5 ਸਾਲਾਂ ਦੇ ਮਾਸੂਮ ਨੂੰ ਇਸ ਤਰਾਂ ਮਿਲੀ ਮੌਤ ਕਿ ਦੇਖ ਕੇ ਹਰ ਕਿਸੇ ਦੀਆਂ ਨਿਕਲੀਆਂ ਧਾਹਾਂ-ਦੇਖੋ ਪੂਰੀ ਖ਼ਬਰ

ਸੰਗਰੂਰ ਦੇ ਪਿੰਡ ਬਨੇੜਾ ’ਚ ਉਸ ਸਮੇਂ ਸਨਸਨੀ ਫ਼ੈਲ ਗਈ ਜਦੋਂ ਆਪਣੇ ਘਰ ਦੇ ਬਾਹਰ ਖੇਡ ਰਹੇ ਇਕ ਸਾਢੇ 5 ਸਾਲ ਦੇ ਬੱਚੇ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਬੱਚੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ।

ਜਾਣਕਾਰੀ ਮੁਤਾਬਕ ਬੱਚੇ ਦੀ ਮਾਂ ਮਜ਼ਦੂਰੀ ਕਰਦੀ ਹੈ ਅਤੇ ਕਿਸੇ ਦੇ ਘਰ ’ਚ ਕੰਮ ਕਰਨ ਗਈ ਹੋਈ ਸੀ, ਅੱਜ ਸਵੇਰੇ ਆਪਣੇ ਘਰ ਦੇ ਬਾਹਰ ਇਹ 5 ਸਾਲਾ ਬੱਚਾ ਖੇਡ ਰਿਹਾ ਸੀ। ਜਦੋਂ ਉਸ ਦੀ ਮਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਕਿ ਉਸ ਦੇ ਬੱਚੇ ਨੂੰ ਕੁੱਤੇ ਨੇ ਨੋਚ ਦਿੱਤਾ ਹੈ ਤਾਂ ਇਸ ਦੇ ਬਾਅਦ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਮਾਂ ਆਪਣੇ ਬੱਚੇ ਦੇ ਕੱਪੜੇ ਆਪਣੇ ਸੀਨੇ ਨਾਲ ਲਗਾ ਕੇ ਉਸ ਨੂੰ ਯਾਦ ਕਰਦੇ ਹੋਏ ਉਸ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਸਬੰਧੀ ਮਾਂ ਨੇ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ ਦੋ ਬੱਚੀਆਂ ਅਤੇ ਜੈਕ ਸਭ ਤੋਂ ਛੋਟਾ ਮੁੰਡਾ ਸੀ, ਜਿਸ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ।

ਪਿੰਡ ਦੇ ਲੋਕ ਹੁਣ ਮੰਗ ਕਰ ਰਹੇ ਹਨ ਕਿ ਜੋਰ ਦੇ ਪਿੰਡ ’ਚ ਕੰਨ ਦਾ ਬਾਲੀ ਹੈ, ਜਿੱਥੇ ਮਰੇ ਹੋਏ ਪਸ਼ੂ ਰੱਖੇ ਜਾਂਦੇ ਹਨ। ਉਸ ਨੂੰ ਪਿੰਡ ਤੋਂ ਦੂਰ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਕੁੱਤਿਆਂ ਦੇ ਮੂੰਹ ਨੂੰ ਮਾਸ ਲੱਗ ਚੁੱਕਾ ਹੈ ਜਦੋਂ ਉਨ੍ਹਾਂ ਨੂੰ ਕੁੱਝ ਖਾਣ ਨੂੰ ਨਹੀਂ ਮਿਲਦਾ ਤਾਂ ਉਹ ਬੱਚਿਆਂ ’ਤੇ ਹਮਲਾ ਕਰ ਦਿੰਦੇ ਹਨ ਅਤੇ ਉਨ੍ਹਾਂ ਦੇ ਪਿੰਡ ਦੇ ਇਕ ਗਰੀਬ ਪਰਿਵਾਰ ਦੇ ਬੱਚੇ ਨੂੰ ਨੋਚ-ਨੋਚ ਕੇ ਮਾਰ ਦਿੱਤਾ ਜੋ ਕਿ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਪਿੰਡ ’ਚ ਮਜ਼ਦੂਰੀ ਦਾ ਕੰਮ ਕਰਦੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *