ਦੇਸ਼ ਭਰ ਚ’ ਫੈਲਦੇ ਕਿਸਾਨ ਅੰਦੋਲਨ ਬਾਰੇ ਖੇਤੀ ਮੰਤਰੀ ਤੋਮਰ ਨੇ ਦਿੱਤਾ ਵੱਡਾ ਬਿਆਨ-ਦੇਖੋ ਪੂਰੀ ਖ਼ਬਰ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵਾਰ ਫਿਰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਸੰਕੇਤ ਦਿੱਤੇ ਹਨ। ਤੋਮਰ ਨੇ ਕਿਹਾ ਹੈ ਕਿ ਸਰਕਾਰ ਤੇ ਕਿਸਾਨਾਂ ਵਿੱਚ ਚੱਲ ਰਹੇ ਵਿਵਾਦ ਨੂੰ ਖਤਮ ਕਰਨ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਤੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ।’

ਸ਼ਨੀਵਾਰ ਨੂੰ ਗਵਾਲੀਅਰ ਪਹੁੰਚੇ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਇਸ ਮੁੱਦੇ ਨੂੰ ਸੁਲਝਾਉਣ ਦਾ ਫੈਸਲਾ ਕਰਨ ਦੀ ਅਪੀਲ ਕਰਦਿਆਂ ਕਿਹਾ, ‘ਸਰਕਾਰ ਇਸ ਮਸਲੇ ਨੂੰ ਸੁਲਝਾਉਣ ਲਈ ਰਾਹ ਕੱਢੇਗੀ। ਕੇਂਦਰ ਗੱਲਬਾਤ ਲਈ ਤਿਆਰ ਹੈ ਤੇ ਇਸ ਮੁੱਦੇ ਨੂੰ ਸੁਲਝਾਉਣਾ ਚਾਹੁੰਦਾ ਹੈ।’

ਤੋਮਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਸਬੰਧੀ ਬਣਿਆ ਜਮੂਦ ਉਸ ਦਿਨ ਟੁੱਟੇਗਾ, ਜਿਸ ਦਿਨ ਕਿਸਾਨ ਯੂਨੀਅਨਾਂ ਇਸ ਮਸਲੇ ਦਾ ਹੱਲ ਕੱਢਣ ਦਾ ਫ਼ੈਸਲਾ ਕਰਨਗੀਆਂ। ਉਨ੍ਹਾਂ ਕਿਹਾ,‘ਸਰਕਾਰ ਵੀ ਕੋਈ ਰਾਹ ਕੱਢੇਗੀ। ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਤੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ।’

ਖੇਤੀ ਅੰਦੋਲਨ ਦੇ ਚਾਰ ਮਹੀਨੇ ਮੁਕੰਮਲ – ਦਿੱਲੀ ਦੇ ਬਾਰਡਰਾਂ ’ਤੇ ਪਿਛਲੇ ਚਾਰ ਮਹੀਨਿਆਂ ਤੋਂ ਪੰਜਾਬ, ਹਰਿਆਣਾ ਤੇ ਯੂਪੀ ਤੋਂ ਆਏ ਕਿਸਾਨ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਲਈ ਪ੍ਰਦਰਸ਼ਨ ਕਰ ਰਹੇ ਹਨ। ਇਸ ਮੁੱਦੇ ਨੂੰ ਲੈਕੇ ਕਿਸਾਨਾਂ ਤੇ ਸਰਕਾਰ ਵਿਚਾਲੇ ਕਈ ਦੌਰ ਦੀ ਬੈਠਕ ਹੋ ਚੁੱਕੀ ਹੈ ਪਰ ਗੱਲ ਕਿਸੇ ਤਣ ਪੱਤਣ ਨਹੀਂ ਲੱਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *