ਪ੍ਰਧਾਨ ਮੰਤਰੀ ਮੋਦੀ ਵਲੋਂ ਆਈ ਵੱਡੀ ਖਬਰ 7 ਅਪ੍ਰੈਲ ਨੂੰ ਸ਼ਾਮ 7 ਵਜੇ ਦੇ ਬਾਰੇ-ਖੁਦ ਦਿੱਤੀ ਇਹ ਜਾਣਕਾਰੀ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਹੁਤ ਸਾਰੇ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ। ਇਸ ਸਮੇਂ ਦੇਸ਼ ਦੇ ਹਲਾਤਾਂ ਨੂੰ ਦੇਖਦੇ ਹੋਏ ਕਰੋਨਾ ਨੂੰ ਠੱਲ ਪਾਉਣ ਲਈ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਉਨ੍ਹਾਂ ਵੱਲੋਂ ਸਭ ਸੂਬਿਆਂ ਦੀਆਂ ਸਰਕਾਰਾਂ ਨੂੰ ਕੋਰੋਨਾ ਟੈਸਟ ਦੀ ਸਮਰੱਥਾ ਅਤੇ ਕਰੋਨਾ ਟੀਕਾਕਰਨ ਦੀ ਸਮਰਥਾ ਨੂੰ ਵਧਾਉਣ ਉਪਰ ਵੀ ਜ਼ੋਰ ਦਿੱਤਾ ਗਿਆ ਹੈ।

ਜਿਸ ਨਾਲ ਜਲਦ ਤੋਂ ਜਲਦ ਦੇਸ਼ ਨੂੰ ਕੋਰੋਨਾ ਮੁਕਤ ਕੀਤਾ ਜਾ ਸਕੇ । ਉਥੇ ਹੀ ਐਤਵਾਰ ਨੂੰ ਉਨ੍ਹਾਂ ਵੱਲੋਂ ਦੇਸ਼ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੈਬਨਿਟ ਮੰਤਰੀਆਂ ਦੀ ਮੀਟਿੰਗ ਬੁਲਾਈ ਗਈ।ਜਿਸ ਵਿੱਚ ਕਈ ਅਹਿਮ ਫੈਸਲੇ ਲੈਂਦੇ ਹੋਏ ਮਹਾਰਾਸ਼ਟਰ ਵਿਚ ਤਾਲਾਬੰਦੀ ਕਰਨ ਦਾ ਸਮਰਥਨ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ 7 ਅਪ੍ਰੈਲ ਨੂੰ ਸ਼ਾਮ 7 ਵਜੇ ਬਾਰੇ ਕੀਤੇ ਜਾਣ ਵਾਲੇ ਕੰਮ ਲਈ ਖ਼ੁਦ ਉਨ੍ਹਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ 7 ਅਪ੍ਰੈਲ ਨੂੰ ਸ਼ਾਮ 7 ਵਜੇ ਪ੍ਰੀਖਿਆ ਤੇ ਚਰਚਾ ਪ੍ਰੋਗ੍ਰਾਮ ਅਧੀਨ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਨਗੇ।ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਇਕ ਵੀਡੀਓ ਸਾਂਝਾ ਕਰਕੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਕਰੋਨਾ ਦੇ ਦੌਰਾਨ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਜਿਸ ਕਾਰਨ ਡਿਜਿਟਲ ਮਾਧਿਅਮ ਰਾਹੀਂ ਸਾਰੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਅਯੋਜਿਤ ਕੀਤੇ ਜਾ ਰਹੇ ਇਸ ਪ੍ਰੋਗਰਾਮ ਦੇ ਜ਼ਰੀਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਸਾਲ ਬੱਚਿਆਂ ਨਾਲ ਗੱਲਬਾਤ ਕਰਦੇ ਹਨ ਅਤੇ ਉਨ੍ਹਾਂ ਨੂੰ ਪ੍ਰੀਖਿਆ ਦੇ ਤ-ਣਾ-ਅ ਨੂੰ ਦੂਰ ਕਰਨ ਦੇ ਉਪਾਅ ਵੀ ਦਸਦੇ ਹਨ। ਪਹਿਲੀ ਵਾਰ ਇਸ ਪ੍ਰੋਗਰਾਮ ਦਾ ਆਯੋਜਨ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਕੀਤਾ ਗਿਆ ਸੀ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਲ 2018 ਤੋਂ ਇਹ ਪ੍ਰੀਖਿਆ ਤੇ ਚਰਚਾ ਕਰਵਾਉਣ ਦਾ ਪ੍ਰੋਗਰਾਮ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਕਰੋਨਾ ਦੇ ਚਲਦੇ ਹੋਏ ਉਹਨਾਂ ਨੂੰ ਵਿਦਿਆਰਥੀਆਂ ਨਾਲ ਮਿਲਣ ਦਾ ਮੋਹ ਤਿਆਗਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵਿਦਿਆਰਥੀਆਂ ਦੇ ਨਾਲ ਗੱਲਬਾਤ ਪ੍ਰੀਖਿਆ ਅਤੇ ਚਰਚਾ ਪ੍ਰੋਗਰਾਮ ਲਈ ਡਿਜੀਟਲ ਮਾਧਿਅਮ ਰਾਹੀਂ ਕੀਤੀ ਜਾਵੇਗੀ। ਕੀਤੀ ਜਾਣ ਵਾਲੀ 7 ਅਪ੍ਰੈਲ ਨੂੰ ਇਸ ਗੱਲਬਾਤ ਦੌਰਾਨ ਕਰੋਨਾ ਦੇ ਦੌਰ ਵਿਚ ਇੱਕ ਨਵੇਂ ਅਵਤਾਰ ਵਿਚ ਬਹਾਦਰ ਯੋਧਿਆਂ,ਮਾਤਾ ਪਿਤਾ ਅਤੇ ਅਧਿਆਪਕਾਂ ਨਾਲ ਵੱਖ-ਵੱਖ ਵਿਸ਼ਿਆਂ ਤੇ ਗੱਲਬਾਤ ਕੀਤੀ ਜਾਵੇਗੀ।

Leave a Reply

Your email address will not be published. Required fields are marked *