ਅੰਨਦਾਤੇ ਦੀ ਮਿਹਨਤ ਤੇ ਫਿਰਿਆ ਪਾਣੀ,ਏਥੇ ਕਰੀਬ ਏਨੇ ਏਕੜ ਫਸਲ ਸੜ੍ਹ ਕੇ ਹੋਈ ਸੁਆਹ,ਦੇਖੋ ਪੂਰੀ ਖ਼ਬਰ

ਗੁਰਦਾਸਪੁਰ ਦੇ ਪਿੰਡ ਮਾਨਕੋਰ ਵਿਚ ਅੱਠ ਏਕੜ ਦੇ ਕਰੀਬ ਕਣਕ ਦੀ ਪੱਕੀ ਫਸਲ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਇਕ ਘੰਟੇ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਲੋਕਾਂ ਅਤੇ ਕਿਸਾਨਾਂ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਕਿ ਉਹਨਾਂ ਦੇ ਖੇਤਾਂ ਵਿਚ ਅੱਗ ਲੱਗ ਗਈ ਹੈ। ਜਦੋਂ ਉਹਨਾਂ ਨੇ ਆ ਕੇ ਦੇਖਿਆ ਤਾਂ ਅੱਗ ਕਾਫੀ ਫੈਲ ਚੁੱਕੀ ਸੀ। ਤੇਜ਼ ਹਵਾ ਚੱਲਣ ਕਰਕੇ ਅੱਗ ’ਤੇ ਕਾਬੂ ਪਾਉਣਾ ਹੋਰ ਵੀ ਮੁਸ਼ਕਿਲ ਹੋ ਗਿਆ।

ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਅਤੇ ਸਥਾਨਕ ਲੋਕਾਂ ਦੀ ਮਦਦ ਤੋਂ ਬਾਅਦ ਕਰੀਬ ਇਕ ਘੰਟੇ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਅੱਗ ਦੀ ਲਪੇਟ ਵਿਚ ਆਉਣ ਨਾਲ ਕਿਸਾਨਾਂ ਦੀ ਅੱਠ ਏਕੜ ਦੇ ਕਰੀਬ ਫਸਲ ਬਰਬਾਦ ਹੋ ਚੁੱਕੀ ਹੈ। ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਵੀ ਕਿਸੇ ਨੇ ਸ਼ਰਾਰਤ ਕਰਦਿਆਂ ਖੇਤ ਵਿਚ ਅੱਗ ਲਗਾਈ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *