ਪੰਜਾਬ ਚ’ ਕਈ ਥਾਂਵਾਂ ਤੇ ਹੋਈ ਕਿਣਮਿਣ-ਅਗਲੇ 24 ਘੰਟਿਆਂ ਤੱਕ ਏਥੇ ਬਾਰਿਸ਼ ਦੀ ਸੰਭਾਵਨਾਂ,ਦੇਖੋ ਪੂਰੀ ਜਾਣਕਾਰੀ

ਦੁਪਹਿਰ ਨੂੰ ਪੰਜਾਬ ਭਰ ਵਿਚ ਧੂੜ ਭਰੀ ਹਨ੍ਹੇਰੀ ਚੱਲਣ ਤੋਂ ਬਾਅਦ ਕਈ ਥਾਈਂ ਹਲਕੀ ਕਿਣਮਿਣ ਵੀ ਹੋਈ। ਜਿਸ ਨਾਲ ਜਿਥੇ ਆਮ ਲੋਕਾਂ ਨੇ ਰਾਹਤ ਦਾ ਸਾਹ ਲਿਆ ਉਥੇ ਕਿਸਾਨਾਂ ਦੇ ਸਾਹ ਸੂਤੇ ਗਏ। ਕਣਕ ਦੀ ਫਸਲ ਨੂੰ ਇਸ ਤੇਜ਼ ਹਨੇਰੀ ਨਾਲ ਭਾਰੀ ਨੁਕਸਾਨ ਹੋ ਸਕਦਾ ਹੈ।

ਪੱਕੀਆਂ ਫਸਲਾਂ ਵਿਛਣ ਨਾਲ ਕਟਾਈ ਵਿਚ ਨੁਕਸਾਨ ਹੋ ਸਕਦਾ ਹੈ।ਮੌਸਮ ਵਿਭਾਗ ਨੇ ਵੀ ਸ਼ੁੱਕਰਵਾਰ ਨੂੰ ਹਨੇਰੀ ਅਤੇ ਬਾਰਸ਼ ਦੀ ਸੰਭਾਵਨਾ ਪ੍ਰਗਟਾਈ ਸੀ ਪਰ ਸਵੇਰੇ ਤੇਜ਼ ਧੁੱਪ ਨਿਕਲਣ ਕਾਰਨ ਮੌਸਮ ਨਹੀਂ ਬਦਲਿਆ ਸੀ।

ਖਬਰ ਲਿਖੇ ਜਾਣ ਤਕ ਲੁਧਿਆਣਾ ਵਿਚ ਹੋਈ ਕਿਣਮਿਣ ਤੋਂ ਬਾਅਦ ਪਾਰਾ 32 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਹਾਲਾਂਕਿ ਮੌਸਮ ਵਿਭਾਗ ਨੇ ਪੰਜਾਬ ਭਰ ਵਿਚ ਅਗਲੇ 24 ਘੰਟਿਆਂ ਵਿਚ ਤੇਜ਼ ਹਵਾਵਾਂ ਚੱਲਣ ਅਤੇ ਹਲਕੀ ਬਾਰਸ਼ ਦੀ ਸੰਭਾਵਨਾ ਪ੍ਰਗਟਾਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

 

Leave a Reply

Your email address will not be published. Required fields are marked *