ਇਸ ਰੂਟ ਤੇ ਸਫ਼ਰ ਕਰਨ ਵਾਲਿਆਂ ਲਈ ਆਈ ਜ਼ਰੂਰੀ ਖ਼ਬਰ,ਬੰਦ ਹੋਈ ਬੱਸ ਸੇਵਾ,ਦੇਖੋ ਪੂਰੀ ਖ਼ਬਰ

ਪੰਜਾਬ ਵਿਚ ਕੋਰੋਨਾ ਦੇ ਯੂ. ਕੇ. ਸਟਰੇਨ ਦੇ ਖ਼ਤਰੇ ਨੂੰ ਵੇਖਦੇ ਹੋਏ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਨੇ ਚੰਡੀਗੜ੍ਹ ਤੋਂ ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਅਤੇ ਪਠਾਨਕੋਟ ਵਿਚਕਾਰ ਰਾਤ ਨੂੰ ਚੱਲਣ ਵਾਲੀਆਂ ਬੱਸਾਂ ਬੰਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਪੰਜਾਬ ਵਿਚ ਲਾਏ ਗਏ ਰਾਤ ਦੇ ਕਰਫਿਊ ਕਾਰਣ ਸੀ. ਟੀ. ਯੂ. ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਰਾਤ ਦੀ ਬੱਸ ਸੇਵਾ ਨੂੰ ਵੀ ਬੰਦ ਕਰ ਦਿੱਤਾ ਹੈ।

ਇਸ ਫ਼ੈਸਲੇ ਤਹਿਤ ਹੁਣ ਰਾਤ 10.30 ਵਜੇ ਤੋਂ ਬਾਅਦ ਚੰਡੀਗੜ੍ਹ ਤੋਂ ਸੀ. ਟੀ. ਯੂ. ਦੀ ਕੋਈ ਵੀ ਬੱਸ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿਚ ਨਹੀਂ ਜਾਵੇਗੀ। ਟਰਾਂਸਪੋਰਟ ਵਿਭਾਗ ਅਧਿਕਾਰੀ ਅਨੁਸਾਰ ਸਵਾਰੀਆਂ ਨਾ ਮਿਲਣ ਕਾਰਣ ਇਹ ਫ਼ੈਸਲਾ ਲਿਆ ਗਿਆ ਹੈ। ਪੰਜਾਬ ਦੇ ਜ਼ਿਲ੍ਹਿਆਂ ਵਿਚ ਜਿਸ ਤਰ੍ਹਾਂ ਕੋਰੋਨਾ ਵਾਇਰਸ ਦਾ ਪ੍ਰਭਾਵ ਵੱਧ ਰਿਹਾ ਹੈ, ਉਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ 30 ਅਪ੍ਰੈਲ ਤੱਕ ਪੂਰੇ ਪੰਜਾਬ ਵਿਚ ਰਾਤ ਦਾ ਕਰਫਿਊ ਲਾਇਆ ਹੈ।

ਪੰਜਾਬ ਵਿਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਸੜਕਾਂ ’ਤੇ ਗੈਰ-ਜ਼ਰੂਰੀ ਆਵਾਜਾਈ ਬਿਲਕੁਲ ਬੰਦ ਹੈ। ਇਧਰ ਚੰਡੀਗੜ੍ਹ ਵਿਚ ਵੀ ਪ੍ਰਸ਼ਾਸਨ ਨੇ ਰਾਤ ਦਾ ਕਰਫਿਊ ਲਾ ਦਿੱਤਾ ਹੈ, ਜਿਸ ਕਾਰਣ ਸੀ. ਟੀ. ਯੂ. ਨੂੰ ਸਵਾਰੀਆਂ ਨਹੀਂ ਮਿਲ ਰਹੀਆਂ ਸਨ। ਜ਼ਿਕਰਯੋਗ ਹੈ ਕਿ ਸੈਕਟਰ-43 ਬੱਸ ਅੱਡੇ ਤੋਂ ਰੋਜ਼ਾਨਾ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਕਈ ਬੱਸਾਂ ਰੋਜ਼ਾਨਾ ਆਉਂਦੀਆਂ-ਜਾਂਦੀਆਂ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *