ਹੁਣੇ ਹੁਣੇ ਇਹਨਾਂ ਥਾਂਵਾਂ ਤੇ ਭਾਰੀ ਮੀਂਹ ਦਾ ਅਲਰਟ ਹੋਇਆ ਜ਼ਾਰੀ,ਹੋ ਜਾਓ ਸਾਵਧਾਨ ਤੇ ਦੇਖੋ ਪੂਰੀ ਜਾਣਕਾਰੀ

ਉੱਤਰ ਭਾਰਤ ਦੇ ਲੋਕ ਇਨ੍ਹੀਂ ਦਿਨੀਂ ਭਿਆਨਕ ਗਰਮੀ ਨਾਲ ਜੂਝ ਰਹੇ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਤਾਪਮਾਨ ‘ਚ ਖ਼ਾਸਾ ਵਾਧਾ ਦੇਖਿਆ ਜਾ ਰਿਹਾ ਹੈ। ਦਿੱਲੀ ਦੇ ਮੌਸਮ ਵਿਭਾਗ ਕੇਂਦਰ ਮੁਤਾਬਿਕ ਸ਼ਨਿਚਰਵਾਰ ਨੂੰ ਰਾਜਧਾਨੀ ਦਾ ਜ਼ਿਆਦਾਤਰ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਘੱਟੋਂ-ਘੱਟ ਤਾਪਮਾਨ 17.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਦਿੱਲੀ-ਐੱਨਸੀਆਰ ਦੇ ਲੋਕ ਭਿਆਨਕ ਤਪਿਸ਼ ਤੋਂ ਪਰੇਸ਼ਾਨ ਹਨ ਤਾਂ ਉੱਥੇ ਦੇਸ਼ ਦੇ ਹੋਰ ਹਿੱਸਿਆਂ ‘ਚ India Meteorological Department, IMD ਵੱਲੋਂਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

Rainy Day Bad WeatherRainy Day Bad WeatherRainy Weather

IMD ਮੁਤਾਬਿਕ ਆਉਣ ਵਾਲੇ ਦਿਨਾਂ ਯਾਨੀ 15 ਅਪ੍ਰੈਲ ਤਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟੀਸਤਾਨ ਤੇ ਮੁਜ਼ਫਰਾਬਾਦ ‘ਚ ਵੀ ਭਾਰੀ ਮੀਂਹ ਪੈ ਸਕਦਾ ਹੈ। ਇਸ ਨਾਲ ਹੀ 14 ਤੇ 15 ਅਪ੍ਰੈਲ ਵਿਚਕਾਰ ਪੱਛਮੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ‘ਤੇ ਹਨੇਰੀ ਤੇ ਤੂਫ਼ਾਨ ਦੀ ਵੀ ਸੰਭਾਵਨਾ ਬਣੀ ਹੋਈ ਹੈ।

ਦੱਖਣੀ ਭਾਰਤ ਦੇ ਮੌਸਮ ਦੀ ਗੱਲ ਕਰੀਏ ਤਾਂ ਕੇਰਲ ਦੇ ਵੱਖ-ਵੱਖ ਹਿੱਸਿਆਂ ‘ਚ ਸੋਮਵਾਰ ਨੂੰ 80 ਮਿਲੀਮੀਟਰ ਮੀਂਹ ਪੈਣ ਦਾ ਐਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਪਾਣੀ ਭਰਨ ਦੀ ਸਥਿਤੀ ਬਣ ਸਕਦੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *