ਪੰਜਾਬ ਚ’ ਭਾਜਪਾ ਨੂੰ ਲੱਗਾ ਵੱਡਾ ਝੱਟਕਾ,ਪਿੰਡਾਂ ਚ’ ਲੋਕਾਂ ਨੇ ਕਰ ਦਿੱਤਾ ਇਹ ਐਲਾਨ-ਦੇਖੋ ਤਾਜ਼ਾ ਖ਼ਬਰ

ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਕਿਸਾਨ ਦਿੱਲੀ ਵਿਖੇ ਮੋਰਚਿਆਂ ’ਤੇ ਡਟੇ ਹੋਏ ਹਨ, ਉਥੇ ਹੀ ਹੁਣ ਪੰਜਾਬ ਦੇ ਵੱਖ-ਵੱਖ ਪਿੰਡਾਂ ’ਚ ਇਨ੍ਹਾਂ ਦਾ ਵਿਰੋਧ ਜੰਗੀ ਪੱਧਰ ’ਤੇ ਹੋ ਰਿਹਾ ਹੈ। ਜਿਸ ਤਹਿਤ ਪਿੰਡ ਖੇੜੀ ਬੀਰ ਸਿੰਘ ਪਿੰਡ ਵਾਸੀਆਂ ਵੱਲੋਂ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਪਿੰਡਾਂ ’ਚ ਨਾ ਦਾਖ਼ਲ ਹੋਣ ਦੇ ਪੋਸਟਰ ਲਗਾ ਕੇ ਸਖ਼ਤ ਚਿਤਾਵਨੀ ਦਿੱਤੀ ਗਈ ਹੈ।

ਜਾਣਕਾਰੀ ਦਿੰਦਿਆਂ ਐਡਵੋਕੇਟ ਮਨਦੀਪ ਸਿੰਘ ਬੈਂਸ, ਮਨਦੀਪ ਸਿੰਘ ਸੰਧੂ, ਜਗਦੀਪ ਸਿੰਘ ਬੈਂਸ, ਦਵਿੰਦਰ ਸਿੰਘ ਬੈਂਸ, ਹਰਜੀਤ ਸਿੰਘ ਬੈਂਸ, ਜਸਵਿੰਦਰ ਸਿੰਘ ਸੰਧੂ, ਸੰਦੀਪ ਸਿੰਘ ਬੈਂਸ ਤੇ ਸਮੂਹ ਪਿੰਡ ਵਾਸੀਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸੱਤਾ ਦੇ ਨਸ਼ੇ ’ਚ ਇੰਨੀ ਅੰਨ੍ਹੀ ਹੋ ਚੁੱਕੀ ਹੈ, ਜਿਸ ਨੂੰ ਕੜਾਕੇ ਦੀ ਠੰਡ ’ਚ ਰਾਤਾਂ ਕੱਟ ਰਹੇ ਕਿਸਾਨਾਂ ਦਾ ਦਰਦ ਦਿਖਾਈ ਨਹੀਂ ਦੇ ਰਿਹਾ ਪਰ ਪੰਜਾਬ ਦੇ ਕਿਸਾਨ ਵੀ ਪੂਰੀ ਤਰ੍ਹਾਂ ਤਕੜੇ ਹੋ ਕੇ ਆਪਣੀ ਲੜਾਈ ਲੜ ਰਹੇ ਹਨ।

ਉਨ੍ਹਾਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੂੰ ਦਾਖ਼ਲ ਨਾ ਹੋਣ ਦਿੱਤਾ ਜਾਵੇ ਅਤੇ ਭਵਿੱਖ ਵਿਚ ਕਿਸੇ ਵੀ ਚੋਣ ’ਚ ਇਸ ਪਾਰਟੀ ਦਾ ਪੂਰਨ ਬਾਇਕਾਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਨਕਲੀ ਚਿਹਰਾ ਜਨਤਾ ਸਾਹਮਣੇ ਬੇਨਕਾਬ ਹੋ ਚੁੱਕਾ ਹੈ ਅਤੇ ਇਸ ਦਾ ਖ਼ਮਿਆਜ਼ਾ ਪੂਰੀ ਭਾਜਪਾ ਪਾਰਟੀ ਨੂੰ ਭੁਗਤਣਾ ਪਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |