ਹੁਣੇ ਹੁਣੇ ਕੈਪਟਨ ਨੇ 10 ਅਪ੍ਰੈਲ ਤੱਕ ਦਿੱਤੇ ਇਹ ਹੁਕਮ-ਹੋ ਜਾਓ ਸਾਵਧਾਨ,ਦੇਖੋ ਤਾਜ਼ਾ ਵੱਡੀ ਖ਼ਬਰ

ਪੰਜਾਬ ਵਿਚ ਯੂ.ਕੇ. ਵਾਇਰਸ ਦੇ ਜ਼ਿਆਦਾ ਪਾਏ ਜਾਣ ਦੇ ਨਾਲ ਕੋਵਿਡ ਕੇਸਾਂ ਅਤੇ ਮੌਤਾਂ ਦੀ ਨਿਰੰਤਰ ਵਧਦੀ ਗਿਣਤੀ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਕਾਰਨ ਲਾਈਆਂ ਬੰਦਿਸ਼ਾਂ ਨੂੰ ਅੱਗੇ 10 ਅਪਰੈਲ ਤੱਕ ਵਧਾਉਣ ਦੇ ਹੁਕਮ ਕੀਤੇ ਗਏ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਤਰਜੀਹੀ ਵਰਗਾਂ ਨੂੰ ਜ਼ਰੂਰੀ ਆਧਾਰ ‘ਤੇ ਨਿਸ਼ਾਨਾ ਬਣਾਉਣ ਲਈ ਟੀਕਾਕਰਨ ਥਾਵਾਂ ਦੀ ਗਿਣਤੀ ਵਧਾਉਣ ਦੇ ਆਦੇਸ਼ ਦਿੱਤੇ ਗਏ।ਮੁੱਖ ਸਕੱਤਰ ਅਤੇ ਹੋਰ ਉਚ ਅਧਿਕਾਰੀਆਂ ਨਾਲ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੀਆਂ ਬੰਦਿਸ਼ਾਂ 31 ਮਾਰਚ ਤੱਕ ਲਗਾਈਆਂ ਸਨ, ਉਨ੍ਹਾਂ ਸਾਰੀਆਂ ਨੂੰ 10 ਅਪਰੈਲ ਤੱਕ ਵਧਾ ਦਿੱਤਾ ਜਾਵੇ ਅਤੇ ਇਸ ਤੋਂ ਬਾਅਦ ਉਹ ਫੇਰ ਇਸ ਦੀ ਸਮੀਖਿਆ ਕਰਨਗੇ।

ਨਾਭਾ ਓਪਨ ਜੇਲ੍ਹ ਵਿੱਚ 40 ਔਰਤਾਂ ਦੇ ਕੋਵਿਡ ਪਾਜ਼ੇਟਿਵ ਪਾਏ ਜਾਣ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕੈਦੀਆਂ ਲਈ ਵੀ ਜੇਲ੍ਹਾਂ ਵਿੱਚ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਕੀਤੇ। ਸਥਿਤੀ ਉਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਟੈਸਟਿੰਗ ਦੀ ਗਿਣਤੀ ਵਧਾਉਣ ਅਤੇ ਭੀੜ-ਭਾੜ ਵਾਲੇ ਇਲਾਕਿਆਂ ਦੇ ਨਾਲ ਵਿਅਸਤ ਮਾਰਕੀਟ ਖੇਤਰਾਂ ਵਿੱਚ ਟੀਕਾਕਰਨ ਸ਼ੁਰੂ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕਰਨ ਲਈ ਕਿਹਾ।

ਉਨ੍ਹਾਂ ਸਾਰੇ ਡੀ.ਸੀਜ਼ ਤੇ ਸਿਵਲ ਸਰਜਨਾਂ ਨੂੰ ਟੀਕਾਕਰਨ ਦੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਕਿਹਾ ਜਿੱਥੇ ਮੋਬਾਈਲ ਕੋਵਿਡ ਟੀਕਾਕਰਨ ਕੇਂਦਰ ਸਥਾਪਤ ਕੀਤੇ ਜਾ ਸਕਦੇ ਹਨ ਜਿਵੇਂ ਕਿ ਪੁਲਿਸ ਲਾਈਨਜ਼, ਕਾਲਜ ਤੇ ਯੂਨੀਵਰਸਿਟੀਆਂ, ਵੱਡੇ ਉਦਯੋਗਿਕ ਯੂਨਿਟ, ਬੱਸ ਅੱਡੇ, ਰੇਲਵੇ ਸਟੇਸ਼ਨ, ਪੀ.ਆਰ.ਟੀ.ਸੀ./ਪੰਜਾਬ ਰੋਡਵੇਜ਼ ਬੱਸ ਡਿਪੂ, ਬਾਜ਼ਾਰ ਆਦਿ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਕਰਮਚਾਰੀਆਂ ਅਤੇ ਹੋਰ ਵਰਗਾਂ ਜਿਵੇਂ ਕਿ ਜੱਜਾਂ, ਅਧਿਆਪਕਾਂ ਆਦਿ ਜਿਨ੍ਹਾਂ ਨੂੰ ਟੀਕਾਕਰਨ ਲਈ ਕਵਰ ਕਰਨ ਦੀ ਬੇਨਤੀ ਕੀਤੀ ਸੀ, ਨੂੰ 45 ਵਰ੍ਹਿਆਂ ਦੀ ਉਮਰ ਹੱਦ ਪਾਰ ਕਰਨ ਕਰ ਕੇ ਟੀਕਾਕਰਨ ਦੀ ਸਹੂਲਤ ਦੇਣ ਲਈ ਕਿਹਾ। ਉਨ੍ਹਾਂ ਵੱਧ ਕੇਸਾਂ ਵਾਲੇ ਜ਼ਿਲ੍ਹਿਆਂ ਵਿੱਚ ਮੌਜੂਦ ਵਸੀਲੇ ਇਕੱਠੇ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਸ ਮਹਾਂਮਾਰੀ ਦੀ ਰੋਕਥਾਮ ਕਰਨ ਲਈ ਟੀਕਾਕਰਨ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।ਖਾਸ ਤੌਰ ‘ਤੇ ਤਾਜ਼ਾ ਅੰਕੜੇ ਦੱਸਦੇ ਹਨ ਕਿ ਵਾਇਰਸ ਦਾ ਯੂ.ਕੇ. ਸਟਰੇਨ ਸੂਬੇ ਵਿੱਚ ਸਭ ਤੋਂ ਜ਼ਿਆਦਾ ਪਾਇਆ ਜਾ ਰਿਹਾ ਹੈ। ਵਾਇਰਸ ਦੇ ਪੱਧਰ ਦਾ ਪਤਾ ਲਗਾਉਣ ਲਈ ਸ਼ੁਰੂਆਤ ਵਿੱਚ ਐਨ.ਸੀ.ਡੀ.ਸੀ. ਨੂੰ ਭੇਜੇ 401 ਕੋਵਿਡ ਪਾਜ਼ੇਟਿਵ ਸੈਂਪਲਾਂ ਵਿੱਚੋਂ 326 ਕੇਸ ਯੂ.ਕੇ. ਵਾਇਰਸ ਦੇ ਪਾਏ ਗਏ। ਬਾਅਦ ਵਿੱਚ ਆਈ.ਜੀ.ਆਈ.ਬੀ. ਨੂੰ ਭੇਜੇ 95 ਸੈਂਪਲਾਂ ਵਿੱਚੋਂ 85 ਸੈਂਪਲ ਯੂ.ਕੇ. ਸਟਰੇਨ ਦੇ ਪਾਏ ਗਏ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਕੋਵਿਡ ਮਹਾਂਮਾਰੀ ਦੀ ਤਾਜ਼ਾ ਦਸ਼ਾ ਅਤੇ ਯੋਗ ਵਰਗ ਦੇ ਲਾਭਪਾਤਰੀਆਂ ਦੇ ਟੀਕਾਕਰਨ ਦੀ ਸਥਿਤੀ ਵੀ ਸਾਂਝੀ ਕੀਤੀ। ਮੀਟਿੰਗ ਵਿੱਚ ਸੀ.ਐਮ.ਸੀ. ਲੁਧਿਆਣਾ ਵੱਲੋਂ ਪੇਸ਼ ਕੀਤੇ ਰੁਝਾਨ ਦੱਸਦਿਆਂ ਇਹ ਸੂਚਨਾ ਦਿੱਤੀ ਗਈ ਕਿ ਕੁਝ ਜ਼ਿਲ੍ਹਿਆਂ ਵਿੱਚ ਪਾਜ਼ੇਟਿਵ ਕੇਸਾਂ ਅਤੇ ਮੌਤਾਂ ਦੀ ਗਿਣਤੀ ਵਿੱਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਵਧਦੇ ਕੇਸਾਂ ਸਬੰਧੀ ਇਸ ਰੁਝਾਨ ਅਨੁਸਾਰ 6 ਅਪਰੈਲ, 2021 ਨੂੰ ਸਿਖਰ ਹੋਵੇਗਾ। ਅਨੁਮਾਨਾਂ ਅਨੁਸਾਰ ਮਈ, 2021 ਦੇ ਅੱਧ ਜਾਂ ਅਖੀਰ ਵਿੱਚ ਕੇਸਾਂ ਦੀ ਗਿਣਤੀ ਘਟਣ ਲੱਗੇਗੀ। ਇਸ ਤੋਂ ਇਲਾਵਾ ਇਹ ਵੀ ਦੱਸਿਆ ਗਿਆ ਕਿ ਜਲੰਧਰ, ਲੁਧਿਆਣਾ, ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ ਤੇ ਕਪੂਰਥਲਾ ਵਿੱਚ ਹੋਰ ਕੇਸ ਆਉਣ ਦੀ ਸੰਭਾਵਨਾ ਹੈ ਅਤੇ ਇਹ ਵੀ ਸੰਭਾਵਨਾ ਹੈ ਕਿ 40 ਸਾਲ ਜਾਂ ਇਸ ਤੋਂ ਘੱਟ ਦੇ ਨੌਜਵਾਨਾਂ ਵਿੱਚ ਇਹ ਕੇਸ ਸਭ ਤੋਂ ਵੱਧ ਹੋਣਗੇ।

Chandigarh: Punjab Chief Minister Captain Amarinder Singh addresses a press conference in Chandigarh, on May 23, 2019. (Photo: IANS)

ਪੰਜਾਬ ਸਰਕਾਰ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਸਲਾਹਕਾਰ ਡਾ. ਕੇ. ਕੇ. ਤਲਵਾੜ ਨੇ ਸੁਝਾਅ ਦਿੱਤਾ ਹੈ ਕਿ ਕੁਝ ਚੋਣਵੇਂ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਤੋਂ ਇਲਾਵਾ ਹੋਰ ਮਰੀਜ਼ਾਂ ਦੇ ਇਲਾਜ ਨੂੰ 2-4 ਹਫਤਿਆਂ ਲਈ ਮੁਲਤਵੀ ਕੀਤਾ ਜਾ ਸਕਦਾ ਹੈ ਅਤੇ ਜਿਥੇ ਕੋਈ ਮੈਡੀਕਲ ਕਾਲਜ ਨਹੀਂ ਹੈ, ਉਨ੍ਹਾਂ ਜ਼ਿਲ੍ਹਾਂ ਹਸਪਤਾਲਾਂ ਵਿੱਚ ਹੋਰ ਐਂਬੂਲੈਂਸਾਂ ਉਪਲੱਬਧ ਕਰਵਾਈਆਂ ਜਾ ਸਕਦੀਆਂ ਹਨ। ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਗਿਆ ਕਿ ਸਿਹਤ ਵਿਭਾਗ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਨੂੰ ਵਧਾ ਕੇ 35,000 ਟੈਸਟ ਪ੍ਰਤੀ ਦਿਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

Leave a Reply

Your email address will not be published. Required fields are marked *