ਟੀਐਲਪੀ ਨੇਤਾ ਸਾਦ ਹੁਸੈਨ ਰਿਜਵੀ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹਨ, ਜਿਸ ਕਾਰਨ ਭਾਰਤ ਤੋਂ ਗਿਆ ਸਿੱਖ ਜਥਾ ਕੱਲ੍ਹ ਤੋਂ ਲਾਹੌਰ ਵਿੱਚ ਫਸਿਆ ਹੋਇਆ ਹੈ। ਸੋਮਵਾਰ ਨੂੰ ਲਗਭਗ 1000 ਸ਼ਰਧਾਲੂਆਂ ਦਾ ਸਿੱਖ ਜਥਾ ਵਿਸਾਖੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਗਿਆ ਸੀ।
ਪ੍ਰੋਗਰਾਮ ਅਨੁਸਾਰ ਉਨ੍ਹਾਂ ਨੇ ਪੰਜ ਸਾਹਿਬ ਗੁਰਦੁਆਰੇ ਸਾਹਿਬ ਜਾਣਾ ਸੀ, ਪਰ ਪਾਕਿਸਤਾਨ ਵਿਚ ਬਣੀ ਸਥਿਤੀ ਕਾਰਨ ਉਹ ਯਾਤਰਾ ਨਹੀਂ ਕਰ ਪਾ ਰਹੇ ਹਨ ਅਤੇ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਜਥਾ ਫਸਿਆ ਹੋਇਆ ਹੈ।
ਭਾਰਤ ਨੇ ਇਸ ਮਾਮਲੇ ‘ਤੇ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਭਾਰਤੀ ਹਾਈ ਕਮਿਸ਼ਨ ਲਗਾਤਾਰ ਵਿਦੇਸ਼ ਮੰਤਰਾਲੇ ਅਤੇ ਈਟੀਪੀਬੀ ਨਾਲ ਸੰਪਰਕ ਵਿੱਚ ਹੈ। ਇਸ ਦੇ ਨਾਲ ਹੀ ਹਾਈ ਕਮਿਸ਼ਨ ਦੇ ਅਧਿਕਾਰੀ ਮਾੜੇ ਹਾਲਾਤ ਕਾਰਨ ਸ਼ਰਧਾਲੂਆਂ ਤੱਕ ਨਹੀਂ ਪਹੁੰਚ ਸਕੇ।
ਭਾਰਤੀ ਹਾਈ ਕਮਿਸ਼ਨ ਦੇ ਸੂਤਰਾਂ ਨੇ ਨਿਊਜ਼ 18 ਨੂੰ ਦੱਸਿਆ ਕਿ ਪਾਕਿਸਤਾਨ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ | news source: news18punjab