RBI ਵੱਲੋਂ ਪੰਜਾਬ ਦੇ ਹਾੜੀ ਮੰਡੀਕਰਨ ਬਾਰੇ ਆਈ ਤਾਜ਼ਾ ਵੱਡੀ ਖ਼ਬਰ-ਇਸ ਕੰਮ ਲਈ ਹਰੀ ਝੰਡੀ,ਦੇਖੋ ਤਾਜ਼ਾ ਖ਼ਬਰ

ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਵੱਲੋਂ ਸੋਮਵਾਰ ਨੂੰ ਪੰਜਾਬ ਵਿੱਚ ਆਗਾਮੀ ਹਾੜ੍ਹੀ ਮੰਡੀਕਰਨ ਸੀਜ਼ਨ ਵਾਸਤੇ ਮੌਜੂਦਾ ਅਪ੍ਰੈਲ ਦੇ ਅੰਤ ਤੱਕ ਲਈ 21658.73 ਕਰੋੜ ਰੁਪਏ ਦੀ ਕੈਸ਼ ਕਰੈਡਿਟ ਹੱਦ (ਸੀਸੀਐਲ) ਦੀ ਹਰੀ ਝੰਡੀ ਦੇ ਦਿੱਤੀ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਲਈ 105.60 ਲੱਖ ਟਨ ਕਣਕ ਦੀ ਖਰੀਦ ਸਬੰਧੀ ਮੰਗੀ ਗਈ ਸੀਸੀਐਲ ਦਾ ਵੱਡਾ ਹਿੱਸਾ ਕੇਂਦਰੀ ਬੈਂਕ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਾਰੀ ਕੀਤੀ ਸੀਸੀਐਲ ਸੂਬਾ ਸਰਕਾਰ ਨੂੰ ਮੌਜੂਦਾ ਸੀਜ਼ਨ ਜਿਹੜਾ 10 ਅਪ੍ਰੈਲ ਨੂੰ ਸ਼ੁਰੂ ਹੋ ਕੇ 31 ਮਈ ਨੂੰ ਖਤਮ ਹੋਵੇਗਾ, ਦੌਰਾਨ ਕਿਸਾਨਾਂ ਨੂੰ ਅਨਾਜ ਦੀ ਖਰੀਦ ਬਦਲੇ ਸਮੇਂ ਸਿਰ ਅਦਾਇਗੀਆਂ ਕਰਨ ਵਿੱਚ ਸਹਾਈ ਹੋਵੇਗੀ। ਕੇਂਦਰ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 1975 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ ਜਿਹੜਾ ਕਿ ਪਿਛਲੇ ਸਾਲ (1925 ਪ੍ਰਤੀ ਕੁਇੰਟਲ) ਨਾਲੋਂ 50 ਰੁਪਏ ਵੱਧ ਹੈ।

ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਅਨਾਜ ਦੀ ਖਰੀਦ ਲਈ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *