ਹੁਣ ਤੱਕ ਸਿੱਧਾ ਏਨੇ ਰੁਪਏ ਵਧਿਆ ਪੈਟਰੋਲ ਤੇ ਡੀਜ਼ਲ ਦਾ ਰੇਟ-ਲੋਕਾਂ ਲਈ ਵੱਡਾ ਝੱਟਕਾ,ਦੇਖੋ ਤਾਜ਼ਾ ਰੇਟ

ਬੁੱਧਵਾਰ ਨੂੰ ਲਗਾਤਾਰ ਨੌਵੇਂ ਦਿਨ ਪੈਟਰੋਲ ਅਤੇ ਡੀਜ਼ਲ ਕੀਮਤਾਂ ਵਿਚ ਤੇਜ਼ੀ ਦਰਜ ਕੀਤੀ ਗਈ। ਪੈਟਰੋਲ-ਡੀਜ਼ਲ ਦੀ ਕੀਮਤ ਅੱਜ 25-25 ਪੈਸੇ ਵਧਾਈ ਗਈ ਹੈ। ਇਸ ਨਾਲ ਦਿੱਲੀ ਵਿਚ ਪੈਟਰੋਲ ਦੀ ਕੀਮਤ 25 ਪੈਸੇ ਚੜ੍ਹ ਕੇ 89.54 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 79.95 ਰੁਪਏ ਪ੍ਰਤੀ ਲਿਟਰ ‘ਤੇ ਪਹੁੰਚ ਗਈ ਹੈ।

ਜਨਵਰੀ ਤੇ ਫਰਵਰੀ ਵਿਚ ਹੁਣ ਤੱਕ ਕੁੱਲ ਮਿਲਾ ਕੇ 21 ਵਾਰ ਕੀਮਤਾਂ ਵਿਚ ਵਾਧਾ ਹੋਣ ਨਾਲ ਪੈਟਰੋਲ ਇਸ ਸਾਲ ਹੁਣ ਤੱਕ 5.73 ਰੁਪਏ ਅਤੇ ਡੀਜ਼ਲ 6.08 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਚੁੱਕਾ ਹੈ।

ਪੰਜਾਬ- ਪੰਜਾਬ ਵਿਚ ਕਈ ਜਗ੍ਹਾ ਡੀਜ਼ਲ 81 ਰੁਪਏ ਤੋਂ ਪਾਰ ਹੋ ਗਿਆ ਹੈ। ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 90.54 ਰੁਪਏ ਅਤੇ ਡੀਜ਼ਲ ਦੀ 81.67 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਪਟਿਆਲਾ ਸ਼ਹਿਰ ‘ਚ ਪੈਟਰੋਲ ਦੀ ਕੀਮਤ 90 ਰੁਪਏ 98 ਪੈਸੇ ਤੇ ਡੀਜ਼ਲ ਦੀ 82 ਰੁਪਏ 6 ਪੈਸੇ ਪ੍ਰਤੀ ਲਿਟਰ ਅਤੇ ਲੁਧਿਆਣਾ ਸ਼ਹਿਰ ‘ਚ ਪੈਟਰੋਲ ਦੀ ਕੀਮਤ 91 ਰੁਪਏ 10 ਪੈਸੇ ਤੇ ਡੀਜ਼ਲ ਦੀ 82 ਰੁਪਏ 17 ਪੈਸੇ ਪ੍ਰਤੀ ਲਿਟਰ ‘ਤੇ ਪਹੁੰਚ ਗਈ ਹੈ।

ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 16 ਪੈਸੇ ਅਤੇ ਡੀਜ਼ਲ ਦੀ 82 ਰੁਪਏ 24 ਪੈਸੇ ਹੋ ਗਈ ਹੈ। ਮੋਹਾਲੀ ‘ਚ ਪੈਟਰੋਲ ਦੀ ਕੀਮਤ 91 ਰੁਪਏ 45 ਪੈਸੇ ਅਤੇ ਡੀਜ਼ਲ ਦੀ 82 ਰੁਪਏ 50 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ ‘ਚ ਪੈਟਰੋਲ ਦੀ ਕੀਮਤ 86 ਰੁਪਏ 17 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 79 ਰੁਪਏ 65 ਪੈਸੇ ਪ੍ਰਤੀ ਲਿਟਰ ਰਹੀ।

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *