ਅਗਲੇ 2 ਦਿਨਾਂ ਤੱਕ ਇਹਨਾਂ ਥਾਂਵਾਂ ਤੇ ਪੈ ਸਕਦਾ ਹੈ ਭਾਰੀ ਮੀਂਹ ਤੇ ਗੜੇ-ਦੇਖੋ ਪੂਰੀ ਜਾਣਕਾਰੀ ਤੇ ਹੋਜੋ ਸਾਵਧਾਨ

ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿਚ ਭਾਰੀ ਤਬਦੀਲੀ ਦਰਜ ਕੀਤੀ ਜਾ ਰਹੀ ਹੈ। ਜਿੱਥੇ ਕਦੇ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੁੰਦਾ ਹੈ ਅਤੇ ਕਦੇ ਠੰਡ ਦਾ। ਫਰਵਰੀ ਦੇ ਆਖਰੀ ਹਫਤੇ ਹੀ ਲੋਕਾਂ ਨੂੰ ਅਪਰੈਲ ਵਿਚ ਹੋਣ ਵਾਲੀ ਗਰਮੀ ਦਾ ਅਹਿਸਾਸ ਹੋ ਗਿਆ ਸੀ। ਉੱਥੇ ਹੀ ਪਿਛਲੇ ਦਿਨੀਂ ਹੋਈ ਬਰਸਾਤ ਨੇ ਮੁੜ ਤੋਂ ਮੌਸਮ ਵਿੱਚ ਤਬਦੀਲੀ ਲਿਆਂਦੀ ਹੈ। ਪੰਜਾਬ ਵਿੱਚ ਕਈ ਜਗ੍ਹਾ ਉਪਰ ਹੋਈ ਬਾਰਸ਼ ਅਤੇ ਪਹਾੜੀ ਖੇਤਰਾਂ ਵਿਚ ਹੋਈ ਬਰਫ ਬਾਰੀ ਦਾ ਮੈਦਾਨੀ ਇਲਾਕਿਆਂ ਵਿਚ ਅਸਰ ਵੇਖਿਆ ਜਾ ਸਕਦਾ ਹੈ।

ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਬਾਰੇ ਸਮੇਂ ਸਮੇਂ ਤੇ ਜਾਣਕਾਰੀ ਲੋਕਾਂ ਨੂੰ ਮੁਹਈਆ ਕਰਵਾਈ ਜਾਂਦੀ ਹੈ। ਹੁਣ ਪੰਜਾਬ ਦੇ ਮੌਸਮ ਸਬੰਧੀ ਮੌਸਮ ਵਿਭਾਗ ਵੱਲੋਂ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲ਼ੇ ਦਿਨਾਂ ਦਾ ਮੌਸਮ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਦੇਵੇਗਾ।

ਉੱਤਰ-ਪੱਛਮੀ ਭਾਰਤ ਲਈ ਮੌਸਮ ਸਬੰਧੀ ਚਿਤਾਵਨੀ ਜਾਰੀ ਹੋਈ ਹੈ ਜਿਥੇ ਹਿਮਾਚਲ ਪ੍ਰਦੇਸ਼, ਉਤਰਾਖੰਡ ,ਜੰਮੂ ਕਸ਼ਮੀਰ ,ਮੁਜੱਫਰਾਬਾਦ ਵਿੱਚੋਂ 28 ਅਤੇ 29 ਮਾਰਚ ਨੂੰ ਬਿਜਲੀ ਕੜਕ ਸਕਦੀ ਹੈ ਅਤੇ ਕਈ ਥਾਵਾਂ ਤੇ ਗੜੇ ਪੈਣ ਦੀ ਸੰਭਾਵਨਾ ਦਾ ਅਨੁਮਾਨ ਜਤਾਇਆ ਗਿਆ ਹੈ।ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦੇ ਤਾਪਮਾਨ ਵਿਚ ਵਾਧਾ ਦਰਜ ਕੀਤਾ ਜਾਵੇਗਾ।

ਜਿੱਥੇ ਵੱਧ ਰਹੀ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਨਜ਼ਰ ਨਹੀਂ ਆ ਰਹੇ। ਪੰਜਾਬ, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ ,ਅਤੇ ਚੰਡੀਗੜ੍ਹ ਵਿਚ ਵੀ ਅਜਿਹੀ ਸਥਿਤੀ ਬਣੀ ਰਹਿ ਸਕਦੀ ਹੈ। ਜਿਸ ਕਾਰਨ ਇਨ੍ਹਾਂ ਸੂਬਿਆਂ ਅੰਦਰ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਨ੍ਹਾਂ ਦਿਨਾਂ ਦੇ ਵਿਚ ਹੋਣ ਵਾਲੀ ਬਰਸਾਤ ਫ਼ਸਲਾਂ ਲਈ ਕਾਫ਼ੀ ਨੁਕਸਾਨ ਦਾਇਕ ਹੈ। ਕਿਉਂਕਿ ਪਿਛਲੇ ਦਿਨੀਂ ਬਹੁਤ ਸਾਰੇ ਸੂਬਿਆਂ ਅੰਦਰ ਹੋਈ ਬਰਸਾਤ ਕਾਰਨ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ।


ਜਿਥੇ ਤੇਜ਼ ਹਵਾਵਾਂ ਹਨੇਰੀ ਅਤੇ ਤੇਜ਼ ਬਾਰਸ਼ ਦੇ ਕਾਰਣ ਕਣਕ ਦੀ ਫਸਲ ਪੂਰੀ ਤਰ੍ਹਾਂ ਲੰਮੀ ਪੈ ਗਈ ਹੈ। ਇਸ ਲਈ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੀ ਬਰਸਾਤ ਨੂੰ ਲੈ ਕੇ ਕਿਸਾਨ ਚਿੰਤਾ ਵਿੱਚ ਹਨ । ਉਥੇ ਹੀ ਮੌਸਮ ਵਿਗਿਆਨੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਕਈ ਸੂਬਿਆਂ ਵਿੱਚ ਤੇਜ਼ ਹਨੇਰੀ ਤੂਫਾਨ ਅਤੇ ਮੀਂਹ ਨਾਲ ਤਾਪਮਾਨ ਵਿੱਚ ਕਮੀ ਆਵੇਗੀ। ਜਿੱਥੇ ਕੁਝ ਸੂਬਿਆਂ ਵਿੱਚ ਤਾਪਮਾਨ ਵਿੱਚ ਵਾਧਾ ਹੋਵੇਗਾ, ਉੱਥੇ ਹੀ ਕਈ ਹਿੱਸਿਆਂ ਵਿਚ ਬਰਸਾਤ ਹੋਣ ਦੀ ਜਾਣਕਾਰੀ ਵੀ ਦਿੱਤੀ ਗਈ ਹੈ।

Leave a Reply

Your email address will not be published. Required fields are marked *