ਦੇਸ਼ ਚ ਸਕੂਲਾਂ ਦੀ ਪ੍ਰੀਖਿਆਵਾਂ ਰੱਦ ਕਰਨ ਤੋਂ ਬਾਅਦ – ਹੁਣ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਕੇ ਪ੍ਰਭਾਵਿਤ ਹੋਣ ਵਾਲੇ ਸੂਬਿਆਂ ਅਤੇ ਜਿਲ੍ਹਿਆਂ ਅੰਦਰ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ 30 ਅਪਰੈਲ ਤੱਕ ਵਿਦਿਅਕ ਅਦਾਰੇ ਬੰਦ ਕੀਤੇ ਗਏ ਹਨ।

ਬੱਚਿਆ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਜਿੱਥੇ ਪਹਿਲਾਂ ਇੱਕ ਮਹੀਨੇ ਲਈ ਮੁਲਤਵੀ ਕੀਤੀਆਂ ਗਈਆਂ ਸਨ, ਉਥੇ ਹੀ ਦਸਵੀ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਬਿਨਾਂ ਪੇਪਰ ਲਏ ਹੀ ਅਗਲੀ ਕਲਾਸ ਵਿੱਚ ਕਰਨ ਦਾ ਹੁਕਮ ਦਿੱਤਾ ਗਿਆ ਹੈ। ਦੇਸ਼ ਵਿੱਚ ਸਕੂਲਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਤੋਂ ਬਾਅਦ ਹੁਣ ਸਰਕਾਰ ਵੱਲੋਂ ਇਹ ਵੱਡਾ ਐਲਾਨ ਵੀ ਕਰ ਦਿਤਾ ਗਿਆ ਹੈ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਸ-ਖ-ਤ ਕਦਮ ਚੁੱਕੇ ਜਾ ਰਹੇ ਹਨ।

ਭਾਰਤ ਸਰਕਾਰ ਵੱਲੋਂ ਜਿੱਥੇ ਬੱਚਿਆਂ ਦੀਆਂ ਪ੍ਰੀਖਿਆਵਾਂ ਸਬੰਧੀ ਐਲਾਨ ਕੀਤਾ ਗਿਆ ਹੈ ਉਥੇ ਹੀ ਹੋਣ 2021 ਵਿੱਚ ਹੋਣ ਵਾਲੀਆਂ 18 ਅਪ੍ਰੈਲ ਨੂੰ ਨੈਟ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਅਗਲੀ ਤਰੀਕ ਦਾ ਐਲਾਨ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਮੁੜ ਤੋਂ ਸਰਕਾਰ ਵੱਲੋਂ ਜਾਰੀ ਕੀਤਾ ਜਾਵੇਗਾ।

ਇਸ ਦੀ ਜਾਣਕਾਰੀ ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਅਤੇ ਵਾਤਾਵਰਣ ਜੰਗਲਾਤ ਅਤੇ ਮੌਸਮ ਤਬਦੀਲੀ ਧਰਤੀ ਵਿਗਿਆਨ ਮੰਤਰੀ ਡਾਕਟਰ ਹਰਸ਼ਵਰਧਨ ਵੱਲੋਂ ਦਿੱਤੀ ਗਈ ਹੈ। NEET pg 2021 ਦੀਆਂ ਪ੍ਰੀਖਿਆਵਾਂ ਲਈ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ 14 ਅਪ੍ਰੈਲ ਨੂੰ ਐਡਮਿਟ ਕਾਰਡ ਵੀ ਜਾਰੀ ਕਰ ਦਿੱਤੇ ਗਏ ਸਨ।

ਉਥੇ ਹੀ ਵਿਦਿਆਰਥੀਆਂ ਵੱਲੋਂ ਉਨ੍ਹਾਂ ਦਾ ਹਵਾਲਾ ਦਿੰਦੇ ਹੋਏ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਲਈ ਸੋਸ਼ਲ ਮੀਡੀਆ ਸਾਈਟ ਟਵਿੱਟਰ ਤੇ ਇੱਕ ਮੁਹਿੰਮ ਵੀ ਚਲਾਈ ਗਈ ਸੀ। 18 ਅਪ੍ਰੈਲ ਨੂੰ ਹੋਣ ਵਾਲੀਆਂ ਇਨ੍ਹਾਂ ਪ੍ਰੀਖਿਆਵਾਂ ਲਈ 1,74,886 ਉਮੀਦਵਾਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੋਈ ਸੀ। 24,360 ਉਮੀਦਵਾਰਾਂ ਨੇ ਡਾਕਟਰ ਆਫ ਮੈਡੀਸਨ, 12,690 ਉਮੀਦਵਾਰਾਂ ਨੇ ਮਾਸਟਰ ਆਫ ਸਰਜਰੀ ਲਈ ਰਜਿਸਟ੍ਰੇਸ਼ਨ ਕਰਵਾਈ ਹੋਈ ਸੀ। ਪੀਜੀ ਡਿਪਲੋਮਾ ਲਈ ਸੀਟਾ 922 ਰਜਿਸਟਰਡ ਹਨ।

Leave a Reply

Your email address will not be published. Required fields are marked *