ਹੁਣੇ ਹੁਣੇ ਪੰਜਾਬ ਚ ਰਾਤ ਦੇ ਕਰਫਿਊ ਦਾ ਬਦਲ ਗਿਆ ਸਮਾਂ ਹੁਣੇ ਏਨੇ ਤੋਂ ਏਨੇ ਵਜੇ ਤੱਕ ਹੋਵੇਗਾ ਕਰਫਿਊ-ਦੇਖੋ ਪੂਰੀ ਖ਼ਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਹੁਣ ਤੱਕ ਪ੍ਰਭਾਵਿਤ ਕੀਤਾ ਹੈ। ਦੁਨੀਆ ਦਾ ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਬਚ ਨਹੀਂ ਸਕਿਆ। ਬਹੁਤ ਮੁ-ਸ਼-ਕ-ਲ ਨਾਲ ਪੂਰੀ ਦੁਨੀਆ ਵੱਲੋਂ ਆਰਥਿਕ ਮੰਦੀ ਦੇ ਦੌਰ ਵਿਚੋਂ ਉਭਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਕਰੋਨਾ ਦੀ ਅਗਲੀ ਲਹਿਰ ਨੇ ਲੋਕਾਂ ਨੂੰ ਫਿਰ ਤੋਂ ਝੰਜੋੜ ਕੇ ਰੱਖ ਦਿੱਤਾ ਹੈ। ਆਏ ਦਿਨ ਹੀ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ।

ਜਿੱਥੇ ਸਾਰੇ ਦੇਸ਼ਾਂ ਵਿੱਚ ਕਰੋਨਾ ਟੀਕਾਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਹੁਣ ਪੰਜਾਬ ਵਿੱਚ ਰਾਜ ਦੇ ਕਰਫਿਊ ਦਾ ਸਮਾਂ ਬਦਲ ਗਿਆ ਹੈ। ਹੁਣ ਇਹਨੇ ਤੋਂ ਇੰਨੇ ਵਜੇ ਤੱਕ ਹੋਵੇਗਾ ਕਰਫਿਊ। ਪੰਜਾਬ ਅੰਦਰ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਫਿਰ ਤੋਂ ਉੱਚ ਅਧਿਕਾਰੀਆਂ ਨਾਲ ਬਹੁਤ ਸਾਰੇ ਅਹਿਮ ਫੈਸਲੇ ਲਏ ਗਏ ਹਨ।

ਜਿਸ ਅਨੁਸਾਰ ਰਾਤ ਦੇ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਰਾਤ ਦਾ ਕਰਫਿਊ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਮੁੱਖ ਮੰਤਰੀ ਨੇ ਸਮੂਹ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਨੇਤਾਵਾਂ ਨੂੰ ਵੱਡੇ ਇਕੱਠਾਂ ਦੇ ਆਯੋਜਨ ਟੀਕਾਕਰਣ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਹੈ।

ਟਰਾਂਸਪੋਰਟ ਨੂੰ ਹਦਾਇਤ ਕੀਤੀ ਗਈ ਹੈ ਕਿ ਬੱਸਾਂ ਟੈਕਸੀਆਂ ,ਆਟੋ ਦੇ ਵਿੱਚ 50 % ਲੋਕਾਂ ਦੀ ਗਿਣਤੀ ਰੱਖੀ ਜਾਵੇ। ਬੱਸ ਅੱਡਿਆਂ ,ਰੇਲਵੇ ਸਟੇਸ਼ਨਾਂ ਤੇ ਵੀ ਟੈਸਟਿੰਗ ਬੂਥ ਸਥਾਪਤ ਕੀਤੇ ਜਾਣ, ਯੋਗ ਵਿਅਕਤੀਆਂ ਨੂੰ ਟੀਕਾ ਵੀ ਲਗਾਇਆ ਜਾਵੇ। ਉੱਥੇ ਹੀ ਹੋਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਵੀ ਆਨਲਾਇਨ ਹੀ ਪ੍ਰੀਖਿਆਵਾਂ ਕਰਵਾਏ ਜਾਣ ਉਪਰ ਜ਼ੋਰ ਦਿੱਤਾ ਹੈ।

ਅੰਤਿਮ ਸੰਸਕਾਰ ਅਤੇ ਵਿਆਹ ਵਿੱਚ 20 ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਉਪਰ ਪਾਬੰਦੀ ਲਗਾਈ ਗਈ ਹੈ। ਉੱਥੇ ਹੀ ਐਤਵਾਰ ਨੂੰ ਸਾਰੇ ਮਾਲਜ਼, ਬਜ਼ਾਰ, ਦੁਕਾਨਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਵੀ ਲਗਾਈਆਂ ਗਈਆਂ ਪਾਬੰਦੀਆਂ 30 ਅਪ੍ਰੈਲ ਤੱਕ ਲਾਗੂ ਰਹਿਣਗੇ। ਉਥੇ ਹੀ ਸਾਰੇ ਬਾਰ, ਸਿਨੇਮਾ-ਹਾਲ, ਜਿਮ, ਸਪਾ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਰੈਸਟੋਰੈਂਟ ਅਤੇ ਹੋਟਲ ਵੀ ਸੋਮਵਾਰ ਤੋਂ ਸ਼ਨੀਵਾਰ ਤਕ ਸਿਰਫ ਟੇਕ ਵੇਅ ਅਤੇ ਹੋਮ ਡਿਲੀਵਰੀ ਲਈ ਖੁੱਲ੍ਹੇ ਰਹਿਣ ਦਾ ਫ਼ੈਸਲਾ ਲਿਆ ਗਿਆ ਹੈ।

Leave a Reply

Your email address will not be published. Required fields are marked *