ਪੰਜਾਬ ਚ 30 ਅਪ੍ਰੈਲ ਤੱਕ ਸਕੂਲ ਬੰਦ ਕਰਨ ਤੋਂ ਬਾਅਦ ਹੁਣ ਸਰਕਾਰ ਵਲੋਂ ਆ ਰਹੀ ਇਹ ਖਬਰ

ਦੇਸ਼ ਵਿਚ ਜਿਥੇ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਗਈਆਂ ਹਨ। ਜਿਸ ਨਾਲ ਦੇਸ਼ ਦੇ ਵਿਦਿਆਰਥੀਆਂ ਨੂੰ ਵੀ ਸੁਰੱਖਿਅਤ ਰੱਖਣ ਲਈ ਵਿਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ। ਉਥੇ ਹੀ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਸਰਕਾਰ ਵੱਲੋਂ ਕਰੋਨਾ ਨੂੰ ਠੱਲ੍ਹ ਪਾਉਣ ਲਈ ਕਰੋਨਾ ਟੈਸਟ ਅਤੇ ਕਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਤਾਂ ਜ਼ੋ ਸਭ ਲੋਕਾਂ ਦੀ ਜਲਦੀ

ਤੋਂ ਜਲਦੀ ਟੀਕਾਕਰਨ ਪ੍ਰਕਿਰਿਆ ਪੂਰੀ ਹੋ ਜਾਵੇ ਅਤੇ ਸੂਬਾ ਵੀ ਕਰੋਨਾ ਤੋਂ ਮੁਕਤ ਹੋ ਜਾਵੇ। ਸਰਕਾਰ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀਆਂ ਗਈਆਂ ਬੈਠਕਾਂ ਤੋਂ ਬਾਅਦ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਵਿੱਚ 30 ਅਪ੍ਰੈਲ ਤੱਕ ਸਕੂਲ ਬੰਦ ਕਰਨ ਤੋਂ ਬਾਅਦ ਸਰਕਾਰ ਵੱਲੋਂ ਇਹ ਖਬਰ ਸਾਹਮਣੇ ਆਈ ਹੈ।

ਸਰਕਾਰ ਵੱਲੋਂ ਕਰੋਨਾ ਦੇ ਚਲਦੇ ਹੋਏ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਜਿੱਥੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਹੈ ਉਥੇ ਹੀਬੱਚਿਆਂ ਦੇ ਮਾਪੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਚਿੰਤਾ ਵਿੱਚ ਹਨ। ਸਰਕਾਰ ਵੱਲੋਂ ਪੰਜਾਬ ਵਿੱਚ ਦਸਵੀਂ, ਬਾਰਵੀ ,ਪੰਜਵੀਂ ਅਤੇ ਅੱਠਵੀਂ ਕਲਾਸਾਂ ਦੀਆਂ ਪ੍ਰੀਖਿਆਵਾਂ ਬਾਰੇ ਜਲਦ ਹੀ ਫੈਸਲਾ ਕਰ ਲਿਆ ਜਾਵੇਗਾ।

ਸਰਕਾਰ ਵੱਲੋਂ ਇਸ ਤੇ ਵਿਚਾਰ ਕੀਤਾ ਜਾ ਰਿਹਾ ਹੈ ਲੇਕਿਨ ਅਜੇ ਕੋਈ ਵੀ ਸਥਿਤੀ ਸਾਫ ਨਹੀਂ। ਅਗਰ ਸਰਕਾਰ ਇਸ ਨੂੰ ਫਾਈਨਲ ਕਰਦੀ ਹੈ ਤਾਂ ਇਸੇ ਮਹੀਨੇ ਪ੍ਰੀਖਿਆਵਾਂ ਸਬੰਧੀ ਹਰੀ ਝੰਡੀ ਮਿਲ ਜਾਵੇਗੀ। ਉਥੇ ਹੀ ਸੀ ਬੀ ਐਸ ਈ ਵੱਲੋਂ 4 ਮਈ ਤੋਂ ਪ੍ਰੀਖਿਆਵਾਂ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ।ਪਿਛਲੇ ਮਹੀਨੇ ਹੋਈਆਂ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 3 ਲੱਖ 20 ਹਜ਼ਾਰ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਜਿਸ ਵਾਸਤੇ 18 ਹਜ਼ਾਰ 80 ਪ੍ਰੀਖਿਆ ਕੇਂਦਰ ਬਣਾਏ ਗਏ ਸਨ।

ਕੰਟਰੋਲਰ ਪਰੀਖਿਆ ਜੇ ਆਰ ਮਹਿਰੋਕ ਨੇ ਪੰਜਾਬ ਸਰਕਾਰ ਤੋਂ ਪ੍ਰੀਖਿਆਵਾਂ ਸਬੰਧੀ ਸੇਧ ਲੈਣ ਲਈ ਪਿਛਲੇ ਮਹੀਨੇ ਹੋਈਆਂ ਪੰਜਵੀਂ ਕਲਾਸ ਦੀਆਂ ਪ੍ਰੀਖਿਆਵਾਂ ਦਾ ਹਵਾਲਾ ਦਿੱਤਾ ਹੈ। ਉੱਥੇ ਹੀ ਬੱਚਿਆਂ ਦੇ ਸਿਲੇਬਸ ਵਿੱਚ ਵੀ ਕਟੌਤੀ ਕੀਤੀ ਗਈ ਹੈ। ਤੇ ਸਰਕਾਰ ਬੱਚਿਆਂ ਦੇ ਵਧ ਰਹੇ ਮਾਨਸਿਕ ਤਣਾਅ ਨੂੰ ਦੇਖਦੇ ਹੋਏ ਜਲਦ ਹੀ ਕੋਈ ਫੈਸਲਾ ਸੁਣਾ ਸਕਦੀ ਹੈ। ਸਰਕਾਰ ਵੱਲੋਂ ਕਰੋਨਾ ਦੇ ਚਲਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ।

Leave a Reply

Your email address will not be published.