ਹੁਣੇ ਹੁਣੇ ਬਾਲੀਵੁੱਡ ਦੇ ਇਸ ਮਸ਼ਹੂਰ ਅਦਾਕਾਰ ਦੇ ਪਿਤਾ ਦੀ ਹੋਈ ਅਚਾਨਕ ਮੌਤ ਤੇ ਹਰ ਪਾਸੇ ਛਾਇਆ ਸੋਗ,ਦੇਖੋ ਪੂਰੀ ਖ਼ਬਰ

ਫ਼ਿਲਮ ਅਭਿਨੇਤਾ ਰਾਮ ਕਪੂਰ ਦੇ ਪਿਤਾ ਅਨਿਲ ਕਪੂਰ ਦਾ 74 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ ਹੈ। ਉਹ ਇਕ ਵਪਾਰੀ ਸਨ। ਉਨ੍ਹਾਂ ਦਾ ਦਿਹਾਂਤ ਸੋਮਵਾਰ 12 ਅਪ੍ਰੈਲ ਨੂੰ ਹੋਇਆ ਸੀ, ਇਸ ਤੋਂ ਬਾਅਦ ਰਾਮ ਕਪੂਰ ਨੇ ਪ੍ਰਸ਼ੰਸਕਾਂ ਦੇ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਸੀ।

ਰਾਮ ਕਪੂਰ ਨੇ ਇੰਸਟਾਗ੍ਰਾਮ ’ਤੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ‘ਤੁਸੀਂ ਹਮੇਸ਼ਾ ਸਾਡੇ ਪਰਿਵਾਰ ਦਾ ਹਿੱਸਾ ਰਹੋਗੇ। ਅਸੀਂ ਸਾਰੇ ਤੁਹਾਨੂੰ ਬਹੁਤ ਯਾਦ ਕਰ ਰਹੇ ਹਾਂ। ਰਾਮ ਕਪੂਰ ਨੇ ਅਮੂਲ ਕੰਪਨੀ ਦੀ ਇਕ ਤਸਵੀਰ ਵੀ ਸਾਂਝੀ ਕੀਤੀ। ਉਨ੍ਹਾਂ ਨੇ ਲਿਖਿਆ ਕਿ ਮੈਂ ਕੰਪਨੀ ਵੱਲੋਂ ਦਿੱਤੀ ਗਈ ਇਸ ਸ਼ਰਧਾਂਜਲੀ ਨਾਲ ਬੇਹੱਦ ਭਾਵੁਕ ਹੋ ਗਿਆ ਹਾਂ। ਉਹ ਬਹੁਤ ਚੰਗੇ ਇਨਸਾਨ ਸਨ।

ਰਾਮ ਕਪੂਰ ਦੀ ਇਸ ਪੋਸਟ ’ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਵੀ ਜ਼ਬਰਦਸਤ ਪ੍ਰਤੀਕਿਰਿਆ ਦਿੱਤੀ ਹੈ। ਇਕ ਪ੍ਰਸ਼ੰਸਕ ਨੇ ਲਿਖਿਆ ਕਿ ਇਸ ਦੁੱਖ ਦੀ ਘੜੀ ’ਚ ਅਸੀਂ ਸਭ ਤੁਹਾਡੇ ਨਾਲ ਹਾਂ। ਇਕ ਹੋਰ ਪ੍ਰਸ਼ੰਸਨ ਨੇ ਲਿਖਿਆ ਕਿ ਤੁਸੀਂ ਖ਼ੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਸੰਭਾਲੋ।


ਹਾਲ ਹੀ ’ਚ ਲਗਵਾਈ ਸੀ ਕੋਰੋਨਾ ਵੈਕਸੀਨ- ਹਾਲ ਹੀ ’ਚ ਰਾਮ ਕਪੂਰ ਨੇ ਕੋਰੋਨਾ ਦੀ ਪਹਿਲੀ ਖੁਰਾਕ ਲਈ। ਉਨ੍ਹਾਂ ਨੇ ਇੰਸਟਾਗ੍ਰਾਮ ’ਤੇ ਇਕ ਵੀਡੀਓ ਸਾਂਝੀ ਕਰ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵੀਡੀਓ ਸਾਂਝੀ ਕਰਦੇ ਹੋਏ ਲਿਖਿਆ ਕਿ ਮੈਂ ਫਰੰਟਲਾਈਨ ਵਰਕਰਸ ਦਾ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਸਾਡੀ ਸਭ ਦੀ ਰੱਖਿਆ ਕੀਤੀ ਹੈ। ਰਾਮ ਦੇ ਪ੍ਰਸ਼ੰਸਕ ਵੀ ਇਸ ਵੀਡੀਓ ’ਤੇ ਆਪਣੀ ਪ੍ਰਤੀਕਿਰਿਆ ਦਿੰਦੇ ਨਜ਼ਰ ਆਏ ਸਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *