ਹੁਣੇ ਹੁਣੇ ਇਹਨਾਂ ਥਾਂਵਾਂ ਤੇ ਹੋਈ ਸਖ਼ਤੀ-ਇਹ ਥਾਂਵਾਂ ਕਰਤੀਆਂ ਬਿਲਕੁੱਲ ਬੰਦ,ਦੇਖੋ ਤਾਜ਼ਾ ਖ਼ਬਰ

ਕੋਰੋਨਾ ਵਾਇਰਸ ਦੇ ਮਾਮਲੇ ਵੱਧਣ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ‘ਚ ਲੱਗੀਆਂ ਪਾਬੰਦੀਆਂ ਹੋਰ ਸਖ਼ਤ ਕਰ ਦਿੱਤੀਆਂ ਹਨ। ਪ੍ਰਸ਼ਾਸਨ ਵੱਲੋਂ ਸੈਰ-ਸਪਾਟੇ ਵਾਲੀਆਂ ਥਾਵਾਂ ’ਤੇ ਪਾਬੰਦੀਆਂ ਲਗਾਉਣ ਦਾ ਫ਼ੈਸਲਾ ਲਿਆ ਗਿਆ ਹੈ। ਮੰਗਲਵਾਰ ਨੂੰ ਹੋਈ ਵਾਰ ਰੂਮ ਦੀ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਈ।

ਪ੍ਰਸ਼ਾਸਨ ਨੇ ਨਾਈਟ ਕਰਫ਼ਿਊ ਦਾ ਸਮਾਂ ਹੁਣ ਰਾਤ 10 ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਹੈ। ਰਾਤ ਵੇਲੇ ਸਾਰੀ ਗੈਰ-ਜ਼ਰੂਰੀ ਆਵਾਜਾਈ ’ਤੇ ਪੂਰੀ ਤਰ੍ਹਾਂ ਨਾਲ ਰੋਕ ਰਹੇਗੀ।

ਵੀਕੈਂਡ ‘ਤੇ ਬੰਦ ਰਹੇਗੀ ਸੁਖਨਾ ਝੀਲ – ਇਸ ਦੇ ਨਾਲ ਹੀ ਸੁਖਨਾ ਝੀਲ ਨੂੰ ਵੀ ਵੀਕੈਂਡ ’ਤੇ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਜਦੋਂ ਤੱਕ ਕੋਰੋਨਾ ਦੀ ਸਥਿਤੀ ਵਿਚ ਸੁਧਾਰ ਨਹੀਂ ਹੁੰਦਾ, ਉਦੋਂ ਤੱਕ ਸੁਖਨਾ ਝੀਲ ਸੈਲਾਨੀਆਂ ਲਈ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰਹੇਗੀ। ਸ਼ਹਿਰ ਦੇ ਦੂਜੇ ਪ੍ਰਮੁੱਖ ਟੂਰਿਸਟ ਸਪਾਟ ਰਾਕ ਗਾਰਡਨ ਨੂੰ ਵੀ ਅਗਲੇ ਹੁਕਮਾਂ ਤੱਕ ਬੰਦ ਰੱਖਿਆ ਜਾਵੇਗਾ। ਆਊਟਡੋਰ ਵਿਚ ਹੋਣ ਵਾਲੇ ਸਿਆਸੀ, ਸਮਾਜਿਕ ਅਤੇ ਧਾਰਮਿਕ ਪ੍ਰੋਗਰਾਮਾਂ ਵਿਚ ਲੋਕਾਂ ਦੀ ਗਿਣਤੀ 200 ਤੱਕ ਹੀ ਸੀਮਤ ਰਹੇਗੀ।

ਉੱਥੇ ਹੀ, ਇਨਡੋਰ ਈਵੈਂਟ ਵਿਚ ਇਹ ਗਿਣਤੀ 100 ਤੋਂ ਜ਼ਿਆਦਾ ਨਹੀਂ ਹੋਵੇਗੀ। ਮੀਟਿੰਗ ਦੌਰਾਨ ਮਾਰਕਿਟਾਂ ਵਿਚ ਵੀ ਆਡ ਅਤੇ ਈਵਨ ਨੰਬਰ ਅਨੁਸਾਰ ਦੁਕਾਨਾਂ ਖੋਲ੍ਹਣ ’ਤੇ ਵਿਚਾਰ ਕੀਤਾ ਗਿਆ। ਹਾਲਾਂਕਿ ਟ੍ਰੇਡ ਅਤੇ ਇੰਡਸਟਰੀਜ਼ ਦੀ ਆਰਥਿਕ ਲੋੜ ਨੂੰ ਵੇਖਦੇ ਹੋਏ ਇਸ ’ਤੇ ਕੋਈ ਸਹਿਮਤੀ ਨਹੀਂ ਬਣੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *