ਹੁਣੇ ਹੁਣੇ ਏਥੇ 7 ਦਿਨਾਂ ਲਈ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਹੋ ਗਿਆ ਕਰਫਿਊ ਦਾ ਐਲਾਨ-ਦੇਖੋ ਪੂਰੀ ਖ਼ਬਰ

ਦੁਨੀਆਂ ਵਿੱਚ ਕੁਦਰਤੀ ਕਰੋਪੀ ਬਣਕੇ ਉੱਭਰੀ ਕਰੋਨਾ ਦਾ ਅਸਰ ਘੱਟ ਨਹੀਂ ਹੋ ਰਿਹਾ, ਵਿਸ਼ਵ ਦੇ ਸਭ ਤੋਂ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਜਿੱਥੇ ਕਰੋਨਾ ਮਰੀਜਾਂ ਦੀ ਗਿਣਤੀ ਸਭ ਤੋਂ ਵਧੇਰੇ ਹੈ। ਜਿੱਥੇ ਕਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਪਰ ਫਿਰ ਵੀ ਕਰੋਨਾ ਕੇਸਾਂ ਵਿਚ ਕਮੀ ਨਹੀ ਆ ਰਹੀ।

ਉਥੇ ਹੀ ਭਾਰਤ ਵਿੱਚ ਕਰੋਨਾ ਦੀ ਅਗਲੀ ਲਹਿਰ ਸਭ ਪਾਸੇ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਭਾਰਤ ਵਿੱਚ ਸਭ ਤੋਂ ਵਧੇਰੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਸੂਬਾ ਮਹਾਰਾਸ਼ਟਰ ਦੇ ਕੇਸਾਂ ਵਿੱਚ ਕਮੀ ਨਹੀਂ ਆ ਰਹੀ।ਮਹਾਰਾਸ਼ਟਰ ਸਰਕਾਰ ਵੱਲੋਂ ਪਹਿਲਾਂ ਵੀ ਤਾਲਾ ਬੰਦੀ ਅਤੇ ਰਾਤ ਦੇ ਕਰਫਿਊ ਵਰਗੀਆਂ ਪਾਬੰਦੀਆਂ ਲਾਗੂ ਦੀਆਂ ਕੀਤੀਆਂ ਗਈਆਂ ਹਨ।

ਅਚਾਨਕ ਹੁਣ ਇਥੇ 7 ਦਿਨਾਂ ਲਈ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਕਰਫ਼ਿਊ ਦਾ ਹੋ ਗਿਆ ਹੈ ਵੱਡਾ ਐਲਾਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਮਹਾਰਾਸ਼ਟਰ ਦੇ ਵਿੱਚ ਪਹਿਲਾਂ ਹੀ ਪਾਬੰਦੀਆਂ ਲਗਾਈਆਂ ਗਈਆਂ ਹਨ , ਉਥੇ ਹੁਣ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਫਿਰ ਤੋਂ ਮਹਾਰਾਸ਼ਟਰ ਵਿੱਚ ਪੁਣੇ ਦੀ ਸਰਕਾਰ ਵੱਲੋਂ 30 ਅਪ੍ਰੈਲ ਤੱਕ ਲਈ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

ਇਹ ਆਦੇਸ਼ ਸਰਕਾਰ ਵੱਲੋਂ ਸ਼ੁੱਕਰਵਾਰ ਤੋਂ ਲਾਗੂ ਕੀਤੇ ਜਾ ਰਹੇ ਹਨ, ਕਿਉਂਕਿ ਵੀਰਵਾਰ ਨੂੰ ਪੁਣੇ ਵਿਚ 8011 ਨਵੇਂ ਮਾਮਲੇ ਸਾਹਮਣੇ ਆਏ ਹਨ, ਤੇ 65 ਲੋਕਾਂ ਦੀ ਮੌਤ ਹੋ ਗਈ। ਪੁਣੇ ਜ਼ਿਲ੍ਹੇ ਵਿੱਚ ਹੁਣ ਤੱਕ 10,039 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਥੇ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਇਸ ਤੋਂ ਬਾਅਦ ਬੈਠਕ ਕੀਤੀ ਜਿਸ ਤੋਂ ਬਾਅਦ ਜ਼ਿਲੇ ਦੇ ਹਸਪਤਾਲਾਂ ਵਿਚ ਬਿਸਤਰੇ, ਆਕਸੀਜਨ ,ਅਤੇ ਵੈਂਟੀਲੇਟਰ ਮੁਹਈਆ ਕਰਵਾਏ ਗਏ ਹਨ। ਕੁਝ ਹਸਪਤਾਲਾਂ ਨੂੰ ਪੂਰੀ ਤਰ੍ਹਾਂ ਕਰੋਨਾ ਹਸਪਤਾਲ ਬਣਾਇਆ ਗਿਆ ਹੈ।


ਸਰਕਾਰ ਵੱਲੋਂ ਇੱਥੇ ਸ਼ਾਮ ਸਮੇਂ ਲੋਕਾਂ ਦੇ ਇਕੱਠ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਹੋਟਲ, ਧਾਰਮਿਕ ਸਥਾਨ ਅਤੇ ਆਵਾਜਾਈ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਉਥੇ ਹੀ ਦਵਾਈਆਂ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ। ਕਰੋਨਾ ਦੀ ਵਧ ਰਹੀ ਗਿਣਤੀ ਨੂੰ ਦੇਖਦੇ ਹੋਏ ਹੀ ਪੂਰੇ ਸ਼ਹਿਰ ਵਿੱਚ ਸੱਤ ਦਿਨਾਂ ਲਈ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤਕ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ। ਤਾਂ ਜੋ ਸ਼ਹਿਰ ਵਿੱਚ ਕਰੋਨਾ ਦੀ ਵਿਗੜ ਰਹੀ ਸਥਿਤੀ ਨੂੰ ਕਾਬੂ ਕੀਤਾ ਜਾ ਸਕੇ।

Leave a Reply

Your email address will not be published. Required fields are marked *