ਮੁੱਖ ਮੰਤਰੀ ਕੈਪਟਨ ਨੇ ਪੰਜਾਬ ਦੇ ਪਿੰਡਾਂ ਲਈ ਦਿਲ ਖੋਲ ਕੇ ਕਰਤਾ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਪੰਜਾਬ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਬਚਾਅ ਲਈ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਟੀਕਾਕਰਨ ਨੂੰ ਸਭ ਤੋਂ ਵੱਧ ਲਗਵਾਉਣ ਵਾਲੇ ਮੋਗਾ ਦੇ ਪਿੰਡ ਸਾਫੂਵਾਲਾ ਦੇ ਲੋਕਾਂ ਅਤੇ ਇਸ ਕੰਮ ਵਿੱਚ ਮੋਹਰੀ ਭੂਮਿਕਾ ਅਦਾ ਕਰਨ ਵਾਲੀ ਪੰਚਾਇਤ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਤੌਰ ਉੱਤੇ ਪ੍ਰਸ਼ੰਸਾ ਕੀਤੀ ਹੈ।

ਉਹਨਾਂ ਇਸ ਸਬੰਧੀ ਟਵਿੱਟਰ ਤੇ ਪਾਈ ਪੋਸਟ ਵਿੱਚ ਕਿਹਾ ਕਿ ਪਿੰਡ ਸਾਫੂਵਾਲਾ ਦੇ ਲੋਕਾਂ ਨੇ ਕੋਰੋਨਾ ਦੀ ਬਿਮਾਰੀ ਤੋਂ ਬਚਣ ਲਈ ਵੱਧ ਤੋਂ ਵੱਧ ਟੀਕਾਕਰਨ ਕਰਵਾ ਕੇ ਇਕ ਮਿਸਾਲ ਕਾਇਮ ਕੀਤੀ ਹੈ। ਉਹਨਾਂ ਐਲਾਨ ਕੀਤਾ ਕਿ ਆਪੋ ਆਪਣੇ ਪਿੰਡਾਂ ਵਿੱਚ 100 ਫੀਸਦੀ ਯੋਗ ਆਬਾਦੀ ਦਾ ਟੀਕਾਕਰਨ ਕਰਾਉਣ ਵਾਲੀਆਂ ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮਾਣ ਭੱਤਾ ਦਿੱਤਾ ਜਾਵੇਗਾ।

ਜਿਕਰਯੋਗ ਹੈ ਕੇਂਦਰ ਸਰਕਾਰ ਦੀਆਂ ਹਦਾਇਤਾਂ ਤੇ ਸੂਬੇ ਵਿੱਚ ਵੀ 45 ਸਾਲ ਤੋਂ ਉਪਰ ਉਮਰ ਵਾਲੇ ਹਰੇਕ ਵਿਅਕਤੀ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਨੂੰ ਜਿੱਥੇ ਪੜ੍ਹੇ ਲਿਖੇ ਅਤੇ ਸੂਝਵਾਨ ਲੋਕਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਉਥੇ ਹੀ ਅਗਿਆਨਤਾ ਦੇ ਪ੍ਰਭਾਵ ਹੇਠ ਕੁਝ ਲੋਕ ਇਸ ਟੀਕਾਕਰਨ ਬਾਰੇ ਵਹਿਮ ਭਰਮ ਅਤੇ ਭੁਲੇਖ਼ੇ ਪੈਦਾ ਕਰ ਰਹੇ ਹਨ।

ਅਜਿਹੇ ਮੌਕੇ ਉੱਤੇ ਪਿੰਡ ਸਾਫੂਵਾਲਾ ਦੇ ਲੋਕ ਕੋਰੋਨਾ ਨੂੰ ਹਰਾਉਣ ਵਿੱਚ ਮਿਸਾਲ ਬਣ ਕੇ ਉਭਰ ਰਹੇ ਹਨ।ਪੰਜਾਬ ਦੇ ਚਰਚ ’ਚ ਬੇਟੀ ਦੇ ਇਲਾਜ ਲਈ ਇਸਾਈ ਬਣਿਆ ਮੁੰਬਈ ਦਾ ਬ੍ਰਾਹਮਣ ਪਰਿਵਾਰ, ਮੌਤ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਕਰਵਾਈ ਘਰ ਵਾਪਸੀ ਡਰੋਲੀ ਭਾਈ ਸੈਂਟਰ ਦੇ ਐਸਐਮਓ ਡਾ ਇੰਦਰਵੀਰ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਦੇ ਉੱਦਮ ਸਦਕਾ ਪਿੰਡ ਸਾਫੂਵਾਲਾ ਵਿਖੇ ਸਿਹਤ ਵਿਭਾਗ ਵੱਲੋਂ ਟੀਕਾਕਰਨ ਦਾ ਕੈਂਪ ਲਗਾਇਆ ਗਿਆ,

ਜਿਸ ਵਿੱਚ ਇੱਕੋ ਦਿਨ ਪਿੰਡ ਦੇ 45 ਸਾਲ ਤੋਂ ਉਪਰ ਉਮਰ ਦੇ 250 ਵਿਅਕਤੀਆਂ ਨੇ ਟੀਕਾਕਰਨ ਕਰਵਾਇਆ ਸੀ। ਡਾ. ਗਿੱਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਸੈਂਪਲ ਲੈਣ ਦੀ ਮੁਹਿੰਮ ਦੌਰਾਨ ਵੀ ਪਿੰਡ ਵਾਸੀਆਂ ਨੇ ਬਹੁਤ ਉਤਸ਼ਾਹ ਨਾਲ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਸੀ।

 

 

Leave a Reply

Your email address will not be published. Required fields are marked *