ਹੁਣੇ ਹੁਣੇ ਕੇਂਦਰ ਤੋਂ ਕਿਸਾਨਾਂ ਬਾਰੇ ਆਈ ਵੱਡੀ ਖ਼ਬਰ-30 ਦਸੰਬਰ ਲਈ ਹੋ ਗਿਆ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਕੇਂਦਰ ਸਰਕਾਰ 30 ਦਸੰਬਰ ਨੂੰ ਦੁਪਹਿਰ 2 ਵਜੇ ਵਿਗਿਆਨ ਭਵਨ ਵਿਖੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਨਾਲ ਇੱਕ ਮੀਟਿੰਗ ਕਰੇਗੀ। ਕੇਂਦਰ ਸਰਕਾਰ ਨੇ ਇਸ ਸਬੰਧੀ ਕਿਸਾਨ ਜਥੇਬੰਦੀਆਂ ਨੂੰ ਸੱਦਾ ਭੇਜਿਆ ਹੈ।

ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਨੇ ਕੇਂਦਰ ਨੂੰ 29 ਦਸੰਬਰ ਨੂੰ ਗੱਲਬਾਤ ਲਈ ਪੇਸ਼ਕਸ਼ ਕੀਤੀ ਸੀ ਪਰ ਕੇਂਦਰ ਨੇ ਅੱਜ 30 ਦਸੰਬਰ ਨੂੰ ਮੀਟਿੰਗ ਲਈ ਸੱਦਾ ਭੇਜ ਦਿੱਤਾ ਹੈ। ਕੇਂਦਰ ਸਰਕਾਰ ਨੇ 40 ਜਥੇਬੰਦੀਆਂ ਨੂੰ ਸੱਦਾ ਭੇਜਿਆ ਹੈ। ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਨੂੰ ਚਿੱਠੀ ਭੇਜ ਕੇ 4 ਨੁਕਤਿਆਂ ਉਤੇ ਗੱਲਬਾਤ ਲਈ ਪੇਸ਼ਕਸ਼ ਕੀਤੀ ਸੀ,

ਪਰ ਕੇਂਦਰ ਸਰਕਾਰ ਨੇ 29 ਦੀ ਬਜਾਏ 30 ਦਸੰਬਰ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ।ਦੱਸਣਯੋਗ ਹੈ ਕਿ ਕਿਸਾਨ ਆਗੂ ਸਿਰਫ ਕਾਨੂੰਨ ਰੱਦ ਕਰਨ ਦੇ ਮੁੱਦੇ ਉਤੇ ਹੀ ਗੱਲ਼ਬਾਤ ਕਰਨ ਲਈ ਆਖ ਰਹੇ ਹਨ। ਕੇਂਦਰ ਵੱਲੋਂ ਭੇਜੇ ਤਾਜ਼ਾ ਸੱਦੇ ਸਬੰਧੀ ਕਿਸਾਨ ਆਗੂ ਮੀਟਿੰਗ ਵਿਚ ਫੈਸਲਾ ਲੈ ਸਕਦੇ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |