ਪਟਿਆਲਾ ਤੋਂ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਜਾ ਰਹੀ ਦੋ ਬੱਸਾਂ ਵਿਚੋਂ ਇਕ ਬੱਸ ਸ਼ਨੀਵਾਰ ਦੇਰ ਰਾਤ ਲਗਭਗ 12 ਵਜੇ ਸਾਹਨੇਵਾਲ ਪੁੱਲ ਤੋਂ ਉਤਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਦੀ ਸਪੀਡ ਜ਼ਿਆਦਾ ਸੀ। ਇਸ ਹਾਦਸੇ ਵਿੱਚ 20 ਦੇ ਕਰੀਬ ਸ਼ਰਧਾਲੂ ਜ਼ਖਮੀ ਹੋਏ ਹਨ।
ਬੱਸ ਦੇ ਪਲਟਦੇ ਹੀ ਪਿੱਛੇ ਵੱਲੋਂ ਆ ਰਹੀਆਂ ਦੋ ਸਰਕਾਰੀ ਬੱਸਾਂ ਵੀ ਆਪਸ ਵਿੱਚ ਟਕਰਾ ਗਈਆਂ। ਹਾਦਸੇ ਤੋਂ ਬਾਅਦ ਆਲੇ-ਦੁਆਲੇ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਜ਼ਖਮੀਆਂ ਦੀ ਮਦਦ ਕਰਨੀ ਸ਼ੁਰੂ ਕਰ ਦਿੱਤੀ। ਜ਼ਖਮੀਆਂ ਨੂੰ 108 ਐਂਬੂਲੈਂਸਾਂ ਦੀ ਸਹਾਇਤਾ ਨਾਲ ਈਐਸਆਈ ਹਸਪਤਾਲ ਪਹੁੰਚਾਇਆ ਗਿਆ।
ਪਟਿਆਲਾ ਦੇ ਅਲੀਪੁਰ ਪਿੰਡ ਦੇ ਵਸਨੀਕ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਸ ਦੇ ਪਿੰਡ ਦੀਆਂ ਦੋ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਹੋਈਆਂ ਸਨ। ਇਸ ਹਾਦਸੇ ਵਿੱਚ ਪ੍ਰਵੀਨ ਕੌਰ, ਜਸਪ੍ਰੀਤ ਕੌਰ, ਰਾਜਵਿੰਦਰ ਕੌਰ, ਗੁਰਵਿੰਦਰ ਸਿੰਘ, ਬਲਵਿੰਦਰ ਕੌਰ ਅਤੇ ਹਰਬੰਸ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
ਕੁਝ ਸ਼ਰਧਾਲੂਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਥਾਣਾ ਸਾਹਨੇਵਾਲ ਦੇ ਥਾਣੇਦਾਰ ਸਬ ਇੰਸਪੈਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਜ਼ਖਮੀਆਂ ਨੂੰ ਮੌਕੇ ’ਤੇ ਪਹੁੰਚ ਗਈ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾਏਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |