ਹੁਣੇ ਹੁਣੇ 31 ਦਸੰਬਰ ਬਾਰੇ ਕਿਸਾਨਾਂ ਨੇ ਕਰ ਦਿੱਤਾ ਇਹ ਵੱਡਾ ਐਲਾਨ,ਹੁਣ ਹਿੱਲੇਗੀ ਮੋਦੀ ਸਰਕਾਰ,ਦੇਖੋ ਤਾਜ਼ਾ ਖ਼ਬਰ

ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਵਿਚਕਾਰ ਹੁਣ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ 30 ਦਸੰਬਰ ਨੂੰ ਅਗਲੇ ਦੌਰ ਦੀ ਗੱਲਬਾਤ ਹੋਵੇਗੀ। ਇਸ ਦੇ ਨਾਲ ਹੀ ਹੁਣ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਚਾਰੇ ਪਾਸਿਓਂ ਲੰਘਦੇ ਰਾਹਾਂ ‘ਤੇ ਟਰੈਕਟਰ ਮਾਰਚ ਕੱਢਣ ਦਾ ਪ੍ਰੋਗਰਾਮ ਇਕ ਦਿਨ ਲਈ ਅੱਗੇ ਪਾ ਦਿੱਤਾ ਗਿਆ ਹੈ। ਇਸ ਲਈ ਟ੍ਰੈਕਟਰ ਮਾਰਚ ਹੁਣ 30 ਦੀ ਥਾਂ 31 ਦਸੰਬਰ ਨੂੰ ਕੱਢਿਆ ਜਾਵੇਗਾ।

ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਜਥੇਬੰਦੀਆਂ ਦੀ ਹੋਈ ਬੈਠਕ ‘ਚ ਟਰੈਕਟਰ ਮਾਰਚ ਇਕ ਦਿਨ ਅੱਗੇ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਮਾਰਚ ਲਈ ਟਰੈਕਟਰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਤੋਂ ਮੰਗਵਾਏ ਗਏ ਹਨ ਪਰ ਮੋਰਚਿਆਂ ‘ਤੇ ਖੜੇ ਟਰੈਕਟਰ ਮਾਰਚ ਵਿਚ ਸ਼ਾਮਲ ਨਹੀਂ ਹੋਣਗੇ।

ਜਿਕਰਯੋਗ ਹੈ ਕਿ ਹੁਣ ਸਰਕਾਰ ਨੇ 30 ਦਸੰਬਰ ਨੂੰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਬੈਠਕ ਦਾ ਸਮਾਂ ਦੁਪਹਿਰ 2 ਵਜੇ ਤੈਅ ਕੀਤਾ ਗਿਆ ਹੈ। ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਹੋਵੇਗੀ। ਦੱਸ ਦਈਏ ਕਿ ਅੰਦੋਲਨਕਾਰੀ ਕਿਸਾਨ ਸੰਗਠਨਾਂ ਨੇ 29 ਦਸੰਬਰ ਨੂੰ ਸਰਕਾਰ ਨਾਲ ਗੱਲਬਾਤ ਕਰਨ ਲਈ ਪ੍ਰਸਤਾਵ ਦਿੱਤਾ ਸੀ। ਹੁਣ ਸਰਕਾਰ ਨੇ ਕਿਸਾਨਾਂ ਨੂੰ 30 ਦਸੰਬਰ ਨੂੰ ਮੀਟਿੰਗ ਲਈ ਬੁਲਾਇਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |