ਹੁਣੇ ਹੁਣੇ ਟਿਕਰੀ ਬਾਰਡਰ ਤੋਂ ਆਈ ਅੱਤ ਮਾੜੀ ਖ਼ਬਰ ਤੇ ਕਿਸਾਨਾਂ ਚ’ ਸੋਗ ਦੀ ਲਹਿਰ-ਦੇਖ ਤਾਜ਼ਾ ਖ਼ਬਰ

ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਪਿੰਡ ਲੁੰਡੇਵਾਲਾ ਦੇ ਕਿਸਾਨ ਜਗਦੀਸ਼ ਸਿੰਘ ਪੁੱਤਰ ਮਿੱਠੂ ਸਿੰਘ ਟਿਕਰੀ ਬਾਰਡਰ ’ਤੇ ਮੌ-ਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂ-ਤ-ਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌ-ਤ ਹਾ-ਰ-ਟ ਅ-ਟੈ-ਕ ਆਉਣ ਨਾਲ ਹੋਈ ਹੈ। ਉਹ ਬੀਤੇ ਕਈ ਦਿਨਾਂ ਤੋਂ ਕਿਸਾਨ ਅੰਦੋਲਨ ’ਤੇ ਹੀ ਡਟੇ ਹੋਏ ਸਨ। ਉਹ ਕਰੀਬ 61 ਸਾਲ ਦੇ ਸਨ। ਕਿਸਾਨੀ ਸੰਘਰਸ਼ ’ਚ ਹੁਣ ਤੱਕ 50 ਤੋਂ ਵੱਧ ਕਿਸਾਨਾਂ ਦੀ ਮੌ-ਤ ਹੋ ਚੁੱਕੀ ਹੈ।

ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦਾ ਅੱਜ 47ਵਾਂ ਦਿਨ ਹੈ, ਕਿਸਾਨ ਕੜਾਕੇ ਦੀ ਠੰਡ ’ਚ ਸੜਕਾਂ ’ਤੇ ਡਟੇ ਹੋਏ ਹਨ। ਜੇਕਰ ਕੇਂਦਰ ਅਤੇ ਸਰਕਾਰ ਵਿਚਾਲੇ ਗੱਲਬਾਤ ਰਾਹੀਂ ਕੋਈ ਸਿੱਟਾ ਨਹੀਂ ਨਿਕਲਦਾ ਤਾਂ ਕਿਸਾਨ ਆਪਣਾ ਅੰਦੋਲਨ ਹੋਰ ਤਿੱਖਾ ਕਰਨਗੇ।

26 ਜਨਵਰੀ ਨੂੰ ਕਿਸਾਨ ਦਿੱਲੀ ’ਚ ਟਰੈਕਟਰ ਮਾਰਚ ਕੱਢਣਗੇ। ਇਥੇ ਇਹ ਵੀ ਦੱਸ ਦੇਈਏ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 8 ਜਨਵਰੀ ਨੂੰ ਹੋਈ ਗੱਲਬਾਤ ’ਚ ਕੋਈ ਹੱਲ ਨਹੀਂ ਨਿਕਲਿਆ। ਕੇਂਦਰ ਨੇ ਕਾਨੂੰਨ ਨੂੰ ਰੱਦ ਕਰਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ, ਜਦਕਿ ਕਿਸਾਨ ਆਗੂਆਂ ਨੇ ਕਿਹਾ ਕਿ ‘ਜਿੱਤਾਂਗੇ ਜਾਂ ਮਰਾਂਗੇ’।

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਦੋ-ਟੁੱਕ ਆਖ ਦਿੱਤਾ ਹੈ ਕਿ ਉਹ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਘਰ ਵਾਪਸੀ ਕਰਨਗੇ। ਸੁਪਰੀਮ ਕੋਰਟ ’ਚ ਅੱਜ ਹੋਣ ਵਾਲੀ ਸੁਣਵਾਈ ਕਾਫ਼ੀ ਅਹਿਮ ਹੈ, ਕਿਉਂਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ ਅਗਲੀ ਬੈਠਕ 15 ਜਨਵਰੀ ਨੂੰ ਤੈਅ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |