ਕੈਪਟਨ ਤੇ ਆੜ੍ਹਤੀਆਂ ਦੀ ਇਸ ਗੱਲ ਤੇ ਹੋਈ ਸਹਿਮਤੀ ਪਿੱਛੋ ਆੜ੍ਹਤੀਆਂ ਨੇ ਹੜਤਾਲ ਕੀਤੀ ਖਤਮ,ਦੇਖੋ ਪੂਰੀ ਖ਼ਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬਣੀ ਸਹਿਮਤੀ ਪਿੱਛੋਂ ਆੜ੍ਹਤੀਆਂ ਵਲੋਂ ਆਪਣੀ ਹੜਤਾਲ ਵਾਪਸ ਲੈ ਲਈ ਗਈ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਹਰਬੰਸ ਰੋਸ਼ਾ ਨੇ ਕਿਹਾ ਕਿ ਆੜ੍ਹਤੀਆਂ ਦੀ ਮੀਟਿੰਗ ਵਿਚ ਹੜਤਾਲ ਸਮਾਪਤ ਕਰਨ ’ਤੇ ਸਹਿਮਤੀ ਬਣੀ ਹੈ ਜਿਸ ਕਾਰਨ ਉਹ ਕਿਸਾਨਾਂ ਦੇ ਖਾਤੇ ਵਿਚ ਸਿੱਧੇ ਪੈਸੇ ਆਉਣ ’ਤੇ ਸਹਿਮਤ ਹੋ ਗਏ ਹਨ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਦੀ ਬਕਾਇਆ ਰਾਸ਼ੀ ਲਈ 131 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ 131 ਕਰੋੜ ਰੁਪਏ ਦਾ ਅਦਾ ਕਰਨ ਦਾ ਭਰੋਸਾ ਦਿੱਤਾ ਹੈ ਜਿਸ ਤੋਂ ਬਾਅਦ ਆੜ੍ਹਤੀ ਐਸੋਸੀਏਸ਼ਨ ਨੇ ਹੜਤਾਲ ਖ਼ਤਮ ਕਰਨ ਦਾ ਫੈਸਲਾ ਕੀਤਾ।

ਦੱਸ ਦਈਏ ਕਿ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਲੁਧਿਆਣਾ ‘ਚ ਹੋ ਰਹੀ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਪੰਜਾਬ ਦੇ ਰਾਜਪੂਰਾ ਅਨਾਜ ਮੰਡੀ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਉਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵੀ ਮੌਜੂਦ ਹੋਣਗੇ।ਇਸ ਤੋਂ ਪਹਿਲਾਂ ਆੜ੍ਹਤੀਆਂ ਨੇ ਕਿਹਾ ਸੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਖਰੀਦ ਨਹੀਂ ਕਰਨਗੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *