ਆਖਰ ਕੋਰੋਨਾ ਤੋਂ ਅੱਕ ਕੇ ਕੈਪਟਨ ਨੇ ਲੈ ਲਿਆ ਇਹ ਵੱਡਾ ਫੈਸਲਾ – ਲਾਤੀ ਪੰਜਾਬ ਚ ਹੁਣ ਇਹ ਪਾਬੰਦੀ,ਦੇਖੋ ਪੂਰੀ ਖ਼ਬਰ

ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਸੂਬਾ ਵਾਸੀਆਂ ਦੀਆਂ ਸੁਰੱਖਿਆ ਲਈ ਬਹੁਤ ਸਾਰੀਆ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੋਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਓਥੇ ਹੀ ਕਰੋਨਾ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਹੋਰ ਵੀ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕਈ ਜਿਲਿਆਂ ਵਿਚ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਉਸ ਨੂੰ 30 ਅਪ੍ਰੈਲ ਤੱਕ ਜਾਰੀ ਰੱਖਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ।

ਉਥੇ ਹੀ ਸੂਬੇ ਅੰਦਰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ 10 ਅਪ੍ਰੈਲ ਤੱਕ ਲਈ ਬੰਦ ਰੱਖਣ ਦਾ ਐਲਾਨ ਕੀਤਾ ਹੋਇਆ ਹੈ। ਬੱਚਿਆਂ ਦੀ ਪੜਾਈ online ਜਾਰੀ ਰੱਖਣ ਲਈ ਸਰਕਾਰ ਵੱਲੋਂ ਟੈਬ ਮੁਹਈਆ ਕਰਵਾਏ ਜਾਣ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਜਾਰੀ ਰੱਖਣ ਵਿੱਚ ਕੋਈ ਮੁ-ਸ਼-ਕ-ਲ ਪੇਸ਼ ਨਾ ਆਵੇ। ਆਖਰ ਕਰੋਨਾ ਤੋਂ ਅੱਕੇ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਇਕ ਵੱਡਾ ਫੈਸਲਾ ਲਿਆ ਹੈ, ਪੰਜਾਬ ਵਿੱਚ ਇੱਕ ਹੋਰ ਪਾ-ਬੰ-ਦੀ ਲਗਾ ਦਿੱਤੀ ਗਈ ਹੈ।

ਸੂਬੇ ਅੰਦਰ ਇਸ ਵਕਤ ਕਰੋਨਾ ਕੇਸਾਂ ਵਿੱਚ ਤੇਜ਼ੀ ਨੂੰ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਬਹੁਤ ਸਾਰੇ ਕਦਮ ਸੋਚ-ਸਮਝ ਕੇ ਚੁੱਕੇ ਜਾ ਰਹੇ ਹਨ। ਜਿੱਥੇ ਲੋਕਾਂ ਦੇ ਸਮਾਜਿਕ ਧਾਰਮਿਕ ਇਕੱਠ ਉਪਰ ਗਿਣਤੀ ਨੂੰ ਘੱਟ ਕਰ ਦਿੱਤਾ ਗਿਆ ਹੈ। ਜਿਸ ਵਿੱਚ ਇਨਡੋਰ 50 ਅਤੇ ਆਓਟਡੋਰ 100 ਵਿਅਕਤੀ ਹੀ ਸ਼ਾਮਲ ਹੋ ਸਕਦੇ ਹਨ, ਉਥੇ ਹੀ ਹੁਣ 30 ਅਪ੍ਰੈਲ ਤੱਕ ਸੂਬੇ ਅੰਦਰ ਹੋਣ ਵਾਲੇ ਰਾਜਨੀਤਿਕ ਇਕੱਠ ਉਪਰ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਆਦੇਸ਼ ਲਾਗੂ ਕਰ ਦਿੱਤੇ ਗਏ ਹਨ।

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਗਰ ਕੋਈ ਵੀ ਰਾਜਨੀਤਿਕ ਆਗੂ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਉ-ਲੰ-ਘ-ਣਾ ਕਰਦੇ ਹਨ ਉਹਨਾਂ ਦੇ ਖ਼ਿਲਾਫ਼ ਡੀ. ਐਮ. ਏ ਅਤੇ ਐਪੀਡੈਮਿਕਸ ਐਕਟ ਦੇ ਤਹਿਤ ਮੁ-ਕੱ-ਦ-ਮਾ ਦਰਜ ਕੀਤਾ ਜਾਵੇਗਾ। ਸਰਕਾਰ ਵੱਲੋਂ ਇਹ ਸਭ ਪਾਬੰਦੀਆਂ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਲਗਾਈਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *