ਹੁਣੇ ਹੁਣੇ ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਬਾਰੇ ਆਈ ਬਹੁਤ ਮਾੜੀ ਖ਼ਬਰ

ਕਟ ਦੇ ਭਗਵਾਨ ਵਜੋਂ ਫੇਮਸ ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਸਚਿਨ ਨੂੰ ਹਾਲ ਹੀ ਵਿੱਚ ਕੋਰੋਨਾ ਪੌਜ਼ੇਟਿਵ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਕੁਆਰੰਟਿਨ ਕਰ ਲਿਆ ਸੀ ਤੇ ਜ਼ਰੂਰੀ ਪ੍ਰੋਟੋਕੋਲ ਦੀ ਪਾਲਣਾ ਕਰ ਰਹੇ ਸੀ।

ਸਚਿਨ ਨੇ ਟਵੀਟ ਕਰਕੇ ਕਿਹਾ, “ਮੈਨੂੰ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੈਂ ਹਸਪਤਾਲ ਤੋਂ ਠੀਕ ਹੋ ਕੇ ਜਲਦੀ ਵਾਪਸ ਆ ਜਾਵਾਂਗਾ। ਤੁਸੀਂ ਸਾਰੇ ਮੇਰੇ ਲਈ ਅਰਦਾਸ ਕਰ ਰਹੇ ਹੋ ਤੇ ਮੈਂ ਤੁਹਾਡੇ ਸਾਰਿਆਂ ਦਾ ਇਸ ਲਈ ਧੰਨਵਾਦ ਕਰਦਾ ਹਾਂ।” ਇਸਦੇ ਨਾਲ ਸਚਿਨ ਨੇ ਸਾਰੇ ਭਾਰਤੀਆਂ ਤੇ ਸਾਥੀ ਖਿਡਾਰੀਆਂ ਨੂੰ 2011 ਦੇ ਵਿਸ਼ਵ ਕੱਪ ਦੀ 10 ਵੀਂ ਵਰ੍ਹੇਗੰਢ ਦੀ ਵਧਾਈ ਦਿੱਤੀ।

ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਹ ਕੁਝ ਦਿਨ ਪਹਿਲਾਂ ਕੋਰੋਨਾ ਪੌਜ਼ੇਟਿਵ ਪਾਏ ਗਏ ਸੀ।

ਦੱਸ ਦਈਏ ਕਿ ਸਚਿਨ ਨੇ ਹਾਲ ਹੀ ‘ਚ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ ਸੀ। ਸਚਿਨ ਤੇਂਦੁਲਕਰ ਵਿੱਚ ਕੋਰੋਨਾ ਦੇ ਹਲਕੇ ਲੱਛਣ ਪਾਏ ਗਏ ਹਨ। ਇਸ ਸਮੇਂ ਮੁੰਬਈ ਸਮੇਤ ਪੂਰਾ ਮਹਾਰਾਸ਼ਟਰ ਕੋਰੋਨਾ ਦੀ ਪਕੜ ਵਿਚ ਹੈ। ਮਹਾਰਾਸ਼ਟਰ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਨਵੇਂ ਕੋਰੋਨ ਦੇ ਕੇਸ ਸਾਹਮਣੇ ਆਏ ਹਨ। ਸਚਿਨ ਵੀ ਮੁੰਬਈ ਵਿੱਚ ਰਹਿੰਦੇ ਹਨ। ਇਹੀ ਕਾਰਨ ਹੈ ਕਿ ਉਹ ਆਪਣੇ ਆਪ ਨੂੰ ਕੋਰੋਨਾ ਦੀ ਪਕੜ ਤੋਂ ਨਹੀਂ ਬਚਾ ਸਕੇ।

Leave a Reply

Your email address will not be published.