ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਲਈ ਆਇਆ ਵੱਡਾ ਬਿਆਨ,ਵੱਜੀ ਖਤਰੇ ਦੀ ਘੰਟੀ,ਦੇਖੋ ਪੂਰੀ ਖ਼ਬਰ

ਇਕ ਪਾਸੇ ਜਿੱਥੇ ਪੰਜਾਬ ਵਿਚ ਕੋਰੋਨਾ ਮਹਾਮਾਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਉਥੇ ਹੀ ਹੁਣ ਪੰਜਾਬ ਸਰਕਾਰ ਦੇ ਨਵੇਂ ਦਾਅਤੇ ਤੋਂ ਬਾਅਦ ਸੂਬੇ ਲਈ ਖ਼ਤਰੇ ਦੀ ਘੰਟੀ ਖੜਕ ਗਈ ਹੈ। ਦਰਅਸਲ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸੂਬੇ ਕੋਲ ਸਿਰਫ 5 ਦਿਨ ਦੀ ਕੋਰੋਨਾ ਵੈਕਸੀਨ ਬਚੀ ਹੈ। ਇਥੇ ਹੀ ਬਸ ਨਹੀਂ ਇਸ ਸਭ ਦੇ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹੋਰ ਦਵਾਈ ਭੇਜਣ ਦੀ ਮੰਗ ਕੀਤੀ ਹੈ।

ਅੱਜ ਕਾਂਗਰਸ ਮੁਖੀ ਸੋਨੀਆ ਗਾਂਧੀ ਨੇ ਕਾਂਗਰਸੀ ਸੱਤਾਧਾਰੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਦੇ ਹਾਲਾਤ ਬਾਰੇ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਨੂੰ ਦੱਸਿਆ ਕਿ ਪੰਜਾਬ ਕੋਲ ਇਸ ਸਮੇਂ ਕੋਰੋਨਾ ਰੋਕੂ ਟੀਕੇ ਦਾ ਸਿਰਫ ਪੰਜ ਦਿਨ ਦਾ ਹੀ ਸਟਾਕ ਬਚਿਆ ਹੈ ਅਤੇ ਰੋਜ਼ਾਨਾ 90 ਹਜ਼ਾਰ ਦੇ ਕਰੀਬੀ ਵਿਅਕਤੀਆਂ ਨੂੰ ਕੋਰੋਨਾ ਟੀਕਾ ਲਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਜੇ ਕੋਰੋਨਾ ਟੀਕਾਕਰਨ ਦੇ ਅਮਲ ਵਿਚ ਹੋਰ ਤੇਜ਼ੀ ਲਿਆਂਦੀ ਗਈ ਤਾਂ ਇਹ ਸਟਾਕ ਤਿੰਨ ਦਿਨਾਂ ਵਿਚ ਹੀ ਸਮਾਪਤ ਹੋ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਤੇ ਕੇਂਦਰੀ ਸਿਹਤ ਮੰਤਰੀ ਨੂੰ ਵੀ ਕੋਰੋਨਾ ਟੀਕਿਆਂ ਦੀ ਸਪਲਾਈ ਵਧਾਉਣ ਤੇ ਹੋਰ ਖੇਪ ਜਲਦੀ ਭੇਜਣ ਦੀ ਮੰਗ ਕੀਤੀ ਹੈ।

ਕੋਰੋਨਾ ਵੈਕਸੀਨ ਲੁਆਉਣ ’ਚ ਜਲੰਧਰ ਸਿਖ਼ਰ ’ਤੇ – ਪੰਜਾਬ ਵਿਚ ਇਕ ਪਾਸੇ ਜਿੱਥੇ ਕੋਰੋਨਾ ਦਾ ਕਹਿਰ ਫਿਰ ਵਧਣ ਲੱਗਾ ਹੈ, ਉਥੇ ਹੀ ਇਸ ’ਤੇ ਕਾਬੂ ਪਾਉਣ ਲਈ ਵੈਕਸੀਨੇਸ਼ਨ ਦੀ ਪ੍ਰਕਿਰਿਆ ਵਿਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ। ਇਕ ਪਾਸੇ ਜਿੱਥੇ ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੇ ਮਾਮਲੇ ਮੁੜ ਤੋਂ ਤੇਜ਼ੀ ਨਾਲ ਵੱਧਣ ਲੱਗੇ ਹਨ, ਉਥੇ ਹੀ ਵੈਕਸੀਨੇਸ਼ਨ ਦੇ ਮਾਮਲੇ ਵਿਚ ਵੀ ਜਲੰਧਰ ਜ਼ਿਲ੍ਹਾ ਪੰਜਾਬ ਵਿਚੋਂ ਪਹਿਲੇ ਸਥਾਨ ਉਤੇ ਪਹੁੰਚ ਗਿਆ ਹੈ।

ਕੋਰੋਨਾ ਵੈਕਸੀਨੇਸ਼ਨ ਉਤੇ ਭਰੋਸਾ ਜਤਾਉਣ ਵਾਲੇ ਪੂਰੇ ਪੰਜਾਬ ਵਿਚ ਜਲੰਧਰ ਦੇ ਲੋਕ ਪਹਿਲੇ ਸਥਾਨ ਉਤੇ ਆਏ ਹਨ, ਜਿਸ ਵਿਚ ਜਲੰਧਰ ਦੇ ਲੋਕਾਂ ਨੇ ਸਭ ਤੋਂ ਜ਼ਿਆਦਾ 15473 ਲੋਕਾਂ ਨੇਕੋਰੋਨਾ ਵੈਕਸੀਨੇਸ਼ਨ ਲਗਵਾਈ ਹੈ। ਜਦਕਿ ਲੁਧਿਆਣਾ 10807 ਦੇ ਅੰਕਾਂ ਨਾਲ ਦੂਜੇ, ਪਟਿਆਲਾ 7185 ਨਾਲ ਤੀਜੇ, ਗੁਰਦਾਸਪੁਰ 7119 ਨਾਲ ਚੌਥੇ, ਅੰਮ੍ਰਿਤਸਰ 6549 ਨਾਲ ਪੰਜਵੇਂ, ਹੁਸ਼ਿਆਰਪੁਰ 6149 ਨਾਲ ਛੇਵੇਂ ਅਤੇ ਪਠਾਨਕੋਟ 5478 ਨਾਲ ਸਤਵੇਂ ਨੰਬਰ ’ਤੇ ਹੈ।

Leave a Reply

Your email address will not be published. Required fields are marked *