ ਲਈ ਤਿਆਰ ਹੋ ਗਈ ਹੈ। ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜਦਿਆਂ ਕਿਹਾ ਹੈ ਕਿ ਉਹ ਸਾਰੇ ਮੁੱਦਿਆਂ ‘ਤੇ ਗੱਲਬਾਤ ਕਰਨ ਲਈ ਤਿਆਰ ਹੈ। ਸਰਕਾਰ ਨੇ ਕਿਸਾਨਾਂ ਤੋਂ ਮੀਟਿੰਗ ਲਈ ਤਾਰੀਖ ਤੇ ਸਮੇਂ ਬਾਰੇ ਪੁੱਛਿਆ ਹੈ।

ਉਂਝ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਤਿੰਨ ਕਾਨੂੰਨਾਂ ਵਿੱਚ ਐਮਐਸਪੀ ਦੀ ਕੋਈ ਗੱਲ ਨਹੀਂ ਹੈ ਤੇ ਇਸ ਦੀ ਮੰਗ ਤਰਕਸੰਗਤ ਨਹੀਂ। ਜ਼ਰੂਰੀ ਚੀਜ਼ਾਂ ਐਕਟ ਵਿੱਚ ਸੋਧ ਬਾਰੇ ਗੱਲ ਕਰਨਾ ਸੰਭਵ ਹੈ। ਇਸ ਤੋਂ ਇਲਾਵਾ ਬਿਜਲੀ ਐਕਟ ਤੇ ਪਰਾਲੀ ਨੂੰ ਲੈ ਕੇ ਸਿਰਫ ਪ੍ਰਸਤਾਵ ਲਿਆਂਦਾ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਪ੍ਰਸਤਾਵ ਭੇਜ ਕਿ ਕਿਹਾ ਸੀ ਕਿ ਕਿਸਾਨ ਹੁਣ ਅੰਦੋਲਨ ਖਤਮ ਕਰ ਦੇਣ ਕਿਉਂਕਿ ਸਰਕਾਰ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹੈ। ਕਿਸਾਨਾਂ ਨੇ ਇਹ ਪ੍ਰਸਤਾਵ ਰੱਦ ਕਰ ਦਿੱਤਾ ਸੀ। ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਹੁਣ ਕਾਨੂੰਨ ਰੱਦ ਹੋਣ ਮਗਰੋਂ ਹੀ ਗੱਲਬਾਤ ਹੋਏਗੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |