ਪੰਜਾਬ ਦੇ 11 ਜ਼ਿਲ੍ਹਿਆਂ ਚ ਕਰਫਿਊ ਦਾ ਐਲਾਨ ਅਤੇ ਕਰਾਨਾ ਕਾਰਨ ਨਵੀਆਂ ਹਦਾਇਤਾਂ ਹੋਈਆਂ ਜ਼ਾਰੀ,ਦੇਖੋ ਪੂਰੀ ਖ਼ਬਰ

ਦੇਸ਼ ’ਚ ਕੋਰੋਨਾ ਵਾਇਰਸ ਦੀ ਲਾਗ ਇੱਕ ਵਾਰ ਫਿਰ ਤੇਜ਼ੀ ਨਾਲ ਵਧਣ ਲੱਗੀ ਹੈ। ਕੋਰੋਨਾ ਤੋਂ ਜਿਹੜੇ 12 ਰਾਜ ਸਭ ਤੋਂ ਵੱਧ ਪ੍ਰਭਾਵਿਤ ਵਿਖਾਈ ਦੇ ਰਹੇ ਹਨ, ਉਨ੍ਹਾਂ ਵਿੱਚ ਪੰਜਾਬ ਵੀ ਸ਼ਾਮਲ ਹੈ। ਪੰਜਾਬ ’ਚ ਵਧਦੀ ਜਾ ਰਹੀ ਕੋਰੋਨਾ ਲਾਗ ਦੇ ਮਾਮਲਿਆਂ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ 11 ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫ਼ਿਊ ਲਾ ਦਿੱਤਾ ਹੈ, ਉੱਥੇ ਨਵੀਂਆਂ ਕੋਰੋਨਾ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।

ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ 31 ਮਾਰਚ ਤੱਕ ਸਾਰੇ ਵਿਦਿਅਕ ਅਦਾਰੇ ਬੰਦ ਕਰਨਦਾ ਫ਼ੈਸਲਾ ਕੀਤਾ ਗਿਆ ਹੈ। ਸਿਨੇਮਾ ਹਾਲ ਕੇਵਲ 50 ਫ਼ੀਸਦੀ ਸਮਰੱਥਾ ਨਾਲ ਹੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਮਾਲ ਅੰਦਰ ਇੱਕ ਸਮੇਂ ’ਚ 100 ਤੋਂ ਵੱਧ ਲੋਕ ਮੌਜੂਦ ਨਹੀਂ ਰਹਿ ਸਕਦੇ। ਸਰਕਾਰ ਨੇ ਹੋਲੀ ਦੇ ਤਿਉਹਾਰ ਕਾਰਣ ਘਰਾਂ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਹਨ। ਘਰਾਂ ਵਿੱਚ ਹੁਣ 10 ਤੋਂ ਵੱਧ ਮੁਲਾਕਾਤੀ ਨਹੀਂ ਆ ਸਕਦੇ।

ਪਿਛਲੀ ਵਾਰ ਵਾਂਗ ਇਸ ਸਾਲ ਵੀ ਵਿਆਹਾਂ ਤੇ ਅੰਤਿਮ ਸਸਕਾਰ ਮੌਕੇ 20 ਤੋਂ ਵੱਧ ਲੋਕਾਂ ਦੀ ਮੌਜੂਦਗੀ ਉੱਤੇ ਪਾਬੰਦੀ ਲਾ ਦਿੱਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਗਲੇ 22 ਹਫ਼ਤਿਆਂ ਤੱਕ ਘਰਾਂ ਵਿੱਚ ਰਹਿਣ ਲਈ ਕਿਹਾ ਹੈ ਤੇ ਨਾਲ ਹੀ ਕੋਈ ਸਮਾਜਕ ਗਤੀਵਿਧੀਆਂ ਨਾ ਕਰਨ ਦੀ ਅਪੀਲ ਕੀਤੀ ਹੈ।

11 ਜ਼ਿਲ੍ਹਿਆਂ ਵਿੱਚ ਸਿਨੇਮਾ ਹਾੱਲ ਮਲਟੀਪਲੈਕਸ, ਰੈਸਟੋਰੈਂਟ, ਮਾਲ ਐਤਵਾਰ ਨੂੰ ਬੰਦ ਰੱਖਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਸਾਰੇ ਉਦਯੋਗ ਤੇ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਲੋਕਾਂ ਨੂੰ ਹੁਣ ਜ਼ਰੂਰੀ ਕੰਮ ਆਨਲਾਈਨ ਕਰਨ ਲਈ ਜਾਗਰੂਕ ਕੀਤਾ ਜਾਵੇਗਾ। 31 ਮਾਰਚ ਤੋਂ ਮੁੜ ਰੀਵਿਊ ਬੈਠਕ ਹੋਵੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published.