ਸ਼੍ਰੀ ਅਨੰਦਪੁਰ ਸਾਹਿਬ ਵਾਸੀਆਂ ਨੇ ਪੂਰੇ ਪੰਜਾਬ ਚ’ ਰਚਿਆ ਵੱਡਾ ਇਤਿਹਾਸ ਤੇ ਹਰ ਪਾਸੇ ਕਰਾਤੀ ਬੱਲੇ- ਬੱਲੇ,ਦੇਖੋ ਪੂਰੀ ਖ਼ਬਰ

ਕਿਸਾਨ ਅੰਦੋਲਨ ਕਰਕੇ ਇਸ ਵਾਰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਨਤੀਜੇ ਹੈਰਾਨ ਕਰਨ ਵਾਲੇ ਆਏ ਹਨ। ਬੇਸ਼ੱਕ ਕਾਂਗਰਸ ਦਾ ਦਬਦਬਾ ਰਿਹਾ ਹੈ ਪਰ ਸ੍ਰੀ ਆਨੰਦਪੁਰ ਸਾਹਿਬ ਲੋਕਾਂ ਨੇ ਸਾਰੀਆਂ ਪਾਰਟੀਆਂ ਨੂੰ ਹੀ ਰੱਦ ਕਰ ਦਿੱਤਾ ਹੈ।

ਸ੍ਰੀ ਆਨੰਦਪੁਰ ਸਾਹਿਬ ਦੀਆਂ ਕੁੱਲ 13 ਸੀਟਾਂ ’ਤੇ ਜਨਤਾ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਵਿੱਚੋਂ ਕਿਸੇ ਨੂੰ ਵੀ ਪਸੰਦ ਨਹੀਂ ਕੀਤਾ। ਹੈਰਾਨੀ ਦੀ ਗੱਲ ਹੈ ਕਿ ਸਾਰੀਆਂ ਪਾਰਟੀਆਂ ਨੂੰ ਰੱਦ ਕਰਦਿਆਂ ਲੋਕਾਂ ਨੇ ਸਾਰੇ ਆਜ਼ਾਦ ਉਮੀਦਵਾਰ ਚੁਣੇ ਹਨ।

ਉਂਝ ਇਨ੍ਹਾਂ ਜਿੱਤੇ ਉਮੀਦਵਾਰਾਂ ਵਿੱਚ 11 ਅਜਿਹੇ ਹਨ ਜਿਹੜੇ ਕਾਂਗਰਸ ਪਿਛੋਕੜ ਵਾਲੇ ਹਨ ਤੇ ਦੋ ਅਜਿਹੇ ਉਮੀਦਵਾਰ ਜਿੱਤੇ ਹਨ ਜਿਨ੍ਹਾਂ ਨੇ ਭਾਜਪਾ ਦੀਆਂ ਟਿਕਟਾਂ ਮੋੜ ਕੇ ਆਜ਼ਾਦ ਚੋਣ ਲੜੀ। ਅਕਾਲੀ ਦਲ ਦਾ ਖਾਤਾ ਵੀ ਨਾ ਖੁੱਲ੍ਹਿਆ। ਸ਼ਹਿਰ ਵਿੱਚ ਚੋਣ ਨਤੀਜੇ ਚਰਚਾ ਦਾ ਵਿਸ਼ੇ ਬਣੇ ਹੋਏ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published.