ਦਿੱਲੀ ਵਿਖੇ ਅੱਧੀ ਰਾਤ ਨੂੰ ਦੋ ਧਿਰਾਂ ਵਿਚਾਲੇ ਲੜਾਈ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਸ਼ਖਸ ਦੀ ਕੁੱਟਮਾਰ ਹੋ ਰਹੀ ਹੈ, ਉਹ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਹਨ।
ਸੋਸ਼ਲ ਮੀਡੀਆ ’ਤੇ ਲੋਕਾਂ ਦਾ ਕਹਿਣਾ ਹੈ ਕਿ ਜਿਸ ਸਮੇਂ ਇਹ ਘਟਨਾ ਵਾਪਰੀ, ਉਦੋਂ ਅਜੇ ਦੇਵਗਨ ਨਸ਼ੇ ’ਚ ਸਨ। ਅਜੇ ਦੇਵਗਨ ਦਾ ਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਲੋਕਾਂ ਨੇ ਮਿਲ ਕੇ ਉਸ ਨਾਲ ਕੁੱਟਮਾਰ ਕੀਤੀ। ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਸ ’ਚ ਕਿਸੇ ਦਾ ਵੀ ਚਿਹਰਾ ਸਾਫ ਨਜ਼ਰ ਨਹੀਂ ਆ ਰਿਹਾ ਹੈ ਪਰ ਅਜੇ ਦੇਵਗਨ ਨਾਲ ਮਿਲਦੀ ਲੁੱਕ ਦੇ ਚਲਦਿਆਂ ਸੋਸ਼ਲ ਮੀਡੀਆ ’ਤੇ ਵੀਡੀਓ ’ਚ ਅਜੇ ਦੇਵਗਨ ਦੀ ਕੁੱਟਮਾਰ ਦਾ ਹੀ ਦਾਅਵਾ ਕੀਤਾ ਜਾ ਰਿਹਾ ਹੈ।
ਇਕ ਯੂਜ਼ਰ ਨੇ ਇਸ ਪੂਰੀ ਘਟਨਾ ਦੀ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਸਫੈਦ ਸ਼ਰਟ ’ਚ ਇਕ ਵਿਅਕਤੀ ਦੀ ਕੁੱਟਮਾਰ ਹੁੰਦੀ ਦੇਖੀ ਜਾ ਸਕਦੀ ਹੈ। ਵੀਡੀਓ ਪੋਸਟ ਕਰਦਿਆਂ ਉਕਤ ਯੂਜ਼ਰ ਨੇ ਲਿਖਿਆ, ‘ਮੈਨੂੰ ਨਹੀਂ ਪਤਾ ਕਿ ਇਹ ਅਜੇ ਦੇਵਗਨ ਹੈ ਜਾਂ ਨਹੀਂ ਪਰ ਲੋਕਾਂ ’ਚ ਕਿਸਾਨ ਅੰਦੋਲਨ ਨੂੰ ਲੈ ਕੇ ਗੁੱਸਾ ਫੈਲਦਾ ਦਿਖ ਰਿਹਾ ਹੈ।
ਸੋਸ਼ਲ ਮੀਡੀਆ ’ਤੇ ਇਹ ਵੀਡੀਓ ਫੈਲ ਰਹੀ ਹੈ, ਜਿਸ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਅਜੇ ਦੇਵਗਨ ਹਨ।’ਹਾਲਾਂਕਿ ਇਹ ਵੀਡੀਓ ਦਿੱਲੀ ਸਥਿਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਦੇ ਕੋਲ ਬਣੇ ਏਅਰੋਸਿਟੀ ਦੀ ਹੈ, ਜਿਥੇ ਬੀਤੀ ਰਾਤ ਕਾਰ ਪਾਰਕਿੰਗ ਨੂੰ ਲੈ ਕੇ ਦੋ ਧਿਰਾਂ ’ਚ ਲੜਾਈ ਹੋ ਗਈ ਸੀ।ਲੜਾਈ ਦੀ ਵੀਡੀਓ ’ਚ ਨਜ਼ਰ ਆ ਰਿਹਾ ਇਕ ਸ਼ਖਸ ਨਸ਼ੇ ਦੀ ਹਾਲਤ ’ਚ ਹੈ। ਉਸ ਦਾ ਚਿਹਰਾ ਸਾਫ ਤੌਰ ’ਤੇ ਨਜ਼ਰ ਨਹੀਂ ਆ ਰਿਹਾ ਪਰ ਇਸ ਘਟਨਾ ਦਾ ਅਜੇ ਦੇਵਗਨ ਨਾਲ ਕੋਈ ਸਬੰਧ ਨਹੀਂ ਹੈ। ਘਟਨਾ ਤੋਂ ਬਾਅਦ ਪੁਲਸ ਨੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Not really sure if this is #ajaydevgan or not but #Kisanektamorcha agitation seems to be spreading up. Social media floating with this video that drunk @ajaydevgn got beaten up?? #RakeshTikait pic.twitter.com/Fv8j0kG5fv
— lalit kumar (@lalitkumartweet) March 28, 2021